ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਦੀ ਸਾਢੇ ਤਿੰਨ ਸਾਲਾਂ ਬਾਅਦ ਘਰ ਵਾਪਸੀ
ਰਈਆ, 14 ਨਵੰਬਰ (ਸ਼ਰਨਬੀਰ ਸਿੰਘ ਕੰਗ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਜੋ ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਦੀ ਜੇਲ੍ਹ ਵਿਚ ਐਨ. ਐਸ.
ਰਈਆ, 14 ਨਵੰਬਰ (ਸ਼ਰਨਬੀਰ ਸਿੰਘ ਕੰਗ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਜੋ ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਦੀ ਜੇਲ੍ਹ ਵਿਚ ਐਨ.ਐਸ.ਏ ਅਧੀਨ ਬੰਦ ਸਨ, ਅਦਾਲਤ ਦੇ ਹੁਕਮਾਂ ’ਤੇ ਆਪਣੀ ਮਾਤਾ ਸਵਰਗੀ ਚਰਨ ਕੌਰ ਦੇ ਅੰਤਿਮ ਦਰਸ਼ਨਾਂ ਲਈ ਆਪਣੇ ਘਰ ਜਲੂਪੁਰ ਖੇੜਾ ਪਹੁੰਚੇ ਪਰ ਉਹ ਮਾਤਾ ਦੇ ਦਰਸ਼ਨ ਨਹੀਂ ਕਰ ਸਕੇ ਕਿਉਂਕਿ ਪਰਿਵਾਰ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਉਡੀਕ ਵਿਚ ਮਾਤਾ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਵਿਚ ਜਮ੍ਹਾਂ ਕਰਵਾਇਆ ਹੋਇਆ ਸੀ। ਅੰਮ੍ਰਿਤਸਰ ਪੁਲਿਸ ਦਿਹਾਤੀ ਦੇ ਡੀ.ਐਸ.ਪੀ. ਹੈਡਕੁਆਟਰ ਬਲਰਾਜ ਸਿੰਘ ਦੀ ਅਗਵਾਈ ਹੇਠ ਭਾਰੀ ਸੁਰੱਖਿਆ ਹੇਠ ਪੁਲਿਸ ਪਾਰਟੀ ਬਖਤਰ ਬੰਦ ਗੱਡੀ ਵਿਚ ਉਨ੍ਹਾਂ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚੋਂ ਲੈ ਕੇ ਆਈ। ਹਰਜੀਤ ਸਿੰਘ ਦੇ ਘਰ ਪਹੁੰਚਣ ’ਤੇ ਘਰ ਦਾ ਮਾਹੌਲ ਬਹੁਤ ਭਾਵੁਕ ਹੋ ਗਿਆ। ਇਸ ਮੌਕੇ ਹਰਜੀਤ ਸਿੰਘ ਪੱਤਰਕਾਰਾਂ ਨਾਲ ਕੋਈ ਗੱਲਬਾਤ ਨਹੀਂ ਕਰ ਸਕੇ। ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਗੱਲਬਾਤ ਦੌਰਾਨ ਅੱਜ ਦੇ ਇਸ ਵਾਕਿਆ ਲਈ ਪ੍ਰਸ਼ਾਸ਼ਨ ਦੇ ਰੋਲ ਦੀ ਸ਼ਲਾਘਾ ਕੀਤੀ ਤੇ ਕਿਹਾ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਾਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਪੈਰੋਲ ਮਿਲ ਚੁੱਕੀ ਹੈ ਬਸ ਹੁਣ ਉਸ ਦੀ ਉਡੀਕ ਹੈ ਉਨ੍ਹਾਂ ਦੇ ਆਉਣ ’ਤੇ ਮਾਤਾ ਦੀਆਂ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ। ਬਾਅਦ ਵਿਚ ਪੁਲਿਸ ਹਰਜੀਤ ਸਿੰਘ ਨੂੰ ਵਾਪਸ ਅੰਮ੍ਰਿਤਸਰ ਲਈ ਲੈ ਕੇ ਰਵਾਨਾ ਹੋ ਗਈ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਸੁਖਚੈਨ ਸਿੰਘ ਸੰਧੂ , ਪ੍ਰਗਟ ਸਿੰਘ ਸੰਧੂ ਦੋਵੇਂ ਅੰਮ੍ਰਿਤਪਾਲ ਸਿੰਘ ਦੇ ਚਾਚਾ, ਸਰਬਜੀਤ ਸਿੰਘ ਖਾਨਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਪ੍ਰਗਟ ਸਿੰਘ ਦਫ਼ਤਰ ਸਕੱਤਰ, ਬੀਬੀ ਮੰਨਜੀਤ ਕੌਰ, ਬੀਬੀ ਹਰਪ੍ਰੀਤ ਕੌਰ ਫਿਲੌਰ, ਬੀਬੀ ਪਰਮਜੀਤ ਕੌਰ ਰਈਆ, ਬੀਬੀ ਗੁਰਮੀਤ ਕੌਰ ਰਈਆ, ਸੁਖਵਿੰਦਰ ਸਿੰਘ ਅਗਵਾਨ, ਐਡਵੋਕੇਟ ਹਰਪਾਲ ਸਿੰਘ ਖਾਰਾ, ਐਡਵੋਕੇਟ ਇਮਾਨ ਸਿੰਘ ਖਾਰਾ, ਰਸ਼ਪਾਲ ਸੋਸਣ, ਇਕਬਾਲ ਸਿੰਘ ਸੰਧੂ, ਪ੍ਰਿਥੀਪਾਲ ਸਿੰਘ ਬਟਾਲਾ, ਗੁਰਦੇਵ ਸਿੰਘ ਸੰਧੂ, ਦਲਜੀਤ ਸਿੰਘ ਜਵੰਦਾ, ਮਨਵਿੰਦਰ ਸਿੰਘ ਦਕੋਹਾ, ਸੁਖਵਿੰਦਰ ਸਿੰਘ ਝਨੇੜੀ, ਬਾਬਾ ਬਿਬੇਕ ਸਿੰਘ, ਗੁਰਪ੍ਰੀਤ ਸਿੰਘ ਕੰਮੋਕੇ, ਪਵਨਦੀਪ ਸਿੰਘ ਏਕਲ ਗੱਡਾ, ਜੁਗਰਾਜ ਸਿੰਘ ਧੂਲਕਾ, ਦਲਬੀਰ ਸਿੰਘ ਖੋਜਕੀਪੁਰ, ਮਨਜਿੰਦਰ ਸਿੰਘ ਰਾਮਪੁਰ, ਜਗਦੀਪ ਸਿੰਘ ਨਾਗੋਕੇ, ਪ੍ਰਭਜੀਤ ਸਿੰਘ ਦੋਲੋਨੰਗਲ, ਹਰਮਨ ਸਿੰਘ ਬਾਬਾ ਬਕਾਲਾ, ਸਤਨਾਮ ਸਿੰਘ ਗਿੱਲ ਅਤੇ ਸੁਖਜੀਤ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।