12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਧਾਇਕ ਧਾਲੀਵਾਲ ਵਲੋਂ ਸਾਰੰਗਦੇਵ, ਨੰਗਲ ਵੰਝਾਂਵਾਲਾ ਅਤੇ ਕਿਆਮਪੁਰ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮਾਂ ਦੇ ਕੀਤੇ ਉਦਘਾਟਨ

ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਵਿਚ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਸਾਰੰਗਦੇਵ, ਨੰਗਲ ਵੰਝਾਂਵਾਲਾ ਅਤੇ ਕਿਆਮਪੁਰ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕਾ ਅਜਨਾਲਾ ਨੂੰ ਕੁੱਲ 36 ਖੇਡ ਸਟੇਡੀਅਮ ਮਨਜ਼ੂਰ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 34 ਸਟੇਡੀਅਮ ਤਿਆਰ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਸਟੇਡੀਅਮਾਂ ਦਾ ਕੰਮ ਵੀ ਅਗਲੇ 10 ਤੋਂ 15 ਦਿਨਾਂ ਵਿਚ ਮੁਕੰਮਲ ਕਰ ਲਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 13-11-2026
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਵਿਚ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਸਾਰੰਗਦੇਵ, ਨੰਗਲ ਵੰਝਾਂਵਾਲਾ ਅਤੇ ਕਿਆਮਪੁਰ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕਾ ਅਜਨਾਲਾ ਨੂੰ ਕੁੱਲ 36 ਖੇਡ ਸਟੇਡੀਅਮ ਮਨਜ਼ੂਰ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 34 ਸਟੇਡੀਅਮ ਤਿਆਰ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਸਟੇਡੀਅਮਾਂ ਦਾ ਕੰਮ ਵੀ ਅਗਲੇ 10 ਤੋਂ 15 ਦਿਨਾਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਹਲਕਾ ਅਜਨਾਲਾ ਦੇ ਪਿੰਡਾਂ ਵਿਚ ਇੰਨੀ ਵੱਡੀ ਗਿਣਤੀ ਵਿਚ ਖੇਡ ਮੈਦਾਨ ਬਣਨਾ ਇਕ ਮਹੱਤਵਪੂਰਨ ਉਪਰਾਲਾ ਹੈ। ਇਨ੍ਹਾਂ ਸਟੇਡੀਅਮਾਂ ਵਿਚ ਲਗਾਈਆਂ ਗਈਆਂ ਲਾਈਟਾਂ ਕਾਰਨ ਬੱਚੇ ਅਤੇ ਨੌਜਵਾਨ ਸ਼ਾਮ ਸਮੇਂ ਵੀ ਕ੍ਰਿਕਟ, ਫੁੱਟਬਾਲ ਅਤੇ ਵਾਲੀਬਾਲ ਵਰਗੀਆਂ ਖੇਡਾਂ ਦਾ ਆਨੰਦ ਮਾਣ ਸਕਦੇ ਹਨ । ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹਲਕੇ ਨੂੰ ਇਹ ਖੇਡ ਮੈਦਾਨ ਮੁਹੱਈਆ ਕਰਵਾਉਣਾ ਪਿੰਡਾਂ ਦੇ ਨੌਜਵਾਨਾਂ ਲਈ ਵੱਡੀ ਸੌਗਾਤ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੈਦਾਨਾਂ ਲਈ ਖੇਡਾਂ ਨਾਲ ਸਬੰਧਤ ਕਿੱਟਾਂ, ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਦਾ ਸਾਮਾਨ ਅਤੇ ਸਪੋਰਟਸ ਬੂਟ ਵੀ ਮੁਹੱਈਆ ਕਰਵਾਏ ਜਾ ਰਹੇ ਹਨ । ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੋਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਨਸ਼ਿਆਂ ਦੇ ਖਾਤਮੇ ਦੀ ਗੱਲ ਕਰਨ ਵਾਲੀਆਂ ਪਾਰਟੀਆਂ ਨੂੰ ਆਪਣੇ ਪਿਛਲੇ ਕਾਰਜਕਾਲ ਦਾ ਵੀ ਜਵਾਬ ਦੇਣਾ ਚਾਹੀਦਾ ਹੈ। ਇਸ ਮੌਕੇ ਬੀ.ਡੀ.ਪੀ.ਓ ਅਜਨਾਲਾ ਮਲਕੀਤ ਸਿੰਘ, ਐਸ . ਡੀ.ਓ ਪੰਚਾਇਤੀ ਰਾਜ ਪਰਮਜੀਤ ਸਿੰਘ ਗਰੇਵਾਲ, ਸੀਨੀਅਰ ਆਗੂ ਸੁੱਖ ਕੰਦੋਵਾਲੀ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਬਲਾਕ ਪ੍ਰਧਾਨ ਰਘੂ ਸਾਰੰਗਦੇਵ, ਬਲਾਕ ਸੰਮਤੀ ਮੈਂਬਰ ਹਰਮਨਜੀਤ ਸਿੰਘ ਨੰਗਲ, ਸਰਪੰਚ ਬਿਕਰਮਜੀਤ ਸਿੰਘ ਨੰਗਲ, ਜੇ.ਈ ਨਵਮੀਤ ਸਿੰਘ ਅਤੇ ਪੰਚਾਇਤ ਸਕੱਤਰ ਪਵਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਪ੍ਰਤੀ ਸੂਬੇ ਦੇ ਲੋਕਾਂ ਵਿਚ ਵੱਧ ਰਹੀ ਹਰਮਨ ਪਿਆਰਤਾ ਨੇ ਸਰਕਾਰ ਬਣਨ ਦਾ ਦਿੱਤਾ ਸਬੂਤ- ਮਜੀਠੀਆ ਅਗਲੀ ਖ਼ਬਰ ਪਿੰਡ ਬਲੱਗਣ ਦੇ ਝਗੜੇ ਦਾ ਆਇਆ ਦੂਸਰਾ ਪੱਖ ਸਾਹਮਣੇ
Ad Position 24