ਗੈਂਗਸਟਰਾਂ ਦੀਆਂ ਧਮਕੀਆਂ ਤੇ ਫਿਰੌਤੀਆਂ ਤੋਂ ਤੰਗ ਆ ਕੇ ਭਾਜਪਾ ਆਗੂ ਰਾਜੀਵ ਕੁਮਾਰ ਮਾਣਾ ਜੰਡਿਆਲਾ ਗੁਰੂ ਛੱਡਣ ਲਈ ਮਜਬੂਰ
ਜੰਡਿਆਲਾ ਗੁਰੂ, 7 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਵਿਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਅਤੇ ਗੈਂਗਸਟਰਾਂ ਵਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਤੇ ਫਿਰੌਤੀਆਂ ਦੇ ਮਾਮਲਿਆਂ ਨੂੰ ਲੈ ਕੇ ਇਕ ਵਾਰ ਫਿਰ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਰਾਜੀਵ ਕੁਮਾਰ ਮਾਣਾ ਵਲੋਂ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਗਿਆ ਹੈ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਸੰਤਾਪ ਭੋਗ ਰਹੇ ਹਨ ਅਤੇ ਹੁਣ ਹਾਲਾਤ ਅਜਿਹੇ ਬਣ ਗਏ ਹਨ ਕਿ ਉਨ੍ਹਾਂ ਨੂੰ ਮਜਬੂਰਨ ਆਪਣਾ ਕਾਰੋਬਾਰ ਬੰਦ ਕਰਕੇ ਸ਼ਹਿਰ ਛੱਡਣਾ ਪੈ ਰਿਹਾ ਹੈ।
ਜੰਡਿਆਲਾ ਗੁਰੂ, 7 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਵਿਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਅਤੇ ਗੈਂਗਸਟਰਾਂ ਵਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਤੇ ਫਿਰੌਤੀਆਂ ਦੇ ਮਾਮਲਿਆਂ ਨੂੰ ਲੈ ਕੇ ਇਕ ਵਾਰ ਫਿਰ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਰਾਜੀਵ ਕੁਮਾਰ ਮਾਣਾ ਵਲੋਂ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਗਿਆ ਹੈ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਸੰਤਾਪ ਭੋਗ ਰਹੇ ਹਨ ਅਤੇ ਹੁਣ ਹਾਲਾਤ ਅਜਿਹੇ ਬਣ ਗਏ ਹਨ ਕਿ ਉਨ੍ਹਾਂ ਨੂੰ ਮਜਬੂਰਨ ਆਪਣਾ ਕਾਰੋਬਾਰ ਬੰਦ ਕਰਕੇ ਸ਼ਹਿਰ ਛੱਡਣਾ ਪੈ ਰਿਹਾ ਹੈ। ਰਾਜੀਵ ਕੁਮਾਰ ਮਾਣਾ ਦੇ ਇਸ ਬਿਆਨ ਤੋਂ ਬਾਅਦ ਸ਼ਹਿਰ ਦੇ ਵਪਾਰਕ ਵਰਗ ਵਿਚ ਭਾਰੀ ਚਰਚਾ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਉਹ ਲਗਾਤਾਰ ਅਸੁਰੱਖਿਆ ਅਤੇ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਹਾਲਾਤਾਂ ਤੋਂ ਤੰਗ ਆ ਕੇ ਉਨ੍ਹਾਂ ਨੂੰ ਆਪਣੇ ਕਾਰੋਬਾਰ ਨੂੰ ਸਮੇਟਣ ਅਤੇ ਸ਼ਹਿਰ ਛੱਡਣ ਵਰਗਾ ਇਹ ਅਤਿ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਹੋਣਾ ਪਿਆ ਹੈ। ਇਸ ਘਟਨਾਕ੍ਰਮ ਨੇ ਜੰਡਿਆਲਾ ਗੁਰੂ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਪ੍ਰਸ਼ਾਸਨਿਕ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਵਪਾਰੀ ਵਰਗ ਨੇ ਸਪੱਸ਼ਟ ਕੀਤਾ ਹੈ ਕਿ ਕਾਰੋਬਾਰ ਚਲਾਉਣ ਲਈ ਸ਼ਹਿਰ ਵਿਚ ਸੁਰੱਖਿਅਤ ਮਾਹੌਲ ਅਤੇ ਕਾਨੂੰਨ ਦਾ ਭਰੋਸਾ ਹੋਣਾ ਅਤਿ ਜ਼ਰੂਰੀ ਹੈ। ਰਾਜੀਵ ਕੁਮਾਰ ਮਾਣਾ ਦੇ ਖ਼ੁਲਾਸੇ ਤੋਂ ਬਾਅਦ ਸ਼ਹਿਰ ਵਾਸੀਆਂ ਵਲੋਂ ਇਹ ਸਵਾਲ ਵੀ ਉਠਾਇਆ ਜਾ ਰਿਹਾ ਹੈ ਕਿ ਆਖ਼ਰ ਅਜਿਹੇ ਕਿਹੜੇ ਹਾਲਾਤ ਬਣ ਗਏ ਹਨ, ਜਿਨ੍ਹਾਂ ਕਾਰਨ ਇਕ ਪ੍ਰਮੁੱਖ ਸਿਆਸੀ ਆਗੂ ਨੂੰ ਆਪਣਾ ਚਲਦਾ ਕਾਰੋਬਾਰ ਛੱਡਣ ਬਾਰੇ ਸੋਚਣਾ ਪੈ ਰਿਹਾ ਹੈ। ਫਿਲਹਾਲ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਜਾਂਦੀ ਹੈ, ਇਸ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।