06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਿੰਡ ਨੂਰਪੁਰ ਦੇ ਦੋ ਦਰਜਨ ਤੋਂ ਵੱਧ ‘ਆਪ’ ਤੇ ਅਕਾਲੀ ਵਰਕਰ ਕਾਂਗਰਸ ਵਿਚ ਸ਼ਾਮਿਲ

ਰਾਮ ਤੀਰਥ, 6 ਨਵੰਬਰ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਪਿੰਡ ਨੂਰਪੁਰ ਦੇ ਸਾਬਕਾ ਸਰਪੰਚ ਨਿਰਮਲਜੀਤ ਸਿੰਘ ਦੀ ਅਗਵਾਈ ਹੇਠ ਦੋ ਦਰਜਨ ਤੋਂ ਵੱਧ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਗੁਰਸਾਹਿਬ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਬਾਵਾ ਸਿੰਘ, ਹਰਵਿੰਦਰ ਸਿੰਘ, ਕਾਰਜ ਸਿੰਘ ਫੌਜੀ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਆਤਮਾ ਸਿੰਘ, ਪ੍ਰਭਜੀਤ ਸਿੰਘ, ਗੁਰਦੇਵ ਸਿੰਘ ਅਤੇ ਰਣਜੀਤ ਸਿੰਘ ਅਟਾਰੀ ਸਮੇਤ ਹੋਰਨਾਂ ਨੂੰ ਹਲਕਾ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-11-2026
ਰਾਮ ਤੀਰਥ, 6 ਨਵੰਬਰ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਪਿੰਡ ਨੂਰਪੁਰ ਦੇ ਸਾਬਕਾ ਸਰਪੰਚ ਨਿਰਮਲਜੀਤ ਸਿੰਘ ਦੀ ਅਗਵਾਈ ਹੇਠ ਦੋ ਦਰਜਨ ਤੋਂ ਵੱਧ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਗੁਰਸਾਹਿਬ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ, ਬਾਵਾ ਸਿੰਘ, ਹਰਵਿੰਦਰ ਸਿੰਘ, ਕਾਰਜ ਸਿੰਘ ਫੌਜੀ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਆਤਮਾ ਸਿੰਘ, ਪ੍ਰਭਜੀਤ ਸਿੰਘ, ਗੁਰਦੇਵ ਸਿੰਘ ਅਤੇ ਰਣਜੀਤ ਸਿੰਘ ਅਟਾਰੀ ਸਮੇਤ ਹੋਰਨਾਂ ਨੂੰ ਹਲਕਾ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਲਗਾਤਾਰ ਚਾਰ ਵਾਰ ਵਿਧਾਇਕ ਬਣਨ ਦਾ ਮਾਣ ਬਖ਼ਸ਼ਿਆ ਹੈ, ਜਿਸ ਲਈ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਆਪਣੇ ਆਪ ਨੂੰ ਵਿਧਾਇਕ ਨਹੀਂ, ਸਗੋਂ ਹਲਕੇ ਦੇ ਲੋਕਾਂ ਦਾ ਸੇਵਾਦਾਰ ਸਮਝਿਆ ਹੈ ਅਤੇ ਹਮੇਸ਼ਾਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਬਦਲਾਅ ਦੇ ਨਾਂ ’ਤੇ ਸੱਤਾ ਵਿਚ ਆਈ ਸਰਕਾਰ ਨੇ ਪੰਜਾਬ ਨੂੰ ਆਰਥਿਕ ਸੰਕਟ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਮਾਏ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਕੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਗੇ।ਇਸ ਮੌਕੇ ਜ਼ਿਲ੍ਹਾ ਪਰਿਸ਼ਦ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਹਲਕੇ ਵਿੱਚ 117 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਬਣਵਾਈਆਂ ਗਈਆਂ, ਜੋ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀ ਸਰਕਾਰ ਵੱਲੋਂ ਬਣਾਈਆਂ ਸੜਕਾਂ ਦੀ ਮੁਰੰਮਤ ਕਰਵਾਉਣ ਵਿੱਚ ਵੀ ਅਸਫਲ ਰਹੀ ਹੈ। ਇਸ ਮੌਕੇ ਕਾਂਗਰਸੀ ਆਗੂ ਜਸਕਰਨ ਸਿੰਘ ਚੈਨਪੁਰ, ਸਾਬਕਾ ਸਰਪੰਚ ਸੁਖਦੇਵ ਸਿੰਘ ਕੋਲੋਵਾਲ, ਨੰਬਰਦਾਰ ਕੁਲਵੰਤ ਸਿੰਘ ਕੋਲੋਵਾਲ, ਮਨੋਜ ਸਿੰਘ ਭੱਟੀ, ਜਸਕਰਨ ਸਿੰਘ ਕੋਹਰੀ, ਸੁਵਿੰਦਰ ਸਿੰਘ ਛਿੱਡਣ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਥਵੇਅਜ਼ ਗਲੋਬਲ ਸਕੂਲ ਨੇ ਧੂਮ-ਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੁ... ਅਗਲੀ ਖ਼ਬਰ ਗੱਡੀ ਨੂੰ ਤੇਜ਼ ਰਫਤਾਰ ਟਿੱਪਰ ਵਲੋਂ ਮਾਰੀ ਟੱਕਰ, ਸਟੋਰ ਕੀਪਰ ਗੰਭੀਰ ਰੂਪ ’ਚ ਜ਼ਖ਼ਮੀ
Ad Position 24