13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਹੋਈ ਮੀਟਿੰਗ * ਹੈੱਡ ਟੀਚਰ/ਸੈਂਟਰ ਹੈੱਡ ਟੀਚਰ ਪ੍ਰਮੋਸ਼ਨਾਂ ਸਮੇਤ ਵੱਖ-ਵੱਖ ਮਸਲਿਆਂ ’ਤੇ ਹੋਈ ਚਰਚਾ

ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਅੰਮ੍ਰਿਤਸਰ (ਰਜਿ.) ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ ਨਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਅਤੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 14-11-2026
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਅੰਮ੍ਰਿਤਸਰ (ਰਜਿ.) ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ ਨਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਅਤੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪ੍ਰਾਇਮਰੀ ਅਧਿਆਪਕਾਂ ਨਾਲ ਸਬੰਧਤ ਵੱਖ-ਵੱਖ ਅਹਿਮ ਮਸਲਿਆਂ ’ਤੇ ਵਿਸਥਾਰਤ ਵਿਚਾਰ-ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਮੁੱਖ ਪ੍ਰੈੱਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਦੱਸਿਆ ਕਿ ਇਸ ਦੌਰਾਨ ਮੁੱਖ ਤੌਰ ’ਤੇ ਹੈੱਡ ਟੀਚਰ/ਸੈਂਟਰ ਹੈੱਡ ਟੀਚਰ ਪ੍ਰਮੋਸ਼ਨਾਂ, ਪੇਅ ਕਮਿਸ਼ਨ ਬਕਾਇਆ, ਜ਼ਿਲ੍ਹਾ ਪ੍ਰੀਸ਼ਦ ਅਧਿਆਪਕਾਂ ਦੀ ਅਨਾਮਲੀ, ਮਿਡ-ਡੇ ਮੀਲ ਅਤੇ ਸਕੂਲ ਗ੍ਰਾਂਟਾਂ ਦੇ ਬਿੱਲਾਂ ਸਬੰਧੀ ਆ ਰਹੀਆਂ ਮੁਸ਼ਕਲਾਂ, ਵੱਖ-ਵੱਖ ਬਲਾਕਾਂ ਦੇ ਹੋਰਨਾਂ ਮਸਲਿਆਂ, ਅਧਿਆਪਕਾਂ ਦੀਆਂ ਬੇਲੋੜੀਆਂ ਡਿਊਟੀਆਂ ਅਤੇ ਆਉਣ ਵਾਲੇ ਸਮੇਂ ਵਿਚ ਚੋਣਾਂ ਦੌਰਾਨ ਲਗਾਈਆਂ ਜਾਣ ਵਾਲੀਆਂ ਡਿਊਟੀਆਂ ਸਬੰਧੀ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਉਨ੍ਹਾਂ ਦੱਸਿਆ ਮੀਟਿੰਗ ਦੌਰਾਨ ਹੈੱਡ ਟੀਚਰ/ਸੈਂਟਰ ਹੈੱਡ ਟੀਚਰ ਪ੍ਰਮੋਸ਼ਨਾਂ ਨੂੰ ਜਲਦ ਮੁਕੰਮਲ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਪ੍ਰਮੋਸ਼ਨਾਂ ਦੀ ਪ੍ਰਕਿਰਿਆ ਬਹੁਤ ਜਲਦ ਮੁਕੰਮਲ ਕੀਤੀ ਜਾ ਰਹੀ ਹੈ। ਇਸ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਸਮਾਂਬੱਧ ਪੱਤਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।ਇਸ ਦੇ ਨਾਲ ਹੀ ਪ੍ਰਮੋਸ਼ਨਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਅਤੇ ਬਲਾਕ ਦਫ਼ਤਰਾਂ ਦੇ ਸਬੰਧਤ ਅਮਲੇ ਦੀ ਮੀਟਿੰਗ ਜਲਦ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਬੁਲਾਈ ਗਈ ਹੈ।ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਅਧਿਆਪਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਸਬੰਧੀ ਜਲਦ ਹੀ ਡਿਪਟੀ ਕਮਿਸ਼ਨਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਇਸ ਮੌਕੇ ਨਵਦੀਪ ਸਿੰਘ ਅੰਮ੍ਰਿਤਸਰ, ਸੁਖਦੇਵ ਸਿੰਘ ਵੇਰਕਾ, ਗੁਰਪ੍ਰੀਤ ਸਿੰਘ ਵੇਰਕਾ, ਰਜਿੰਦਰ ਸਿੰਘ ਰਾਜਾਸਾਂਸੀ, ਗੁਰਲਾਲ ਸਿੰਘ ਸੋਹੀ, ਰਵਿੰਦਰ ਕੁਮਾਰ ਸ਼ਰਮਾ, ਸੁਖਜੀਤ ਸਿੰਘ ਭਕਨਾ, ਰਕੇਸ਼ ਕੁਮਾਰ ਵੇਰਕਾ, ਸੁਖਦੀਪ ਸਿੰਘ ਆੜ੍ਹਤੀ, ਮਲਕੀਤ ਸਿੰਘ ਭੁੱਲਰ, ਰਣਜੀਤ ਸਿੰਘ ਕੱਲੇਵਾਲ, ਮਲਕੀਅਤ ਸਿੰਘ ਵੱਲਾ, ਜਗਦੀਪ ਸਿੰਘ ਮਜੀਠਾ, ਜਗਮੋਹਨ ਸਿੰਘ ਅਜਨਾਲਾ, ਖੁਸ਼ਦੀਪ ਸਿੰਘ ਅਟਾਰੀ, ਚਰਨਜੀਵ ਕੁਮਾਰ ਅਜਨਾਲਾ, ਜਗਜੀਤ ਸਿੰਘ ਭਗਤ, ਬਰਿੰਦਰ ਸਿੰਘ, ਦਵਿੰਦਰ ਕੁਮਾਰ ਮਗੋਤਰਾ , ਰਾਜਵਿੰਦਰ ਸਿੰਘ ਲੁੱਧੜ, ਨਵਦੀਪ ਸਿੰਘ ਅੰਮ੍ਰਿਤਸਰ-3, ਕਰਨਜੀਤ ਸਿੰਘ, ਯਾਦਵਿੰਦਰ ਸਿੰਘ ਯਾਦੂ, ਹਤਿੰਦਰ ਸਿੰਘ ਲੱਕੀ, ਵਿਕਰਮ ਕੁਮਾਰ, ਸੰਦੀਪ ਸਿਆਲ, ਮੁਨੀਸ਼ ਕੁਮਾਰ ਤੋਂ ਇਲਾਵਾ ਯੂਨੀਅਨ ਦੇ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਤੋਂ ਪਹਿਲਾਂ ਚਾਰਜ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਦਿੱਤੀ ਵਿਸ਼ੇਸ਼ ਸਿਖਲਾਈ ਅਗਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਲੋਂ ‘ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਸ਼ਤਾਬਦੀ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ * ਵਿਦਵਾਨਾਂ ਨੇ...
Ad Position 24