‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਠੱਠਾ ਤੋਂ ਬੱਸ ਰਵਾਨਾ
ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ’ ਸ਼ੁਰੂ ਕੀਤੀ ਹੈ। ਜਿਸ ਤਹਿਤ ਅੱਜ ਹਲਕਾ ਰਾਜਾਸਾਂਸੀ ਦੇ ਪਿੰਡ ਠੱਠਾ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਪ੍ਰਧਾਨ ਰਣਜੀਤ ਸਿੰਘ ਕਾਲਾ ਮੈਂਬਰ, ਸਵਰਾਜ ਸਿੰਘ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਹਰਮੀਤ ਕੌਰ ਵਾਈਸ ਕੁਆਡੀਨੇਟਰ ਵੋਮੈਨ ਵਿੰਗ ਵਲੋਂ ਰਵਾਨਾ ਕੀਤਾ ਗਿਆ।
ਚੋਗਾਵਾਂ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ’ ਸ਼ੁਰੂ ਕੀਤੀ ਹੈ। ਜਿਸ ਤਹਿਤ ਅੱਜ ਹਲਕਾ ਰਾਜਾਸਾਂਸੀ ਦੇ ਪਿੰਡ ਠੱਠਾ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਪ੍ਰਧਾਨ ਰਣਜੀਤ ਸਿੰਘ ਕਾਲਾ ਮੈਂਬਰ, ਸਵਰਾਜ ਸਿੰਘ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਹਰਮੀਤ ਕੌਰ ਵਾਈਸ ਕੁਆਡੀਨੇਟਰ ਵੋਮੈਨ ਵਿੰਗ ਵਲੋਂ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਨੇਕ ਉਪਰਾਲਾ ਸਾਡੇ ਬਜ਼ੁਰਗਾਂ ਤੇ ਸੰਗਤਾਂ ਨੂੰ ਆਪਣੇ ਇਤਿਹਾਸ ਤੋਂ ਧਾਰਮਿਕ ਵਿਰਸੇ ਨਾਲ ਜੋੜਨ ਵਿਚ ਇਕ ਮੀਲ ਪੱਥਰ ਸਾਬਿਤ ਹੋ ਰਿਹਾ ਹੈ। ਇਹ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ। ਜਿਸ ਵਿਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨੈਣਾ ਦੇਵੀ ਆਦਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤਣਗੇ। ਜਿਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਮੁਫ਼ਤ ਕੀਤਾ ਗਿਆ ਹੈ। ਇਸ ਮੌਕੇ ਸ਼ਰਧਾਲੂਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਸੋਨੀਆ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸਰਪੰਚ ਬਲਦੇਵ ਸਿੰਘ, ਨਿੰਦਰ ਸਿੰਘ ਸਾਬਕਾ ਸਰਪੰਚ, ਸਾਜਨ ਸਿੰਘ ਜਰਮਨ, ਬਲਜੀਤ ਕੌਰ ਮੈਂਬਰ, ਭਾਗ ਸਿੰਘ ਹੇਤਮਪੁਰਾ, ਮੇਜਰ ਸਿੰਘ ਸੈਦਪੁਰ ਆਦਿ ਹਾਜ਼ਰ ਸਨ।ਰ15