ਗੁਰੂ ਤੇਗ ਬਹਾਦਰ ਖਾਲਸਾ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਕਰਵਾਏ ਮੁਕਾਬਲੇ
ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਤੇਗ਼ ਬਹਾਦਰ ਖਾਲਸਾ ਸੀ: ਸੈਕੰ: ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਿੰ: ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਨਾਲ ਮਨਾਇਆ ਗਿਆ।
ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਤੇਗ਼ ਬਹਾਦਰ ਖਾਲਸਾ ਸੀ: ਸੈਕੰ: ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਿੰ: ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵੱਖ-ਵੱਖ ਤਰ੍ਹਾਂ ਦੇ ਰਚਨਾਤਮਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਰੰਗੋਲੀ ਬਣਾਉਣਾ, ਵੇਸਟ ਮਟੀਰੀਅਲ ਦੀ ਸੁਚੱਜੀ ਵਰਤੋਂ (ਬੈਸਟ ਯੂਜ਼ ਆਫ਼ ਵੇਸਟ), ਬਿਨਾਂ ਅੱਗ ਤੋਂ ਖਾਣਾ ਤਿਆਰ ਕਰਨਾ (ਫਾਇਰਲੈੱਸ ਕੁਕਿੰਗ), ਕਾਰਡ ਬਣਾਉਣਾ ਅਤੇ ਦੀਵੇ ਸਜਾਉਣ ਦੇ ਮੁਕਾਬਲੇ ਆਦਿ ਸ਼ਾਮਲ ਸਨ । ਪ੍ਰਿੰ: ਡਾ. ਕੁਲਵਿੰਦਰ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਮੁਬਾਰਕਬਾਦ ਦਿੱਤੀ । ਉਨ੍ਹਾਂ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਹੋਣ ਵਾਲੇ ਹਾਨੀਕਾਰਕ ਪ੍ਰਦੂਸ਼ਣ ਤੋਂ ਬਚਣ ਦੀ ਅਪੀਲ ਕੀਤੀ, ਪ੍ਰਿੰਸੀਪਲ ਨੇ ਇਸ ਉਪਰਾਲੇ ਲਈ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਹਾਊਸ ਦੇ ਕਨਵੀਨਰ ਮੈਡਮ ਨਵਜੀਤ ਕੌਰ ਅਤੇ ਸਟਾਫ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਸਟੇਜ ਦੀ ਸੇਵਾ ਮੈਡਮ ਰਾਜਵਿੰਦਰ ਕੌਰ ਵਲੋਂ ਨਿਭਾਈ ਗਈ ।