14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਚਪਨ ਪਲੇ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਬਾਲ ਦਿਵਸ ਦੀਆਂ ਰੌਣਕਾਂ

ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ਤੇ ਬਚਪਨ ਪਲੇ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਐੱਮ.

Ad Position 21
No active advertisement
ਅਜੀਤ ਡੈਸਕ 15-11-2026
ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ਤੇ ਬਚਪਨ ਪਲੇ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਅਜਨਾਲਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਐੱਮ.ਡੀ. ਸ਼੍ਰੀਮਤੀ ਸੰਤੋਸ਼ ਬਜਾਜ, ਬਚਪਨ ਪਲੇ ਸਕੂਲ ਦੀ ਪ੍ਰਿੰਸੀਪਲ ਮੋਨਿਕਾ ਖੋਖਰ ਅਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਅੰਸ਼ ਬਜਾਜ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੌਰਾਨ ਬੱਚਿਆਂ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਅਤੇ ਬੱਚਿਆਂ ਪ੍ਰਤੀ ਪਿਆਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਦੇ ਜਨਮ ਦਿਵਸ 14 ਨਵੰਬਰ ਨੂੰ ਹਰ ਸਾਲ ਦੇਸ਼ ਭਰ ਵਿਚ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਵਲੋਂ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਨੰਨ੍ਹੇ-ਮੁੰਨੇ ਬੱਚਿਆਂ ਨੇ ਡਾਂਸ ਦੀਆਂ ਸ਼ਾਨਦਾਰ ਅਤੇ ਮਨਮੋਹਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਅਧਿਆਪਕਾ ਪ੍ਰਭਦੀਪ ਕੌਰ, ਨਵਰਾਜ ਕੌਰ ਰਿੰਕੀ ਕੁਕਰੇਜਾ, ਰੀਨਾ ਸ਼ਰਮਾ, ਜਗਰੂਪ ਕੌਰ, ਨਵਜੀਤ ਕੌਰ, ਜੋਬਨਜੀਤ ਕੌਰ, ਸੁਖਪ੍ਰੀਤ ਕੌਰ, ਅਮਨਦੀਪ ਕੌਰ ਅਤੇ ਸੰਦੀਪ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਸੁਨਹਿਰੀ ਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕਲਗੀਧਰ ਪਬਲਿਕ ਸਕੂਲ, ਬੁਤਾਲਾ ਨੇ ਕੈਨੇਡੀਅਨ ਬੋਰਡ ਨਾਲ ਇਤਿਹਾਸਕ ਸਾਂਝ ਕਰਕੇ ਰਚਿਆ ਨਵਾਂ ਇਤਿਹਾਸ ਅਗਲੀ ਖ਼ਬਰ ਸੂਬੇਦਾਰ ਹਰਜੀਤ ਸਿੰਘ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਅਹਿਮ ਮੁਲਾਕਾਤ
Ad Position 24