08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਪੁਖਤਾ ਪ੍ਰਬੰਧ ਕੀਤੇ- ਮੈਨੇਜਰ ਜੱਫਰਵਾਲ

ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦੀਵਾਲੀ ਦੇ ਤਿਉਹਾਰ ਅਤੇ ‘ਬੰਦੀ ਛੋੜ ਦਿਵਸ’ ਮੌਕੇ ਮਿਤੀ 8 ਨਵੰਬਰ, ਦਿਨ ਐਤਵਾਰ ਨੂੰ, ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਦੱਸਿਆ ਹੈ ਕਿ ਇਸ ਦਿਹਾੜੇ ’ਤੇ ਹਰ ਸਾਲ ਹੀ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੁੰਦੀਆਂ ਹਨ, ਜਿਸ ਲਈ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਆਵਾਜਾਈ, ਪਾਰਕਿੰਗ ਅਤੇ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 08-11-2026
ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦੀਵਾਲੀ ਦੇ ਤਿਉਹਾਰ ਅਤੇ ‘ਬੰਦੀ ਛੋੜ ਦਿਵਸ’ ਮੌਕੇ ਮਿਤੀ 8 ਨਵੰਬਰ, ਦਿਨ ਐਤਵਾਰ ਨੂੰ, ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਦੱਸਿਆ ਹੈ ਕਿ ਇਸ ਦਿਹਾੜੇ ’ਤੇ ਹਰ ਸਾਲ ਹੀ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੁੰਦੀਆਂ ਹਨ, ਜਿਸ ਲਈ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਆਵਾਜਾਈ, ਪਾਰਕਿੰਗ ਅਤੇ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮੇਨ ਬਜ਼ਾਰ ਵਿਚ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਆਪਣੇ ਵਹੀਕਲ ਆਦਿ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਹੀ ਲਗਾ ਕੇ ਗੁਰੂ ਘਰ ਨਤਮਸਤਕ ਹੋਇਆ ਜਾਵੇ ਅਤੇ ਗੁਰੂ ਘਰ ਵਿਖੇ ਆਪਣੀ ਆਸਥਾ ਪ੍ਰਗਟ ਕਰਨ ਲਈ ਪੁੱਜੇ ਸ਼ਰਧਾਲੂ ਵੀਰ ਨਿਸ਼ਾਨ ਸਾਹਿਬ ਆਦਿ ਉਪਰ ਮੋਮਬੱਤੀਆਂ ਨਾ ਜਗਾਉਣ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਸ: ਦਿਲਬਾਗ ਸਿੰਘ ਤਰਨ ਤਾਰਨ, ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾਂ, ਜ: ਗੁਰਭੇਜ ਸਿੰਘ ਸਰਾਂ, ਜ: ਹਰਭਿੰਦਰ ਸਿੰਘ ਧਾਰੋਵਾਲੀ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ ਸਹਾਇਕ ਰਿਕਾਰਡ ਕੀਪਰ, ਜਸਵਿੰਦਰ ਸਿੰਘ ਕਾਲਾ, ਜੋਗਿੰਦਰ ਸਿੰਘ ਪਾਇਲਟ, ਹਰਦੀਪ ਸਿੰਘ, ਲਵਪ੍ਰੀਤ ਸਿੰਘ, ਤਲਵਿੰਦਰ ਸਿੰਘ, ਨਿਰੰਜਣ ਸਿੰਘ, ਚਰਨਜੀਤ ਸਿੰਘ ਸਟੋਰ ਕੀਪਰ, ਸਰਬਜੀਤ ਸਿੰਘ ਪੱਡਾ, ਜਸਬੀਰ ਸਿੰਘ ਖੱਬੇ ਰਾਜਪੂਤਾਂ, ਸਰਬਜੀਤ ਸਿੰਘ ਪੱਡਾ, ਹਰਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਮਨਿੰਦਰ ਸਿੰਘ ਭੁੱਲਰ, ਮੰਗਦੀਪ ਸਿੰਘ, ਲਖਵਿੰਦਰ ਸਿੰਘ ਅਤੇ ਹੋਰ ਸਟਾਫ ਮੌਜੂਦ ਸੀ ।
Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਫ. ਅੰਮ੍ਰਿਤਸਰ ਖਾਸਾ ਸੈਕਟਰ ਵਿਖੇ ਦੀਵਾਲੀ ਦਾ ਮੇਲਾ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਜ਼ਿਲ੍ਹਾ ਸਕੱਤਰ ਨਿਯੁਕਤ
Ad Position 24