04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਿੰਡ ਗੁਰਾਲਾ ਵਿਖੇ ਵੱਡੀ ਗਿਣਤੀ ਵਿਚ ਮਹਿਲਾਵਾਂ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਅਜਨਾਲਾ, 4 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਗੁਰਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸ਼੍ਰੋਮਣੀ ਅਕਾਲੀ ਦਲ ਅਜਨਾਲਾ ਦਿਹਾਤੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਦੀ ਪ੍ਰੇਰਨਾ ਸਦਕਾ ਬੀਬੀ ਗੁਰਪ੍ਰੀਤ ਕੌਰ ਨੇ ਆਪਣੀ ਸਮੁੱਚੀ ਟੀਮ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਕਬੂਲਦਿਆਂ ਪਾਰਟੀ ਲਈ ਕੰਮ ਕਰਨ ਦਾ ਭਰੋਸਾ ਪ੍ਰਗਟਾਇਆ।

Ad Position 21
No active advertisement
ਅਜੀਤ ਡੈਸਕ 05-11-2026
ਅਜਨਾਲਾ, 4 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਗੁਰਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸ਼੍ਰੋਮਣੀ ਅਕਾਲੀ ਦਲ ਅਜਨਾਲਾ ਦਿਹਾਤੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਦੀ ਪ੍ਰੇਰਨਾ ਸਦਕਾ ਬੀਬੀ ਗੁਰਪ੍ਰੀਤ ਕੌਰ ਨੇ ਆਪਣੀ ਸਮੁੱਚੀ ਟੀਮ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਕਬੂਲਦਿਆਂ ਪਾਰਟੀ ਲਈ ਕੰਮ ਕਰਨ ਦਾ ਭਰੋਸਾ ਪ੍ਰਗਟਾਇਆ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੀਆਂ ਮਹਿਲਾਵਾਂ ਗੁਰਪ੍ਰੀਤ ਕੌਰ, ਹਰਜਿੰਦਰ ਕੌਰ, ਜੋਗਿੰਦਰ ਕੌਰ, ਬਲਜੀਤ ਕੌਰ, ਸ੍ਰੀਮਤੀ ਜੀਤੀ, ਰਜਨੀ, ਸਿਮਰਜੀਤ ਕੌਰ, ਪਰਮਜੀਤ ਕੌਰ, ਰਾਜਵਿੰਦਰ ਕੌਰ, ਪਿੰਦਰ ਕੌਰ, ਕੁਲਵੰਤ ਕੌਰ, ਜਿੰਦਰ ਕੌਰ, ਜਸਵੀਰ ਕੌਰ, ਪ੍ਰਭਜੀਤ ਕੌਰ, ਏਕਮਜੋਤ ਕੌਰ, ਕਰਮਜੀਤ ਕੌਰ, ਅਮਨ, ਮਹਿੰਦਰ ਕੌਰ, ਸੁਰਜੀਤ ਕੌਰ, ਕਸ਼ਮੀਰ ਕੌਰ, ਕੁਲਜੀਤ ਕੌਰ, ਸ਼ਾਂਤੀ, ਭਜਨ, ਗੁੱਡਾਂ, ਪਾਲੀ, ਸਿੰਦਰ ਕੌਰ, ਨਿਸ਼ਾ, ਮਨਜੀਤ, ਪ੍ਰਿਅੰਕਾ, ਲਕਸ਼ਮੀ, ਪ੍ਰੀਤੀ, ਕੰਵਲ, ਰਾਜ, ਸੋਮਾ, ਜੋਤੀ ਅਤੇ ਕੋਮਲ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਰਕਰ ਨੂੰ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੀ ਉਹ ਇਤਿਹਾਸਕ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਧਾਰਮਿਕ ਸੰਸਥਾਵਾਂ ਦੀ ਮਜ਼ਬੂਤੀ ਲਈ ਵੀ ਅਹਿਮ ਯੋਗਦਾਨ ਪਾਇਆ ਹੈ। ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਪ੍ਰਤੀ ਸਮਰਪਣ ਸਦਕਾ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਸ. ਸਮਰਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਵੱਚਨਬੱਧ ਰਹੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਗੁਰਾਲਾ, ਬਲਜਿੰਦਰ ਸਿੰਘ ਗੁਰਾਲਾ, ਮਨਪ੍ਰੀਤ ਸਿੰਘ ਗੁਰਾਲਾ, ਪਰਗਟ ਸਿੰਘ ਚੱਕਬਾਲਾ, ਬੀਬੀ ਰਾਜਵਿੰਦਰ ਕੌਰ, ਪੀ.ਏ ਗੁਰਭੇਜ ਸਿੰਘ ਭੱਟੀ, ਮੰਨੂ ਮਿਸਤਰੀ ਗੁਰਾਲਾ ਅਤੇ ਬਲਕਾਰ ਗੁਰਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਦਿਹਾੜੇ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ ਅਗਲੀ ਖ਼ਬਰ ਕੈਪ: ਅਮਰਦੀਪ ਸਿੰਘ ਪੀ.ਐਮ ਸ਼੍ਰੀ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਮਜੀਠਾ ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਕਰਾਇਆ
Ad Position 24