13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਦੀ ਸਾਹਿਤ ਸਭਾ ਨੇ ਵਿਸ਼ੇਸ਼ ਭਾਸ਼ਨ ਕਰਵਾਇਆ

ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)-ਸਥਾਨਕ ਖ਼ਾਲਸਾ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਅਧਿਐਨ ਵਿਭਾਗ ਦੀ ਸਾਹਿਤ ਸਭਾ ਵਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ਼ ਰਾਸ਼ਟਰੀ ਸਿੱਖਿਆ ਦਿਵਸ ਨੂੰ ਸਮਰਪਿਤ ‘ਏ. ਆਈ.

Ad Position 21
No active advertisement
ਅਜੀਤ ਡੈਸਕ 14-11-2026
ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)-ਸਥਾਨਕ ਖ਼ਾਲਸਾ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਅਧਿਐਨ ਵਿਭਾਗ ਦੀ ਸਾਹਿਤ ਸਭਾ ਵਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ਼ ਰਾਸ਼ਟਰੀ ਸਿੱਖਿਆ ਦਿਵਸ ਨੂੰ ਸਮਰਪਿਤ ‘ਏ.ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) ਦੇ ਦੌਰ ’ਚ ਸਿੱਖਿਆ’ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਵਿਭਾਗ ਮੁਖੀ ਤੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਦੇ ਪ੍ਰਧਾਨ ਡਾ. ਗੁਰਸ਼ਰਨ ਕੌਰ ਨੇ ਮੁੱਖ ਮਹਿਮਾਨ ਤੇ ਕਾਲਜ ਦੇ ਰਜਿਸਟਰਾਰ ਡਾ. ਦੇਵਿੰਦਰ ਸਿੰਘ ਨੇ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਦੇ ਬਦਲਦੇ ਤਕਨੀਕੀ ਯੁੱਗ ’ਚ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਨਾਲ਼ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਿੱਖਿਆ ਦੇ ਖੇਤਰ ’ਚ ਏ. ਆਈ. ਦੀ ਸਹੀ ਵਰਤੋਂ ਅਤੇ ਇਸ ’ਤੇ ਨਿਰਭਰ ਹੋਣ ਦੇ ਨੁਕਸਾਨ ਸਪੱਸ਼ਟ ਕਰਦਿਆਂ ਏ. ਆਈਂ ਦੇ ਦੌਰ ’ਚ ਮਨੁੱਖ ਦੀ ਅਹਿਮੀਅਤ ਬਾਰੇ ਵਿਚਾਰ ਪੇਸ਼ ਕੀਤੇ। ਡਾ. ਦੇਵਿੰਦਰ ਸਿੰਘ ਨੇ ਉਕਤ ਵਿਸ਼ੇ ’ਤੇ ਬੋਲਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਸਿੱਖਿਆ ਖੇਤਰ ’ਚ ਵੱਧ ਰਹੇ ਪ੍ਰਭਾਵ ਬਾਰੇ ਵਿਸਥਾਰਤ ਜਾਣਕਾਰੀ ਦਿੰਦਅਿਾਂ ਕਿਹਾ ਕਿ ਕਿਵੇਂ ਏ. ਆਈ. ਟੂਲਜ਼ ਪੜ੍ਹਾਈ, ਖੋਜਂਕਾਰਜ ਅਤੇ ਭਾਸ਼ਾ ਦੇ ਵਿਕਾਸ ’ਚ ਮਦਦਗਾਰ ਸਾਬਤ ਹੋ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਏ. ਆਈ. ਦੀ ਸਹੀ, ਨੈਤਿਕ ਤੇ ਜ਼ਿੰਮੇਵਾਰਾਨਾ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੁਰਸ਼ਰਨ ਕੌਰ ਨੇ ਇਨੋਵੇਸ਼ਨ ਕੌਂਸਲ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਨਵੀਆਂ ਖੋਜਾਂ ਅਤੇ ਤਕਨੀਕੀ ਨਵੀਨਤਾਵਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਪਰਮਿੰਦਰ ਸਿੰਘ ਨੇ ਆਏ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਗਮ ਮੌਕੇ ਮੰਚ ਸੰਚਾਲਨ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਹੀਰਾ ਸਿੰਘ ਨੇ ਕੀਤਾ। ਇਸ ਮੌਕੇ ਵਿਭਾਗ ਦੇ ਸਮੂਹ ਅਧਿਆਪਕ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਲਾਈਪੁਰ ਪੂਰਬਾਂ ਵਿਖੇ 19ਵਾਂ ਸਾਲਾਨਾ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਸਤਿਗੁਰੂ ਸੇਵਾ ਸੁਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ
Ad Position 24