12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 7 ਨੂੰ ਚੰਡੀਗੜ੍ਹ ਕੂਚ ਦਾ ਐਲਾਨ

ਚੋਗਾਵਾ, 12 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਉਣ ਵਾਲੀ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਸੂਬਾ ਪੱਧਰੀ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਵਿੱਢ ਦਿੱਤੀਆਂ ਗਈਆਂ ਹਨ । ਇਸੇ ਕੜੀ ਤਹਿਤ ਅੱਜ ਜ਼ੋਨ ਲੋਪੋਕੇ ਦੀ ਇਕ ਅਹਿਮ ਬੈਠਕ ਜ਼ੋਨ ਪ੍ਰਧਾਨ ਗੁਰਲਾਲ ਸਿੰਘ ਕੱਕੜ ਦੀ ਪ੍ਰਧਾਨਗੀ ਹੇਠ ਕਸਬਾ ਲੋਪੋਕੇ ਦੇ ਗੁਰਦੁਆਰਾ ਬਾਬਾ ਕਪੂਰ ਸਿੰਘ (ਸੜਕ ਵਾਲਾ) ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 13-11-2026
ਚੋਗਾਵਾ, 12 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਉਣ ਵਾਲੀ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਸੂਬਾ ਪੱਧਰੀ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਵਿੱਢ ਦਿੱਤੀਆਂ ਗਈਆਂ ਹਨ । ਇਸੇ ਕੜੀ ਤਹਿਤ ਅੱਜ ਜ਼ੋਨ ਲੋਪੋਕੇ ਦੀ ਇਕ ਅਹਿਮ ਬੈਠਕ ਜ਼ੋਨ ਪ੍ਰਧਾਨ ਗੁਰਲਾਲ ਸਿੰਘ ਕੱਕੜ ਦੀ ਪ੍ਰਧਾਨਗੀ ਹੇਠ ਕਸਬਾ ਲੋਪੋਕੇ ਦੇ ਗੁਰਦੁਆਰਾ ਬਾਬਾ ਕਪੂਰ ਸਿੰਘ (ਸੜਕ ਵਾਲਾ) ਵਿਖੇ ਹੋਈ। ਜਿਸ ਵਿਚ ਜਥੇਬੰਦੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਵਰਕਰਾਂ ਵਿਚ ਜੋਸ਼ ਭਰਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ। ਮੀਟਿੰਗ ਦੌਰਾਨ ਜ਼ੋਨ ਪ੍ਰਧਾਨ ਗੁਰਲਾਲ ਸਿੰਘ ਕੱਕੜ ਨੇ ਸੂਬਾ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਜ਼ੋਨ ਲੋਪੋਕੇ ਅਧੀਨ ਆਉਂਦੇ ਪਿੰਡਾਂ ਵਿਚੋਂ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਦੇ ਵੱਡੇ ਕਾਫ਼ਲੇ ਚੰਡੀਗੜ੍ਹ ਵੱਲ ਕੂਚ ਕਰਨਗੇ। ਇਸ ਮੌਕੇ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ, ਕੁਲਬੀਰ ਸਿੰਘ ਲੋਪੋਕੇ, ਸਾਹਿਬ ਸਿੰਘ ਕੱਕੜ, ਦਿਲਬਾਗ ਸਿੰਘ ਚੱਕ ਮਿਸ਼ਰੀ ਖਾਂ, ਗੁਰਪ੍ਰਤਾਪ ਸਿੰਘ ਕੱਕੜ ਪ੍ਰੈਸ ਸਕੱਤਰ, ਸੁਖਜਿੰਦਰ ਸਿੰਘ ਸ਼ਾਹ ਲੋਪੋਕੇ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 23 ਨੂੰ ਅਗਲੀ ਖ਼ਬਰ ਬਾਬਾ ਪੱਲ੍ਹਾ ਹਾਕੀ ਟੂਰਨਾਮੈਂਟ ਕਮੇਟੀ, ਬੁਤਾਲਾ ਵਲੋਂ 49ਵਾਂ ਬਾਬਾ ਪੱਲ੍ਹਾ ਹਾਕੀ ਟੂਰਨਾਮੈਂਟ ਕਰਵਾਉਣ ਸੰਬੰਧੀ ਮੀਟਿੰਗ
Ad Position 24