ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਬੁਤਾਲਾ ਵਿਖੇ ਬਾਲ ਦਿਵਸ ਮਨਾਇਆ
ਬਾਬਾ ਬਕਾਲਾ ਸਾਹਿਬ, 14 ਨਵੰਬਰ (ਰਾਜਨ)-ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਵਿਖੇ ਬੱਚਿਆ ਦਾ ਦਿਨ ‘ਚਿਲਡਰਨਜ਼ ਡੇ’ (ਬਾਲ ਦਿਵਸ) ਬੜੀਆ ਉਮੰਗਾਂ ਅਤੇ ਚਾਵਾਂ ਨਾਲ ਮੰਨਿਆ ਗਿਆ। ਸਵੇਰ ਦੀ ਸਭਾ ਵਿਚ ਚੌਪਈ ਸਾਹਿਬ ਦੇ ਪਾਠ ਕੀਤੇ ਗਏ।
ਬਾਬਾ ਬਕਾਲਾ ਸਾਹਿਬ, 14 ਨਵੰਬਰ (ਰਾਜਨ)-ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਵਿਖੇ ਬੱਚਿਆ ਦਾ ਦਿਨ ‘ਚਿਲਡਰਨਜ਼ ਡੇ’ (ਬਾਲ ਦਿਵਸ) ਬੜੀਆ ਉਮੰਗਾਂ ਅਤੇ ਚਾਵਾਂ ਨਾਲ ਮੰਨਿਆ ਗਿਆ। ਸਵੇਰ ਦੀ ਸਭਾ ਵਿਚ ਚੌਪਈ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਬੱਚਿਆਂ ਵਲੋਂ ਗੀਤ, ਕਵਿਤਾਵਾਂ, ਭਾਸ਼ਣ ਅਤੇ ਕੋਰਿਓਗ੍ਰਾਫੀ ਪੇਸ਼ ਕੀਤੀ ਗਈ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸੁਰਜਨ ਸਿੰਘ, ਪ੍ਰਿੰ: ਰੁਪਿੰਦਰ ਕੌਰ ਨੇ ਬੱਚਿਆਂ ਨੂੰ ਉਨ੍ਹਾਂ ਦੇ ਦਿਨ ’ਤੇ ਵਧੀਆ ਦਿੱਤੀਆਂ । ਇਸ ਮੌਕੇ ਕੋਆਰਡੀਨੇਟਰ ਸ. ਜਸਬੀਰ ਸਿੰਘ ਚਾਹਲ, ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ ।