ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮਜੀਠਾ ਵਿਖੇ ਵਿਸ਼ਾਲ ਨਗਰ ਕੀਰਤਨ 23 ਤੇ ਕਥਾ ਕੀਰਤਨ ਸਮਾਗਮ 24 ਨੂੰ
ਮਜੀਠਾ, 12 ਨਵੰਬਰ (ਮਨਿੰਦਰ ਸਿੰਘ ਸੋਖੀ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਮਾਈਆਂ ਵਾਲਾ ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਸੰਗਤਸਰ ਦੀ ਪ੍ਰਬੰਧਕ ਕਮੇਟੀ, ਧੰਨ ਧੰਨ ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥੇ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਨਵੰਬਰ ਨੂੰ ਸ਼ਹਿਰ ਮਜੀਠਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਨਵਾਂ ਬੱਸ ਅੱਡਾ ਮਜੀਠਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਵੇਗਾ।
ਮਜੀਠਾ, 12 ਨਵੰਬਰ (ਮਨਿੰਦਰ ਸਿੰਘ ਸੋਖੀ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਮਾਈਆਂ ਵਾਲਾ ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਸੰਗਤਸਰ ਦੀ ਪ੍ਰਬੰਧਕ ਕਮੇਟੀ, ਧੰਨ ਧੰਨ ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥੇ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਨਵੰਬਰ ਨੂੰ ਸ਼ਹਿਰ ਮਜੀਠਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਨਵਾਂ ਬੱਸ ਅੱਡਾ ਮਜੀਠਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਵੇਗਾ। ਜਿਹੜਾ ਕਿ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਸਮਾਪਤ ਹੋਵੇਗਾ। ਇਸ ਦੇ ਨਾਲ ਹੀ ਗੁਰਦੁਆਰਾ ਮਾਈਆਂ ਵਾਲਾ ਵਿਖੇ 12 ਨਵੰਬਰ ਤੋਂ ਸ੍ਰੀ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੇ ਭੋਗ 24 ਨਵੰਬਰ ਨੂੰ ਸਵੇਰੇ 10 ਵਜੇ ਪੈਣਗੇ। ਇਸੇ ਦਿਨ ਸ਼ਾਮ ਵਕਤ ਗੁਰਦੁਆਰਾ ਮਾਈਆਂ ਵਾਲਾ ਵਿਖੇ ਮਹਾਨ ਕਥਾ ਕੀਰਤਨ ਸਮਾਗਮ ਹੋਵੇਗਾ।