ਪਿੰਗਲਵਾੜਾ ਵਲੋਂ ਕਿਲ੍ਹਾ ਜੀਵਨ ਸਿੰਘ ਵਿਖੇ ਕਮਿਊਨਿਟੀ ਆਧਾਰਿਤ ਰਿਹੈਬਿਲੀਟੇਸ਼ਨ ਪ੍ਰੋਗਰਾਮ ਕਰਵਾਇਆ
ਮਾਨਾਂਵਾਲਾ, 6 ਨਵੰਬਰ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਅਧੀਨ ਚੱਲ ਰਹੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਵਲੋਂ ਪਿੰਡ ਕਿਲ੍ਹਾ ਜੀਵਨ ਸਿੰਘ ਵਿਖੇ ਕਮਿਊਨਿਟੀ ਆਧਾਰਿਤ ਬੇਸਡ ਰਿਹੈਬਿਲੀਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਸੰਸਥਾ ਵਿਚ ਡੀ.
ਮਾਨਾਂਵਾਲਾ, 6 ਨਵੰਬਰ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਅਧੀਨ ਚੱਲ ਰਹੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਵਲੋਂ ਪਿੰਡ ਕਿਲ੍ਹਾ ਜੀਵਨ ਸਿੰਘ ਵਿਖੇ ਕਮਿਊਨਿਟੀ ਆਧਾਰਿਤ ਬੇਸਡ ਰਿਹੈਬਿਲੀਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਸੰਸਥਾ ਵਿਚ ਡੀ.ਐੱਡ. ਸਪੈਸ਼ਲ ਐਜੂਕੇਸ਼ਨ ਅਤੇ ਡੀ.ਐੱਡ. ਸਪੈਸ਼ਲ ਐਜੂਕੇਸ਼ਨ ਦੇ ਦੋ ਡਿਪਲੋਮਾ ਕੋਰਸ ਕਰਵਾਏ ਜਾਂਦੇ ਹਨ। ਇਸ ਪ੍ਰੋਗਰਾਮ ਵਿਚ ਇੰਸਟੀਚਿਊਟ ਦੇ ਪ੍ਰਸ਼ਾਸਕ ਪ੍ਰੋਫੈਸਰ ਕੁਲਦੀਪ ਸਿੰਘ ਅਤੇ ਮੈਡਮ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਭਾਗ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਪਿੰਡ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿੱਖਿਆ, ਪੁਨਰਵਾਸ ਅਤੇ ਉਪਲਬਧ ਸਹੂਲਤਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਰਕਾਰੀ ਹਾਈ ਸਕੂਲ ਵਿਖੇ ਪਿੰਡ ਵਾਸੀਆਂ ਅਤੇ ਸਕੂਲ ਦੇ ਨੁਮਾਇੰਦਿਆਂ ਨਾਲ ਇਕ ਜਾਗਰੂਕਤਾ ਮੀਟਿੰਗ ਵੀ ਕੀਤੀ ਗਈ। ਇਸ ਦੌਰਾਨ ਪ੍ਰੋਫੈਸਰ ਕੁਲਦੀਪ ਸਿੰਘ ਅਤੇ ਮੈਡਮ ਪ੍ਰਭਜੋਤ ਕੌਰ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਇਤਿਹਾਸ, ਭਗਤ ਪੂਰਨ ਸਿੰਘ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਮਨੁੱਖਤਾ ਦੀ ਸੇਵਾ ਲਈ ਕੀਤੀਆਂ ਅਥਾਹ ਕੋਸ਼ਿਸ਼ਾਂ, ਵਾਤਾਵਰਣ ਦੀ ਸੰਭਾਲ ਅਤੇ ਸੰਸਥਾ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਸਿੱਖਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਮਿਊਨਿਟੀ ਬੇਸਡ ਰਿਹੈਬਿਲੀਟੇਸ਼ਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਘਰਾਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਉਨ੍ਹਾਂ ਨੂੰ ਸਮਾਜ ਦਾ ਹਿੱਸਾ ਬਣਨ, ਸਿੱਖਿਆ ਪ੍ਰਾਪਤ ਕਰਨ ਅਤੇ ਆਪਣੀਆਂ ਸਮਰੱਥਾਵਾਂ ਅਨੁਸਾਰ ਆਤਮ-ਨਿਰਭਰ ਬਣਨ ਦੇ ਮੌਕੇ ਦੇਣੇ ਚਾਹੀਦੇ ਹਨ। ਅਜਿਹੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪਰਿਵਾਰ, ਸਕੂਲ ਅਤੇ ਸਮਾਜ ਦਾ ਸਾਂਝਾ ਯੋਗਦਾਨ ਬਹੁਤ ਜ਼ਰੂਰੀ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਅੰਤ ਵਿਚ ਪਿੰਗਲਵਾੜਾ ਸੰਸਥਾ ਵਲੋਂ ਪਿੰਡ ਵਾਸੀਆਂ ਅਤੇ ਸਰਕਾਰੀ ਹਾਈ ਸਕੂਲ ਦੇ ਪ੍ਰਬੰਧਕਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੋਗਰਾਮ ਮੈਡਮ ਮਨਦੀਪ ਕੌਰ, ਮੈਡਮ ਮਨੁਰਾਧਾ, ਮੈਡਮ ਮੀਨੂ ਅਤੇ ਰੁਸ਼ੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।