07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੀਵਾਲੀ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ-ਵਿਧਾਇਕ ਧਾਲੀਵਾਲ

ਅਜਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਦੀਵਾਲੀ ਅਤੇ ਬੰਦੀਛੋੜ ਦਿਵਸ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਬਰਨ ਵਾਰਡ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਫਾਇਰ ਬ੍ਰਿਗੇਡ ਦੀਆਂ ਨਵੀਆਂ ਗੱਡੀਆਂ ਦੀ ਚੈਕਿੰਗ ਕਰਦਿਆਂ ਅੱਗ ਲੱਗਣ ਦੀ ਕਿਸੇ ਵੀ ਸੰਭਾਵੀ ਘਟਨਾ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦਾ ਵੀ ਨਿਰੀਖਣ ਕੀਤਾ।

Ad Position 21
No active advertisement
ਅਜੀਤ ਡੈਸਕ 08-11-2026
ਅਜਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਦੀਵਾਲੀ ਅਤੇ ਬੰਦੀਛੋੜ ਦਿਵਸ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਬਰਨ ਵਾਰਡ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਫਾਇਰ ਬ੍ਰਿਗੇਡ ਦੀਆਂ ਨਵੀਆਂ ਗੱਡੀਆਂ ਦੀ ਚੈਕਿੰਗ ਕਰਦਿਆਂ ਅੱਗ ਲੱਗਣ ਦੀ ਕਿਸੇ ਵੀ ਸੰਭਾਵੀ ਘਟਨਾ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਦੀਵਾਲੀ ਖੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਜਿਸ ਨੂੰ ਪੰਜਾਬ ਸਮੇਤ ਪੂਰੇ ਦੇਸ਼ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਵੀ ਉਨ੍ਹਾਂ ਵਲੋਂ ਪੁਲਿਸ ਅਧਿਕਾਰੀਆਂ, ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਨਾਲ ਅਜਨਾਲਾ ਸ਼ਹਿਰ ਦੀ ਮਾਰਕੀਟ ਵਿਚ ਪਟਾਕਿਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਸੀ, ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਜਾਂ ਲਾਪਰਵਾਹੀ ਕਾਰਨ ਕੋਈ ਅਣਹੋਣੀ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਅੱਜ ਸਿਵਲ ਹਸਪਤਾਲ ਵਿਖੇ ਬਰਨ ਵਾਰਡ ਦਾ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ ਗਿਆ ਹੈ ਤਾਂ ਜੋ ਪਟਾਕਿਆਂ ਜਾਂ ਅੱਗ ਨਾਲ ਸੜਨ ਦੀ ਕਿਸੇ ਘਟਨਾ ਵਿਚ ਜ਼ਖ਼ਮੀ ਹੋਣ ਵਾਲੇ ਵਿਅਕਤੀ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਵਿਧਾਇਕ ਸ. ਧਾਲੀਵਾਲ ਨੇ ਦੱਸਿਆ ਕਿ ਹਸਪਤਾਲ ਵਿਚ ਬਰਨ ਦੇ ਮਰੀਜ਼ਾਂ ਦੇ ਇਲਾਜ ਲਈ ਲੋੜੀਂਦਾ ਸਾਮਾਨ ਉਪਲਬਧ ਹੈ। ਡਾਕਟਰਾਂ ਅਤੇ ਨਰਸਿੰਗ ਸਟਾਫ਼ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ 24 ਘੰਟੇ ਐਮਰਜੈਂਸੀ ਸੇਵਾਵਾਂ ਲਈ ਸਿਹਤ ਕਰਮਚਾਰੀਆਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਖੂਨ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਵੀ ਚੈੱਕ ਕੀਤਾ ਗਿਆ ਹੈ। ਗੱਡੀਆਂ ਵਿਚ ਤੇਲ, ਪਾਣੀ ਅਤੇ ਅੱਗ ਬੁਝਾਉਣ ਵਾਲੇ ਸਿਲੰਡਰਾਂ ਸਮੇਤ ਲੋੜੀਂਦੇ ਉਪਕਰਨ ਮੌਜੂਦ ਹਨ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਮੌਕੇ ’ਤੇ ਪਹੁੰਚਿਆ ਜਾ ਸਕੇ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਵਾਸੀਆਂ ਨੂੰ ਬੰਦੀਛੋੜ ਦਿਵਸ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ । ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸ਼ਿਵਦੀਪ ਸਿੰਘ ਚਾਹਲ, ਚੇਅਰਮੈਨ ਅਜੇ ਕੁਮਾਰ ਅਤੇ ਗੋਰਾ ਸੱਗੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਰਮਜੀਤ ਸਿੰਘ ਨਗਰ ਪੰਚਾਇਤ ਬਾਬਾ ਬਕਾਲਾ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸੰਤ ਬਾਬਾ ਨਰਿੰਦਰ ਸਿੰਘ ਜੀ (ਗੁ: ਲੰਗਰ ਸਾਹਿਬ) ਸ੍ਰੀ ਹਜੂਰ ਸਾਹਿਬ ਵਾਲੇ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ
Ad Position 24