ਦਵਾਈ ਕਾਰੋਬਾਰੀ ਆਗੂਆਂ ਦੇ ਵਫ਼ਦ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਕੀਤੀ ਅਹਿਮ ਮੀਟਿੰਗ
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਨਾਲ ਸੰਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਇਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਜੁਆਇੰਟ ਕਮਿਸ਼ਨਰ (ਡਰੱਗਜ਼) ਸੰਜੀਵ ਗਰਗ, ਸਹਾਇਕ ਕਮਿਸ਼ਨਰ ਗੁਰਵਿੰਦਰ ਸਿੰਘ ਅਤੇ ਅਮਿੱਤ ਦੁੱਗਲ ਨਾਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐੱਸ.
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਨਾਲ ਸੰਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਇਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਜੁਆਇੰਟ ਕਮਿਸ਼ਨਰ (ਡਰੱਗਜ਼) ਸੰਜੀਵ ਗਰਗ, ਸਹਾਇਕ ਕਮਿਸ਼ਨਰ ਗੁਰਵਿੰਦਰ ਸਿੰਘ ਅਤੇ ਅਮਿੱਤ ਦੁੱਗਲ ਨਾਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐੱਸ. ਚਾਵਲਾ ਦੀ ਅਗਵਾਈ ਹੇਠ ਮੀਟਿੰਗ ਕੀਤੀ। ਜਿਸ ’ਚ ਵਿੱਤ ਸਕੱਤਰ ਅਮਰਦੀਪ ਸਿੰਘ ਅਤੇ ਪੀ. ਆਰ. ਓ. ਰਾਜੀਵ ਜੈਨ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਲਗਭਗ 3 ਘੰਟੇ ਚੱਲੀ ਇਸ ਲੰਮੀ ਬੈਠਕ ਦੌਰਾਨ ਸੂਬੇ ਦੇ ਕੈਮਿਸਟਾਂ ਦੀਆਂ ਦਰਪੇਸ਼ ਮੁਸ਼ਕਲਾਂ ਅਤੇ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਐਸੋਸੀਏਸ਼ਨ ਨੇ ਲੋੜੀਂਦੀਆਂ ਸੋਧਾਂ ਕਰਨ ਉਪਰੰਤ ਨਵੀਂ ਡਰੱਗ ਪਾਲਿਸੀ ਜਲਦ ਜਾਰੀ ਕਰਨ ਅਤੇ ਰੁਟੀਨ ਚੈਕਿੰਗ ਸਿਰਫ਼ ਡਰੱਗ ਵਿਭਾਗ ਵਲੋਂ ਹੀ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਪੁਲਿਸ ਦੀ ਮੌਜੂਦਗੀ ਨਾ ਹੋਵੇ ਅਤੇ ਪੁਲਿਸ ਕਾਰਵਾਈ ਕੇਵਲ ਵਿਸ਼ੇਸ਼ ਗੁਪਤ ਸੂਚਨਾ ਦੇ ਆਧਾਰ ’ਤੇ ਹੀ ਕੀਤੀ ਜਾਵੇ। ਚੈਕਿੰਗ ਦੌਰਾਨ ਸਾਹਮਣੇ ਆਉਣ ਵਾਲੀ ਛੋਟੀ ਤੋਂ ਛੋਟੀ ਖ਼ਾਮੀ ’ਤੇ ਡਰੱਗਜ਼ ਐਂਡ ਕਾਸਮੈਟਿਕਸ ਰੂਲਜ਼ ਮੁਤਾਬਿਕ ਕਾਰਵਾਈ ਕੀਤੀ ਜਾਵੇ, ਪਰ ਬਿਨਾਂ ਨੋਟਿਸ ਦਿੱਤੇ ਦੁਕਾਨਾਂ ਸੀਲ ਜਾਂ ਲਾਇਸੈਂਸ ਸਸਪੈਂਡ ਨਾ ਕੀਤੇ ਜਾਣ। ਮੀਟਿੰਗ ’ਚ ਇਹ ਵੀ ਕਿਹਾ ਗਿਆ ਕਿ ਜਿਹੜੀਆਂ ਦਵਾਈਆਂ ਪੰਜਾਬ ’ਚ ਬੈਨ ਹਨ ਪਰ ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ ਅਤੇ ਚੰਡੀਗੜ੍ਹ ’ਚ ਉਪਲਬਧ ਹਨ, ਉਨ੍ਹਾਂ ਦੀ ਪੰਜਾਬ ’ਚ ਆਮਦ ਕਾਰਨ ਸਥਾਨਕ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ; ਪੰਜਾਬ ਸਰਕਾਰ ਇਸ ਨੂੰ ਰੋਕਣ ਲਈ ਦੂਜੇ ਰਾਜਾਂ ਦੀਆਂ ਸਰਕਾਰਾਂ ਨਾਲ ਤਾਲਮੇਲ ਕਰਕੇ ਸਖ਼ਤ ਕਦਮ ਚੁੱਕੇ। ਸੁਰਿੰਦਰ ਦੁੱਗਲ ਨੇ ਕਿਹਾ ਕਿ ਸਾਰੀਆਂ ਪਾਬੰਦੀਸ਼ੁਦਾ ਜਾਂ ਨਿਯੰਤਰਿਤ ਦਵਾਈਆਂ ਦੀ ਵਿੱਕਰੀ ਸਰਕਾਰ ਖ਼ੁਦ ਆਪਣੇ ਹਸਪਤਾਲਾਂ ਅਤੇ ਸਰਕਾਰੀ ਸਟੋਰਾਂ ਰਾਹੀਂ ਕਰੇ, ਤਾਂ ਜੋ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ’ਚ ਕੰਮ ਕਰਦੇ ਕੈਮਿਸਟਾਂ ’ਤੇ ਬੇਲੋੜੇ ਇਲਜ਼ਾਮ ਨਾ ਲੱਗਣ।