08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੰਜਾਬ ਦੀ ਸਿਆਸਤ ਦਿੱਲੀ ਦੇ ਇਸ਼ਾਰੇ ’ਤੇ ਚੱਲਣ ਵਾਲੀਆਂ ਪਾਰਟੀਆਂ ਦੇ ਹੱਥਾਂ ਵਿਚ ਸੁਰੱਖਿਅਤ ਨਹੀਂ -ਦਿਲਸ਼ੇਰ ਸਿੰਘ ਜੰਡਿਆਲਾ

ਜੰਡਿਆਲਾ ਗੁਰੂ, 7 ਨਵੰਬਰ (ਅੰਮ੍ਰਿਤ ਪਾਲ ਸਿੰਘ)-ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜੰਡਿਆਲਾ ਗੁਰੂ ਵਿਖੇ ਪ੍ਰੈੱਸ ਮਿਲਣੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੱਤਰਕਾਰ ਭਾਈਚਾਰੇ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਰਾਰ ਦਿੱਤਾ।

Ad Position 21
No active advertisement
ਅਜੀਤ ਡੈਸਕ 08-11-2026
ਜੰਡਿਆਲਾ ਗੁਰੂ, 7 ਨਵੰਬਰ (ਅੰਮ੍ਰਿਤ ਪਾਲ ਸਿੰਘ)-ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜੰਡਿਆਲਾ ਗੁਰੂ ਵਿਖੇ ਪ੍ਰੈੱਸ ਮਿਲਣੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੱਤਰਕਾਰ ਭਾਈਚਾਰੇ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੱਤਰਕਾਰ ਦਬਾਅ ਦੇ ਬਾਵਜੂਦ ਨਿਡਰਤਾ ਨਾਲ ਸੱਚਾਈ ਲੋਕਾਂ ਸਾਹਮਣੇ ਲਿਆਉਣ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਪੱਤਰਕਾਰ ਭਾਈਚਾਰੇ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਮੇਂ ਦੀਆਂ ਸਰਕਾਰਾਂ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦਿੱਲੀ ਦੇ ਇਸ਼ਾਰਿਆਂ ’ਤੇ ਚੱਲ ਰਹੀਆਂ ਹਨ ਅਤੇ ਇਨ੍ਹਾਂ ਨੇ ਪੰਜਾਬ ਪ੍ਰਤੀ ਆਪਣੀ ਵਫ਼ਾਦਾਰੀ ਨਹੀਂ ਨਿਭਾਈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਹਾਲਾਤ ਵਿਚ ਪੰਜਾਬ ਦੀ ਸੰਗਤ ਕੋਲ ਅਕਾਲੀ ਦਲ ਵਾਰਿਸ ਪੰਜਾਬ ਦੇ ਰੂਪ ਵਿਚ ਇਕ ਰਾਜਨੀਤਿਕ ਬਦਲ ਮੌਜੂਦ ਹੈ, ਜਿਸ ਨੂੰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ।