ਸੰਤ ਬਾਬਾ ਨਰਿੰਦਰ ਸਿੰਘ ਜੀ (ਗੁ: ਲੰਗਰ ਸਾਹਿਬ) ਸ੍ਰੀ ਹਜੂਰ ਸਾਹਿਬ ਵਾਲੇ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ
ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਇਤਿਹਾਸ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦਾ ਸ਼ਾਨਾਮੱਤਾ ਇਤਿਹਾਸ ਹੈ ਅਤੇ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸੰਤ ਬਾਬਾ ਨਰਿੰਦਰ ਸਿੰਘ ( ਗੁਰਦੁਆਰਾ ਸ੍ਰੀ ਲੰਗਰ ਸਾਹਿਬ) ਸੱਚਖੰਡ ਸ੍ਰੀ ਹਜੂਰ ਸਾਹਿਬ ਵਾਲਿਆਂ ਨੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਕੀਤਾ ।
ਬਾਬਾ ਬਕਾਲਾ ਸਾਹਿਬ, 7 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਇਤਿਹਾਸ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦਾ ਸ਼ਾਨਾਮੱਤਾ ਇਤਿਹਾਸ ਹੈ ਅਤੇ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸੰਤ ਬਾਬਾ ਨਰਿੰਦਰ ਸਿੰਘ ( ਗੁਰਦੁਆਰਾ ਸ੍ਰੀ ਲੰਗਰ ਸਾਹਿਬ) ਸੱਚਖੰਡ ਸ੍ਰੀ ਹਜੂਰ ਸਾਹਿਬ ਵਾਲਿਆਂ ਨੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਕੀਤਾ । ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਨੇ ਉਨ੍ਹਾਂ ਦਾ ਭਰਵਾਂ ਮਾਣ-ਸਤਿਕਾਰ ਕੀਤਾ ਗਿਆ । ਇਸ ਦੌਰਾਨ ਹੀ ਸੰਤ ਬਾਬਾ ਨਰਿੰਦਰ ਸਿੰਘ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵੀ ਨਤਮਸਤਕ ਹੋਏ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਸੰਤ ਬਾਬਾ ਨਰਿੰਦਰ ਸਿੰਘ, ਬਾਬਾ ਜੋਗਾ ਸਿੰਘ ਅਤੇ ਸੰਤ ਗੁਰਦੇਵ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਤਰਨਾ ਦਲ ਦੇ ਬਾਬਾ ਸੁੱਖਾ ਸਿੰਘ, ਬਾਬਾ ਭਗਵਾਨ ਸਿੰਘ, ਬਾਬਾ ਬਚਿੱਤਰ ਸਿੰਘ, ਜਥੇਦਾਰ ਜਰਨੈਲ ਸਿੰਘ ਚੀਮਾਬਾਠ, ਅੰਮ੍ਰਿਤਪਾਲ ਸਿੰਘ ਚੀਮਾਬਾਠ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੌਲਸੇਲ ਵਾਲੇ), ਸਰਪੰਚ ਰਵਿੰਦਰ ਸਿੰਘ ਰਵੀ ਚੀਮਾ, ਸਰਪੰਚ ਦਲਜੀਤ ਸਿੰਘ ਭੱਪੀ, ਪ੍ਰਿੰ: ਦਿਲਬਾਗ ਸਿੰਘ ਭੁੱਲਰ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ ਹਾਜ਼ਰ ਸਨ ।