06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਡਾ. ਇੰਦਰਬੀਰ ਸਿੰਘ ਨਿੱਝਰ ਨੂੰ ‘ਆਪ’ ਆਗੂਆਂ ਵਲੋਂ ਕੀਤਾ ਗਿਆ ਸਨਮਾਨਿਤ * ਵਾਹਿਗੁਰੂ ਨੇ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਤਾਂ ਹਲਕੇ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿਆਂਗੇ - ਡਾ. ਨਿੱਝਰ

ਸੁਲਤਾਨਵਿੰਡ, 6 ਨਵੰਬਰ (ਗੁਰਨਾਮ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਵਲੋਂ ਹਲਕਾ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੜ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 07-11-2026
ਸੁਲਤਾਨਵਿੰਡ, 6 ਨਵੰਬਰ (ਗੁਰਨਾਮ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਵਲੋਂ ਹਲਕਾ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੜ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਸੰਬੰਧ ਵਿਚ ਪਿੰਡ ਸੁਲਤਾਨਵਿੰਡ ਦੇ ਆਪ ਆਗੂਆਂ ਗੁਰਜੰਟ ਸਿੰਘ ਚਿੰਟੂ, ਜਗਜੀਤ ਸਿੰਘ ਜੱਗਾ, ਗੁਰਜੰਟ ਸਿੰਘ ਸ਼ਾਹ, ਚੇਅਰਮੈਨ ਬਲਜੀਤ ਸਿੰਘ ਰਿੰਕੂ, ਜਰਨੈਲ ਸਿੰਘ ਰਾਜੂ, ਮੋਹਨਜੀਤ ਸਿੰਘ, ਹਰਪ੍ਰੀਤ ਸਿੰਘ, ਜਗਰੂਪ ਸਿੰਘ, ਚੈਚਲ ਸਿੰਘ ਅਤੇ ਸੁਖਦੀਪ ਸਿੰਘ ਵਲੋਂ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਉੱਤੇ ਮੁੜ ਭਰੋਸਾ ਪ੍ਰਗਟ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਹਿਗੁਰੂ ਨੇ ਮੁੜ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਤਾਂ ਹਲਕਾ ਦੱਖਣੀ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਜਾਵੇਗੀ। ਹਲਕੇ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੇ ਸਹਿਯੋਗ ਅਤੇ ਪਿਆਰ ਦੇ ਰਿਣੀ ਰਹਿਣਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਨਾਲ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਪਲੇਅ ਪੈਨ ਤੋਂ ਯੂ.ਕੇ.ਜੀ ਜਮਾਤਾਂ ਦੇ ਬੱਚਿਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਪੀ.ਬੀ.ਐੱਸ. ਸ਼ੋਪਿੰਗ ਸੈਂਟਰ ਮਹਿਤਾ ਚੌਕ ਵਾਲਿਆਂ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ 1 ਲੱਖ ਰੁਪਏ ਤੱਕ ਖਰੀਦ ਕਰਨ ਵਾਲ...
Ad Position 24