ਜੰਡਿਆਲਾ ਗੁਰੂ ਵਿਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਵਧ ਰਹੇ ਪ੍ਰਭਾਵ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਕਦੇ ਪਿੱਤਲ ਅਤੇ ਤਾਂਬੇ ਦੇ ਹੱਥੀਂ ਬਣੇ ਬਰਤਨਾਂ ਕਾਰਨ ਅੰਤਰਰਾਸ਼ਟਰੀ ਪੱਧਰ ’ਤੇ ਪਛਾਣ ਰੱਖਣ ਵਾਲੇ ਇਸ ਸ਼ਹਿਰ ਦੀ ਨੌਜਵਾਨੀ ਅੱਜ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਲਪੇਟ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੇ ਹੱਥਾਂ ਵਿਚ ਕਲਮ ਅਤੇ ਕਿਤਾਬਾਂ ਹੋਣੀਆਂ ਚਾਹੀਦੀਆਂ ਸਨ, ਉਨ੍ਹਾਂ ਦੇ ਹੱਥਾਂ ਵਿਚ ਪਿਸਤੌਲ ਅਤੇ ਰਿਵਾਲਵਰ ਆ ਜਾਣਾ ਬੇਹੱਦ ਚਿੰਤਾਜਨਕ ਹੈ। ਇਸ ਮੌਕੇ ਵਰਿੰਦਰ ਸਿੰਘ ਮਲਹੋਤਰਾ, ਚੇਅਰਮੈਨ ਸੁਨੀਲ ਦੇਵਗਨ, ਰਾਇਲ ਪ੍ਰੈੱਸ ਕਲੱਬ ਦੇ ਪ੍ਰਧਾਨ ਕਵਲਜੀਤ ਸਿੰਘ ਲਾਡੀ, ਅੰਮ੍ਰਿਤਪਾਲ ਸਿੰਘ ਬੇਦੀ, ਸਿਮਰਤ ਸਿੰਘ ਬੇਦੀ, ਕੁਲਵੰਤ ਸਿੰਘ ਵਿਰਦੀ, ਗੁਰਦੇਵ ਸਿੰਘ ਮੱਲੀ, ਗੁਰਦੇਵ ਸਿੰਘ ਮਨਜੋਤਰਾ, ਰਵਿੰਦਰ ਸਿੰਘ ਗਿੱਲ, ਲਖਬੀਰ ਸਿੰਘ ਗਿੱਲ, ਸੁਖਵਿੰਦਰ ਸਿੰਘ ਸੋਨੂੰ, ਪ੍ਰਗਟ ਸਿੰਘ, ਪ੍ਰਦੀਪ ਜੈਨ, ਸਤਿੰਦਰਬੀਰ ਸਿੰਘ ਪੀਟਰ ਅਤੇ ਮੇਜਰ ਸਿੰਘ ਸਮੇਤ ਪੱਤਰਕਾਰ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ। ਇਸ ਤੋਂ ਇਲਾਵਾ ਬੀਬੀ ਪਰਮਜੀਤ ਕੌਰ ਰਈਆ, ਪਵਨਦੀਪ ਸਿੰਘ ਏਕਲਗੱਡਾ, ਬਾਬੂ ਸਿੰਘ ਜੰਡਿਆਲਾ, ਬਲਕਾਰ ਸਿੰਘ, ਜਗੀਰ ਸਿੰਘ ਏਕਲਗੱਡਾ ਮਾਹਲਾ, ਬੀਬੀ ਗੁਰਮੀਤ ਕੌਰ, ਰਮਿੰਦਰ ਸਿੰਘ ਅੰਬਰਸਰੀ, ਮਨਪ੍ਰੀਤ ਸਿੰਘ ਤਾਰਾਗੜ੍ਹ, ਰਣਜੀਤ ਸਿੰਘ ਡਡਵਾਲ, ਬਲਵਿੰਦਰ ਸਿੰਘ ਬਦੇਸ਼ਾ, ਰਣਜੀਤ ਸਿੰਘ ਵਿਰਕ, ਦਲਜੀਤ ਸਿੰਘ ਵਿਰਕ, ਬਲਜੀਤ ਸਿੰਘ ਵਿਰਕ, ਦਿਲਬਾਗ ਸਿੰਘ ਲਾਹੋਰੀਆ, ਮੇਜਰ ਸਿੰਘ ਲਾਹੋਰੀਆ, ਠੇਕੇਦਾਰ ਕਸ਼ਮੀਰ ਸਿੰਘ, ਨੰਬਰਦਾਰ ਤਰਸੇਮ ਸਿੰਘ, ਸਤਪਾਲ ਸਿੰਘ ਮਾਹਲਾ, ਪਾਲ ਸਿੰਘ ਮਾਹਲਾ, ਪਹਿਲਵਾਨ ਜਿੰਦਾ ਸਿੰਘ, ਬਲਵਿੰਦਰ ਸਿੰਘ, ਰਾਜੂ ਰਸੂਲਪੁਰ, ਮਨਪ੍ਰੀਤ ਸਿੰਘ ਮਨੀ ਅਤੇ ਲਵਪ੍ਰੀਤ ਸਿੰਘ ਰਸੂਲਪੁਰ ਸਮੇਤ ਪਾਰਟੀ ਦੇ ਹੋਰ ਆਗੂ ਤੇ ਵਰਕਰ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼:- ਮਾਤਾ ਸੁਰਿੰਦਰ ਕੌਰ ਸਠਿਆਲਾ ਅਗਲੀ ਖ਼ਬਰ ਬੀ.ਐਸ.ਐਫ. ਅੰਮ੍ਰਿਤਸਰ ਖਾਸਾ ਸੈਕਟਰ ਵਿਖੇ ਦੀਵਾਲੀ ਦਾ ਮੇਲਾ ਧੂਮ-ਧਾਮ ਨਾਲ ਮਨਾਇਆ
Ad Position 24