12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਿੰਡ ਬਲੱਗਣ ਦੇ ਝਗੜੇ ਦਾ ਆਇਆ ਦੂਸਰਾ ਪੱਖ ਸਾਹਮਣੇ

ਰਾਮ ਤੀਰਥ, 12 ਨਵੰਬਰ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਪਰਿਵਾਰ ਨਾਲ ਹੋਈ ਕਥਿਤ ਕੁੱਟਮਾਰ ਦੀ ਘਟਨਾ ਨੇ ਨਵਾਂ ਮੋੜ ਲੈ ਲਿਆ ਹੈ। ਇਸ ਸਬੰਧੀ ਮੀਡੀਆ ਸਾਹਮਣੇ ਆਏ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਸੋਨੀ ਦੀ ਪਤਨੀ ਸ਼ਰਨਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੂਜੀ ਧਿਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਦੱਸਿਆ ਕਿ ਸੁਖਦੇਵ ਸਿੰਘ ਵਲੋਂ ਸਰਪੰਚ ਨਾਲ ਅਕਸਰ ਗਾਲੀ-ਗਲੋਚ ਕੀਤਾ ਜਾਂਦਾ ਸੀ, ਜਿਸ ਕਾਰਨ ਦੋਵਾਂ ਧਿਰਾਂ ਵਿਚਕਾਰ ਤਕਰਾਰ ਹੋ ਗਈ।

Ad Position 21
No active advertisement
ਅਜੀਤ ਡੈਸਕ 13-11-2026
ਰਾਮ ਤੀਰਥ, 12 ਨਵੰਬਰ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਪਰਿਵਾਰ ਨਾਲ ਹੋਈ ਕਥਿਤ ਕੁੱਟਮਾਰ ਦੀ ਘਟਨਾ ਨੇ ਨਵਾਂ ਮੋੜ ਲੈ ਲਿਆ ਹੈ। ਇਸ ਸਬੰਧੀ ਮੀਡੀਆ ਸਾਹਮਣੇ ਆਏ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਸੋਨੀ ਦੀ ਪਤਨੀ ਸ਼ਰਨਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੂਜੀ ਧਿਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਦੱਸਿਆ ਕਿ ਸੁਖਦੇਵ ਸਿੰਘ ਵਲੋਂ ਸਰਪੰਚ ਨਾਲ ਅਕਸਰ ਗਾਲੀ-ਗਲੋਚ ਕੀਤਾ ਜਾਂਦਾ ਸੀ, ਜਿਸ ਕਾਰਨ ਦੋਵਾਂ ਧਿਰਾਂ ਵਿਚਕਾਰ ਤਕਰਾਰ ਹੋ ਗਈ। ਉਨ੍ਹਾਂ ਦੋਸ਼ ਲਾਇਆ ਕਿ ਇਸ ਤਕਰਾਰ ਤੋਂ ਬਾਅਦ ਸੁਖਦੇਵ ਸਿੰਘ ਆਪਣੇ ਨਾਲ 40-50 ਵਿਅਕਤੀਆਂ ਨੂੰ ਲੈ ਕੇ ਸਰਪੰਚ ਸੁਖਵਿੰਦਰ ਸਿੰਘ ਸੋਨੀ ਦੇ ਘਰ ਆ ਗਿਆ, ਜਿੱਥੇ ਹਮਲਾਵਰਾਂ ਵਲੋਂ ਘਰ ਵਿਚ ਦਾਖ਼ਲ ਹੋ ਕੇ ਗੱਡੀ ਦੀ ਭੰਨਤੋੜ ਕੀਤੀ ਗਈ ਅਤੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ ਗਈ। ਇਸ ਦੌਰਾਨ ਸਰਪੰਚ ਦੇ ਚਾਚੇ ਦੇ ਪੁੱਤਰ ਰਾਵਲ ਸਿੰਘ ਪੁੱਤਰ ਹਰਭਜਨ ਸਿੰਘ ਦੇ ਸਿਰ ਵਿਚ ਦਾਤਰ ਮਾਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ, ਜੋ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹੈ। ਪਰਿਵਾਰਕ ਮੈਂਬਰਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਕੁੱਟਮਾਰ ਅਤੇ ਘਰ ’ਤੇ ਹਮਲਾ ਹੋਣ ਦੇ ਬਾਵਜੂਦ ਉਲਟਾ ਉਨ੍ਹਾਂ ਖ਼ਿਲਾਫ਼ ਹੀ ਪੁਲਿਸ ਵਲੋਂ ਪਰਚਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਘਰ ’ਤੇ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਰਬਜੀਤ ਕੌਰ, ਰਾਜ ਕੌਰ, ਅਮਨ ਕੌਰ, ਨਰਿੰਦਰ ਕੌਰ, ਮਨਦੀਪ ਕੌਰ, ਸੁਖਦੇਵ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਸਾਰੰਗਦੇਵ, ਨੰਗਲ ਵੰਝਾਂਵਾਲਾ ਅਤੇ ਕਿਆਮਪੁਰ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮ... ਅਗਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮਜੀਠਾ ਵਿਖੇ ਵਿਸ਼ਾਲ ਨਗਰ ਕੀਰਤਨ 23 ਤੇ ਕਥਾ ਕੀਰਤਨ ਸਮਾਗਮ 24...
Ad Position 24