11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀਮਤੀ ਪ੍ਰਗਤੀ ਸੇਠੀ ਬਾਬਾ ਬਕਾਲਾ ਸਾਹਿਬ ਦੇ ਹੋਣਗੇ ਨਵੇਂ ਐਸ.ਡੀ.ਐਮ. * ਜਸ਼ਨਜੀਤ ਸਿੰਘ ਐਸ.ਡੀ.ਐਮ. ਨੂੰ ਦਸੂਹਾ ਤਬਦੀਲ ਹੋਣ ’ਤੇ ਵਿਦਾਇਗੀ ਪਾਰਟੀ

ਬਾਬਾ ਬਕਾਲਾ ਸਾਹਿਬ, 11 ਨਵੰਬਰ (ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਸਬ ਡਵੀਜਨਲ ਮੈਜਿਸਟਰੇਟ ਵਜੋਂ ਸੇਵਾ ਨਿਭਾ ਰਹੇ ਸ੍ਰੀ ਜਸ਼ਨਜੀਤ ਸਿੰਘ, ਦੀ ਦਸੂਹਾ ਵਿਖੇ ਬਦਲੀ ਹੋ ਗਈ ਹੈ। ਸ੍ਰੀਮਤੀ ਪ੍ਰਗਤੀ ਸੇਠੀ ਪੀ.

Ad Position 21
No active advertisement
ਅਜੀਤ ਡੈਸਕ 12-11-2026
ਬਾਬਾ ਬਕਾਲਾ ਸਾਹਿਬ, 11 ਨਵੰਬਰ (ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਸਬ ਡਵੀਜਨਲ ਮੈਜਿਸਟਰੇਟ ਵਜੋਂ ਸੇਵਾ ਨਿਭਾ ਰਹੇ ਸ੍ਰੀ ਜਸ਼ਨਜੀਤ ਸਿੰਘ, ਦੀ ਦਸੂਹਾ ਵਿਖੇ ਬਦਲੀ ਹੋ ਗਈ ਹੈ। ਸ੍ਰੀਮਤੀ ਪ੍ਰਗਤੀ ਸੇਠੀ ਪੀ.ਸੀ.ਐਸ. ਹੁਣ ਸ੍ਰੀ ਜਸ਼ਨਜੀਤ ਸਿੰਘ ਦੀ ਜਗ੍ਹਾ, ਬਾਬਾ ਬਕਾਲਾ ਸਾਹਿਬ ਦੇ ਨਵੇਂ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਣਗੇ। ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਦੀ ਅਗਵਾਈ ਹੇਠ ਸ੍ਰੀ ਜਸ਼ਨਜੀਤ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਅਤੇ ਜਨਰਲ ਸਕੱਤਰ ਗੁਰਦੇਵ ਸਿੰਘ ਨੇ ਐਸ.ਡੀ . ਐਮ. ਜਸ਼ਨਜੀਤ ਸਿੰਘ ਵਲੋਂ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜਨਰਲ ਸਕੱਤਰ ਗੁਰਦੇਵ ਸਿੰਘ, ਜਸਵਿੰਦਰ ਸਿੰਘ, ਏ.ਐਸ.ਐਮ. ਸੰਦੀਪ ਸਿੰਘ, ਲਵਲੀਨ ਸਿੰਘ, ਗਗਨਦੀਪ ਸਿੰਘ, ਜਗਰੂਪ ਸਿੰਘ, ਗੁਰਪ੍ਰੀਤ ਸਿੰਘ, ਕੰਵਲਜੀਤ ਕੌਰ ਅਤੇ ਹੋਰ ਸਟਾਫ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਅੱਜ ਅਗਲੀ ਖ਼ਬਰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਚਰਨਜੀਤ ਸਿੰਘ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ
Ad Position 24