ਸਤਲਾਣੀ ਸਾਹਿਬ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਪਾਰਟੀਸ਼ਨ ਮਿਊਜ਼ੀਅਮ ਦਾ ਵਿੱਦਿਅਕ ਦੌਰਾ
ਅਟਾਰੀ, 12 ਨਵੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਅੰਮ੍ਰਿਤਸਰ ਦੇ ਤਿੰਨ ਇਤਿਹਾਸਕ ਮਹੱਤਵ ਵਾਲੇ ਸਥਾਨਾਂ ਪਾਰਟੀਸ਼ਨ ਮਿਊਜ਼ੀਅਮ (ਵੰਡ ਅਜਾਇਬ ਘਰ), ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਡਿਜੀਟਲ ਸਿੱਖ ਮਿਊਜ਼ੀਅਮ ਅਤੇ ਜਲ੍ਹਿਆਂਵਾਲਾ ਬਾਗ਼ ਦਾ ਇਕ ਵਿੱਦਿਅਕ ਦੌਰਾ ਕਰਵਾਇਆ ਗਿਆ।
ਅਟਾਰੀ, 12 ਨਵੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਅੰਮ੍ਰਿਤਸਰ ਦੇ ਤਿੰਨ ਇਤਿਹਾਸਕ ਮਹੱਤਵ ਵਾਲੇ ਸਥਾਨਾਂ ਪਾਰਟੀਸ਼ਨ ਮਿਊਜ਼ੀਅਮ (ਵੰਡ ਅਜਾਇਬ ਘਰ), ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਡਿਜੀਟਲ ਸਿੱਖ ਮਿਊਜ਼ੀਅਮ ਅਤੇ ਜਲ੍ਹਿਆਂਵਾਲਾ ਬਾਗ਼ ਦਾ ਇਕ ਵਿੱਦਿਅਕ ਦੌਰਾ ਕਰਵਾਇਆ ਗਿਆ। ਪਾਰਟੀਸ਼ਨ ਮਿਊਜ਼ੀਅਮ ਦੇ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਇਤਿਹਾਸਕ ਰਿਕਾਰਡਾਂ, ਨਿੱਜੀ ਯਾਦਾਂ, ਤਸਵੀਰਾਂ ਅਤੇ ਇਸ ਦੁਖਦਾਈ ਘਟਨਾ ਦੇ ਗਵਾਹ ਰਹੇ ਪਰਿਵਾਰਾਂ ਵਲੋਂ ਦਾਨ ਕੀਤੀਆਂ ਨਿੱਜੀ ਵਸਤਾਂ ਰਾਹੀਂ 1947 ਦੀ ਵੰਡ ਦੇ ਦਰਦਨਾਕ ਇਤਿਹਾਸ ਦੀ ਝਲਕ ਮਿਲੀ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ, ਪ੍ਰੋਫੈਸਰ ਸੁਖਪ੍ਰੀਤ ਕੌਰ ਅਤੇ ਪ੍ਰੋਫੈਸਰ ਸੁਖਦੀਪ ਸਿੰਘ ਮੌਜੂਦ ਸਨ।