ਸਤਿਗੁਰੂ ਸੇਵਾ ਸੁਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ
ਵੇਰਕਾ, 13 ਨਵੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਤਿਗੁਰੂ ਸੇਵਾ ਸੁਸਾਇਟੀ ਵੇਰਕਾ ਦੇ ਪ੍ਰਧਾਨ ਦਲਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਜਸਬੀਰ ਸਿੰਘ ਗਿੱਲ ਵਲੋਂ ਪ੍ਰਧਾਨ ਦਲਜੀਤ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰਾਂ ਦਾ ਪਾਰਟੀ ਵਿਚ ਆਉਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਵੇਰਕਾ, 13 ਨਵੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਤਿਗੁਰੂ ਸੇਵਾ ਸੁਸਾਇਟੀ ਵੇਰਕਾ ਦੇ ਪ੍ਰਧਾਨ ਦਲਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਜਸਬੀਰ ਸਿੰਘ ਗਿੱਲ ਵਲੋਂ ਪ੍ਰਧਾਨ ਦਲਜੀਤ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰਾਂ ਦਾ ਪਾਰਟੀ ਵਿਚ ਆਉਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਨੇ ਕਿਹਾ ਕਿ ਦਲਜੀਤ ਸਿੰਘ ਵਰਗੇ ਸਮਾਜ ਸੇਵੀ ਆਗੂਆਂ ਦੇ ਪਾਰਟੀ ਨਾਲ ਜੁੜਨ ਨਾਲ ਵੇਰਕਾ ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਅਤੇ ਅਹੁਦੇਦਾਰ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਦੂਜੇ ਪਾਸੇ, ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਇਲਾਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।