11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਾਂਗਰਸ ਦਾ ਐੱਸ. ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬੰਟੀ ‘ਆਪ’ ’ਚ ਸ਼ਾਮਿਲ

ਜੰਡਿਆਲਾ ਗੁਰੂ, 10 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ.

Ad Position 21
No active advertisement
ਅਜੀਤ ਡੈਸਕ 11-11-2026
ਜੰਡਿਆਲਾ ਗੁਰੂ, 10 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ. ਟੀ. ਓ. ਨੂੰ ਹੋਰ ਮਜ਼ਬੂਤੀ ਮਿਲੀ ਜਦੋਂ ਉਹਨਾਂ ਵਲੋਂ ਹਲਕਾ ਜੰਡਿਆਲਾ ਗੁਰੂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦੇ ਐਸ ਸੀ ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਬੰਟੀ ਬੰਡਾਲਾ ਵਲੋਂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਜਿੱਥੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਉਹਨਾਂ ਅਤੇ ਉਹਨਾਂ ਦੇ ਸਾਥੀਆਂ ਦਾ ਸਨਮਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੰਟੀ ਬੰਡਾਲਾ ਨੇ ਦੱਸਿਆ ਕਿਹਾ ਕਿ ਹਰਭਜਨ ਸਿੰਘ ਈ. ਟੀ. ਓ. ਵਲੋਂ ਪਿੰਡ ਬੰਡਾਲਾ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਬਿਨਾਂ ਪੱਖਪਾਤ ਤੋਂ ਕਰਵਾਏ ਜਾ ਰਹੇ ਹਨ ਅਤੇ ਉਹ ਹਲਕਾ ਜੰਡਿਆਲਾ ਗੁਰੂ ਦੇ ਹਰ ਇਕ ਪਰਿਵਾਰ ਦੇ ਦੁੱਖ ਸੁੱਖ ਦੇ ਭਾਈਵਾਲ ਬਣਦੇ ਹਨ। ਇਸ ਮੌਕੇ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਸੰਦੀਪ ਸਿੰਘ ਬੰਟੀ ਬੰਡਾਲਾ ਨੂੰ ਆਪ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਹਰ ਇਕ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਨਿਸ਼ਾਨ ਸਿੰਘ, ਚੈਅਰਮੈਨ ਮਲਕੀਤ ਸਿੰਘ , ਸੁੱਚਾ ਸਿੰਘ ਜੀ, ਅਮਰੀਕ ਸਿੰਘ ਬਾਠ ਸੀਨੀਅਰ ਆਗੂ, ਜਗੀਰ ਸਿੰਘ ਐੱਸ ਸੀ ਪ੍ਰਧਾਨ, ਲਵਪ੍ਰੀਤ ਸਿੰਘ ਲਵਲੀ, ਸ਼ਮਸ਼ੇਰ ਸਿੰਘ ਸ਼ੇਰਾ ਯੂਥ ਪ੍ਰਧਾਨ, ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਬਰਨ ਵਰਲਡ ਸਕੂਲ ’ਚ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਰੰਗੋਲੀ ਮੁਕਾਬਲੇ ਅਗਲੀ ਖ਼ਬਰ ਵਿਕਾਸ ਤੇ ਲੋਕ ਭਲਾਈ ਕੰਮਾਂ ਦੀ ਬਦੌਲਤ ਲੋਕ ਮੁੜ ਆਪ ਸਰਕਾਰ ਬਣਾਉਣਗੇ-ਤਲਬੀਰ ਗਿੱਲ
Ad Position 24