13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਖ਼ਾਲਸਾ ਯੂਨੀਵਰਸਿਟੀ ਵਲੋਂ ਕਰਵਾਏ ਪਹਿਲੇ ਅੰਤਰ-ਸਕੂਲ ਪ੍ਰਤਿਭਾ ਮੁਕਾਬਲਿਆਂ ’ਚ 20 ਸਕੂਲਾਂ ਦੇ 180 ਵਿਦਿਆਰਥੀਆ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਲੋਂ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ਤਹਿਤ ਪਹਿਲੇ ਅੰਤਰ- ਸਕੂਲ ਪ੍ਰਤਿਭਾ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 14-11-2026
ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਲੋਂ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ਤਹਿਤ ਪਹਿਲੇ ਅੰਤਰ- ਸਕੂਲ ਪ੍ਰਤਿਭਾ ਮੁਕਾਬਲੇ ਕਰਵਾਏ ਗਏ। ਭਾਸ਼ਣ ਕਲਾ, ਫੈਂਸੀ ਡਰੈੱਸ, ਕਵਿਤਾ ਉਚਾਰਨ, ਮਹਿੰਦੀ ਲਗਾਉਣ ਅਤੇ ਕੈਲੀਗ੍ਰਾਫੀ ਆਦਿ ਮੁਕਾਬਲਿਆਂ ’ਚ ਅੰਮ੍ਰਿਤਸਰ ਦੇ 20 ਸਕੂਲਾਂ ਦੇ ਲਗਭਗ 180 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਕਲਾ ਮੁਕਾਬਲਿਆਂ ’ਚ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਨੂੰ ਓਵਰਆਲ ਟਰਾਫੀ ਪ੍ਰਾਪਤ ਕਰਨ ਦਾ ਮਾਣ ਮਿਲਿਆ। ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰੀਖਿਆਵਾਂ ਦੇ ਨਾਲ ਨਾਲ ਆਤਮਂਵਿਸ਼ਵਾਸ ’ਚ ਵਾਧਾ, ਕੁਸ਼ਲਤਾਵਾਂ ਦੇ ਵਿਕਾਸ ਅਤੇ ਵਿਵਹਾਰਿਕ ਜੀਵਨ ’ਚ ਵਿਚਰਨ ਦੀ ਕਲਾ ’ਚ ਮੁਹਾਰਤ ਹਾਸਲ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਸਕੂਲ ਆਫ਼ ਐਜੂਕੇਸ਼ਨ ਦੇ ਡੀਨ ਡਾ. ਖੁਸ਼ਵਿੰਦਰ ਕੁਮਾਰ ਨੇ ਡਾ. ਮਹਿਲ ਸਿੰਘ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਸਾਬਕਾ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਸੇਵਾ ਮੁਕਤ ਐਸੋਸੀਏਟ ਪ੍ਰੋਫੈਸਰ ਡਾ. ਨਿਰਮਲਜੀਤ ਕੌਰ ਸਮੇਤ ਹੋਰਨਾਂ ਵੱਖ-ਵੱਖ ਸਕੂਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਡਾ. ਕੁਮਾਰ ਨੇ ਕਿਹਾ ਕਿ ਇਸ ਮੁਕਾਬਲੇ ਦਾ ਉਦੇਸ਼ ਯੂਨੀਵਰਸਿਟੀ ਅਤੇ ਸਕੂਲਾਂ ’ਚ ਸਬੰਧ ਨੂੰ ਸਥਾਪਿਤ ਕਰਨਾ ਹੈ ਤਾਂ ਜੋ ਭੱਵਿਖ ’ਚ ਆਪਸੀ ਸਹਿਯੋਗ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਸਕੂਲੀ ਪਾਠਕ੍ਰਮ ਅਤੇ ਹੋਰ ਅਕਾਦਮਿਕ ਅਤੇ ਸਹਿ ਅਕਾਦਮਿਕ ਗਤੀਵਿਧੀਆਂ ਦੀ ਰੂਪ ਰੇਖਾ ਉਲੀਕੀ ਜਾ ਸਕੇ। ਇਸ ਦੌਰਾਨ ਮੁਕਾਬਲੇ ’ਚ ਜੇਤੂ ਰਹੇ ਵਿਦਿਆਰਥੀਆਂ ਤੇ ਟੀਮਾਂ ਨੂੰ ਡਾ. ਕੁਮਾਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਨੇ ਸਰਟੀਫਿਕੇਟ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਜਦੋਂਕਿ ਡਾ. ਰਾਜਵਿੰਦਰ ਕੌਰ, ਡਾ. ਬਲਜੀਤ ਕੌਰ, ਡਾ. ਅਵਨੀਤ ਕੌਰ, ਡਾ. ਅਰਵਿੰਦਰ ਕੌਰ ਅਤੇ ਡਾ. ਅੰਜੂ ਤਿਆਗੀ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਲੋਂ ਏ.ਆਈ. ਬਾਰੇ ਵਰਕਸ਼ਾਪ ਦਾ ਆਯੋਜਨ ਅਗਲੀ ਖ਼ਬਰ ਚਮਕੌਰ ਸਾਹਿਬ ਵਿਖੇ ਮਨਾਏ ਜਾ ਰਹੇ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਲਈ ਅੰਮ੍ਰਿਤਸਰ ਤੋਂ ਜਾਵੇਗਾ ਬੱਸਾਂ ਦਾ ਕਾਫ਼ਲਾ-...
Ad Position 24