14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭੋਗ ’ਤੇ ਵਿਸ਼ੇਸ਼:- ਹਰਜੋਤ ਸਿੰਘ (ਜੋਧਾ) ਨੰਬਰਦਾਰ ਬੱਲ ਕਲਾਂ

ਚੇਤਨਪੁਰਾ-ਸ. ਹਰਜੋਤ ਸਿੰਘ (ਜੋਧਾ) ਨੰਬਰਦਾਰ ਪਿੰਡ ਬੱਲ ਕਲਾਂ ਦੀ ਅਜਿਹੀ ਸ਼ਖ਼ਸੀਅਤ ਸੀ, ਜਿਸ ਨੇ ਆਪਣੀ ਮਿਹਨਤ, ਦ੍ਰਿੜ੍ਹ ਇਰਾਦੇ, ਮਿਲਾਪੜੇ ਸੁਭਾਅ ਅਤੇ ਉੱਚੇ-ਸੁੱਚੇ ਕਿਰਦਾਰ ਸਦਕਾ ਇਲਾਕੇ ਵਿਚ ਵਿਸ਼ੇਸ਼ ਪਛਾਣ ਬਣਾਈ।

Ad Position 21
No active advertisement
ਅਜੀਤ ਡੈਸਕ 15-11-2026
ਚੇਤਨਪੁਰਾ-ਸ. ਹਰਜੋਤ ਸਿੰਘ (ਜੋਧਾ) ਨੰਬਰਦਾਰ ਪਿੰਡ ਬੱਲ ਕਲਾਂ ਦੀ ਅਜਿਹੀ ਸ਼ਖ਼ਸੀਅਤ ਸੀ, ਜਿਸ ਨੇ ਆਪਣੀ ਮਿਹਨਤ, ਦ੍ਰਿੜ੍ਹ ਇਰਾਦੇ, ਮਿਲਾਪੜੇ ਸੁਭਾਅ ਅਤੇ ਉੱਚੇ-ਸੁੱਚੇ ਕਿਰਦਾਰ ਸਦਕਾ ਇਲਾਕੇ ਵਿਚ ਵਿਸ਼ੇਸ਼ ਪਛਾਣ ਬਣਾਈ। ਉਹ ਇੱਕ ਲਸਾਨੀ ਕਿਰਦਾਰ ਅਤੇ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਅਨੇਕਾਂ ਔਕੜਾਂ ਦਾ ਸਾਹਮਣਾ ਕਰਦਿਆਂ ਹੌਸਲੇ ਅਤੇ ਸਵੈ-ਵਿਸ਼ਵਾਸ ਨਾਲ ਆਪਣਾ ਮੁਕਾਮ ਹਾਸਲ ਕੀਤਾ। ਹਰਜੋਤ ਸਿੰਘ ਜੋਧਾ ਨੰਬਰਦਾਰ ਦਾ ਜਨਮ 11 ਮਾਰਚ 1976 ਨੂੰ ਮਾਤਾ ਮਨਜੀਤ ਕੌਰ ਦੀ ਕੁੱਖੋਂ ਅਤੇ ਪਿਤਾ ਸਰਦਾਰ ਲਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਇਆ। ਉਨ੍ਹਾਂ ਨੇ ਮੁੱਢਲੀ ਸਿੱਖਿਆ ਮਜੀਠਾ ਦੇ ਸਕੂਲ ਤੋਂ ਪ੍ਰਾਪਤ ਕੀਤੀ ਅਤੇ ਬੀ.ਏ. ਤੱਕ ਉੱਚ ਸਿੱਖਿਆ ਹਾਸਲ ਕੀਤੀ। ਜ਼ਿੰਦਗੀ ਦੇ ਸਫ਼ਰ ਦੌਰਾਨ ਮਾਪਿਆਂ ਅਤੇ ਆਪਣੀ ਭੈਣ ਦੇ ਵਿਛੋੜੇ ਵਰਗੇ ਅਸਹਿ ਦੁੱਖਾਂ ਨੇ ਉਨ੍ਹਾਂ ਨੂੰ ਅੰਦਰੋਂ ਝੰਜੋੜ ਕੇ ਰੱਖ ਦਿੱਤਾ, ਪਰ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ ਅਤੇ ਹਰ ਮੁਸ਼ਕਲ ਦਾ ਡਟ ਕੇ ਸਾਹਮਣਾ ਕਰਦਿਆਂ ਆਪਣੇ ਆਪ ਨੂੰ ਮੁੜ ਮਜ਼ਬੂਤ ਬਣਾਇਆ। ਪਰਿਵਾਰਕ ਜ਼ਿੰਮੇਵਾਰੀਆਂ ਨੂੰ ਨਿਭਾਉਂਦਿਆਂ ਉਨ੍ਹਾਂ ਨੇ ਆਪਣੀ ਪਤਨੀ ਦਿਲਜੌਤ ਕੌਰ ਦੇ ਸਹਿਯੋਗ ਨਾਲ ਪਰਿਵਾਰ ਨੂੰ ਉੱਚੇ ਮੁਕਾਮ ਤੱਕ ਪਹੁੰਚਾਇਆ। ਉਨ੍ਹਾਂ ਨੇ ਆਪਣੀਆਂ ਤਿੰਨ ਭੈਣਾਂ ਰਾਜਵਿੰਦਰ ਕੌਰ, ਪਰਮਿੰਦਰ ਕੌਰ ਅਤੇ ਜਤਿੰਦਰ ਕੌਰ ਨਾਲ ਪਰਿਵਾਰਕ ਸਾਂਝ ਨੂੰ ਹਮੇਸ਼ਾ ਕਾਇਮ ਰੱਖਿਆ। ਆਪਣੀ ਬੇਟੀ ਅੰਮ੍ਰਿਤਪਾਲ ਕੌਰ, ਜੋ ਇਸ ਸਮੇਂ ਆਸਟਰੇਲੀਆ ਵਿਖੇ ਰਹਿ ਰਹੀ ਹੈ ਅਤੇ ਬੇਟੇ ਹਰਸਿਮਰਨ ਸਿੰਘ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਨਾਲ-ਨਾਲ ਉੱਚੀਆਂ ਕਦਰਾਂ-ਕੀਮਤਾਂ, ਸੰਸਕਾਰਾਂ ਅਤੇ ਚੰਗੇ ਜੀਵਨ ਸਿਧਾਂਤਾਂ ਨਾਲ ਜੋੜਿਆ। ਹਰਜੋਤ ਸਿੰਘ ਜੋਧਾ ਨੰਬਰਦਾਰ ਕੇਵਲ ਆਪਣੇ ਪਰਿਵਾਰ ਤੱਕ ਹੀ ਸੀਮਤ ਨਹੀਂ ਸਨ, ਸਗੋਂ ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਉਨ੍ਹਾਂ ਦੀ ਵਿਸ਼ੇਸ਼ ਦਿਲਚਸਪੀ ਸੀ। ਉਹ ਸੱਭਿਆਚਾਰਕ ਮੇਲਿਆਂ ਵਿਚ ਵਧ-ਚੜ੍ਹ ਕੇ ਯੋਗਦਾਨ ਪਾਉਂਦੇ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਸਨ। ਉਨ੍ਹਾਂ ਦਾ ਮਿਲਾਪੜਾ ਸੁਭਾਅ, ਹਰ ਕਿਸੇ ਨਾਲ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਉਣਾ ਅਤੇ ਸਮਾਜ ਪ੍ਰਤੀ ਉਸਾਰੂ ਸੋਚ ਉਨ੍ਹਾਂ ਦੀ ਸ਼ਖ਼ਸੀਅਤ ਦੇ ਅਹਿਮ ਗੁਣ ਸਨ । ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਹ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 15 ਨਵੰਬਰ, ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਬੱਲ ਕਲਾਂ ਵਿਖੇ ਹੋਵੇਗਾ । -ਮਹਾਬੀਰ ਸਿੰਘ ਗਿੱਲ
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਦੀ ਸਾਢੇ ਤਿੰਨ ਸਾਲਾਂ ਬਾਅਦ ਘਰ ਵਾਪਸੀ ਅਗਲੀ ਖ਼ਬਰ ਬਿਆਸ ਦਰਿਆ ਵਿਖੇ ਮਨਾਇਆ ਜਾਵੇਗਾ ਛੱਠ ਪੂਜਾ ਤਿਉਹਾਰ
Ad Position 24