13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਡੀ. ਏ. ਵੀ. ਕਾਲਜ ਵਲੋਂ ਏ.ਆਈ. ਬਾਰੇ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 13 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 14-11-2026
ਅੰਮ੍ਰਿਤਸਰ, 13 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਕਾਲਜ, ਅੰਮ੍ਰਿਤਸਰ ਦੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਨੇ ਸਕੂਲੀ ਅਧਿਆਪਕਾਂ ਲਈ ‘ਨਵੀਨਤਾਕਾਰਾਂ ਅਤੇ ਉੱਦਮੀਆਂ ਲਈ ਏ.ਆਈ. ਅਤੇ ਇੰਡਸਟਰੀ 4.0 ਟੂਲ’ ਵਿਸ਼ੇ ’ਤੇ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਸਮਾਗਮ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਦੁਆਰਾ ਕੀਤਾ ਗਿਆ। ਡਾ. ਨੈਨਾ ਹਾਂਡਾ ਅਤੇ ਡਾ. ਰੇਨੂ ਸ਼ਰਮਾ ਇਸ ਵਰਕਸ਼ਾਪ ਵਿਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਇੰਡਸਟਰੀ 4.0 ਦੇ ਵੱਖ-ਵੱਖ ਪਹਿਲੂਆਂ ’ਤੇ ਵਿਸਤ੍ਰਿਤ ਚਰਚਾ ਕੀਤੀ ਅਤੇ ਸਮਝਾਇਆ ਕਿ ਇਨ੍ਹਾਂ ਖੇਤਰਾਂ ਦੇ ਸਾਧਨ (ਟੂਲ) ਕਿਸ ਤਰ੍ਹਾਂ ਨਵੀਨਤਾਕਾਰਾਂ ਅਤੇ ਉੱਦਮੀਆਂ ਲਈ ਨਵੇਂ ਮੌਕੇ ਪੈਦਾ ਕਰਦੇ ਹਨ। ਉਨ੍ਹਾਂ ਨੇ ਇਨ੍ਹਾਂ ਸਾਧਨਾਂ ਦੀ ਵਿਹਾਰਕ ਵਰਤੋਂ ਅਤੇ ਸਿੱਖਿਆ ਦੇ ਨਾਲ-ਨਾਲ ਉੱਦਮਤਾ ’ਚ ਇਨ੍ਹਾਂ ਦੀ ਭੂਮਿਕਾ ’ਤੇ ਵੀ ਚਾਨਣਾ ਪਾਇਆ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਜ਼ੋਰ ਦਿੱਤਾ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਏ.ਆਈ ਅਤੇ ਇੰਡਸਟਰੀ 4.0 ਦੀ ਸਮਝ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਨੂੰ ਨਵੀਨਤਮ ਤਕਨੀਕਾਂ ਤੋਂ ਜਾਣੂੰ ਕਰਵਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਜਿਸ ਨਾਲ ਉਹ ਇਹ ਗਿਆਨ ਆਪਣੇ ਵਿਦਿਆਰਥੀਆਂ ਤੱਕ ਪਹੁੰਚਾ ਸਕਦੇ ਹਨ। ਉਨ੍ਹਾਂ ਨੇ ਇਸ ਪਹਿਲਕਦਮੀ ਲਈ ਆਈ ਆਈ ਸੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ’ਚ ਵੀ ਅਜਿਹੇ ਪ੍ਰੋਗਰਾਮ ਆਯੋਜਿਤ ਕਰਨ ਲਈ ਉਤਸ਼ਾਹਿਤ ਕੀਤਾ। ਆਈ. ਆਈ. ਸੀ. ਦੀ ਕਨਵੀਨਰ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ’ਚ ਵੱਡੀ ਗਿਣਤੀ ’ਚ ਸਕੂਲੀ ਅਧਿਆਪਕਾਂ ਨੇ ਹਿੱਸਾ ਲਿਆ ਅਤੇ ਏ.ਆਈ. ਤੇ ਇੰਡਸਟਰੀ 4.0 ਟੂਲਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ । ਸੈਸ਼ਨ ਦੇ ਅਖ਼ੀਰ ’ਚ ਇਕ ਸਵਾਲ-ਜਵਾਬ ਸੈਸ਼ਨ ਵੀ ਰੱਖਿਆ ਗਿਆ, ਜਿਸ ’ਚ ਅਧਿਆਪਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਕਲਾ ਦੇ ਖੇਤਰ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਲੋਂ ਕਰਵਾਏ ਪਹਿਲੇ ਅੰਤਰ-ਸਕੂਲ ਪ੍ਰਤਿਭਾ ਮੁਕਾਬਲਿਆਂ ’ਚ 20 ਸਕੂਲਾਂ ਦੇ 180 ਵਿਦਿਆਰਥੀਆ ਨੇ ਕੀਤੀ...
Ad Position 24