ਪਿੰਡ ਭਲਾਈਪੁਰ ਪੂਰਬਾਂ ਵਿਖੇ 19ਵਾਂ ਸਾਲਾਨਾ ਗੁਰਮਤਿ ਸਮਾਗਮ ਅੱਜ
ਬਾਬਾ ਬਕਾਲਾ ਸਾਹਿਬ, 13 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਈ ਜਤਿੰਦਰ ਸਿੰਘ ਖ਼ਾਲਸਾ, ਮੱਖ ਬੁਲਾਰਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ, ਅਮਰੀਕਾ ਦੀ ਜਾਣਕਾਰੀ ਅਨੁਸਾਰ ਪਿੰਡ ਭਲਾਈਪੁਰ ਪੂਰਬਾਂ (ਅੰਮ੍ਰਿਤਸਰ) ਵਿਖੇ ਅੱਜ 14 ਨਵੰਬਰ, ਦਿਨ ਸ਼ਨੀਵਾਰ ਨੂੰ ਸ਼ਾਮ 5 ਤੋਂ ਰਾਤ 10 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਦਮਦਮੀ ਟਕਸਾਲ ਦੇ ਸੋਲ੍ਹਵੇਂ ਮੁਖੀ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ, ਪ੍ਰਧਾਨ ਸੰਤ ਸਮਾਜ ਦੀ ਰਹਿਨੁਾਮਈ ਹੇਠ 14 ਨਵੰਬਰ ਨੂੰ ਪ੍ਰਸਿੱਧ ਰਾਗੀ-ਢਾਡੀ ਜਥੇ ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਵਾਰਾਂ ਨਾਲ ਸੰਗਤਾਂ ਨੂੰ ਜੋੜਨਗੇ।
ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ
14-11-2026