14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਜਪਾ ਨਾਲ ਸਮਝੌਤਾ ਕਰਨ ਲਈ ਅਕਾਲੀ ਦਲ ਬਾਦਲ ਤਰਲੋਮੱਛੀ ਹੋ ਰਿਹਾ ਹੈ- ਧਾਲੀਵਾਲ

ਗੱਗੋਮਾਹਲ, 14 ਨਵੰਬਰ (ਬਲਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ, ਵਿਧਾਇਕ ਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅੰਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵਲੋਂ ਘਰ-ਘਰ ਪਹੁੰਚ ਕੇ ਪਿੱਛਲੇ ਕਾਰਜਕਾਲ ਦੌਰਾਨ ਸਰਕਾਰ ਵਲੋਂ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਵੋਟਰਾਂ ਸਾਹਮਣੇ ਰੱਖਕੇ ਅਗਾਮੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਲਈ ਵੋਟਾਂ ਦੀ ਮੰਗ ਦਾ ਸਿਲਸਲਾ ਜਾਰੀ ਕੀਤਾ ਹੋਇਆ ਹੈ। ਪਿੰਡ ਅਵਾਣ ਵਿਖੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਧਾਲੀਵਾਲ ਵਲੋਂ ਮਾਂਵਾਂ ਧੀਆਂ ਸਤਿਕਾਰ ਯੋਜਨਾ ਵਿਚ ਅਹਿਮ ਕੜ੍ਹੀ ਨਿਭਾਉਣ ਵਾਲੀਆਂ ਸਖੀਆਂ ਨੂੰ ਵਿਸੇਸ਼ ਤੌਰ ’ਤੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਗੱਗੋਮਾਹਲ, 14 ਨਵੰਬਰ (ਬਲਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ, ਵਿਧਾਇਕ ਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅੰਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵਲੋਂ ਘਰ-ਘਰ ਪਹੁੰਚ ਕੇ ਪਿੱਛਲੇ ਕਾਰਜਕਾਲ ਦੌਰਾਨ ਸਰਕਾਰ ਵਲੋਂ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਵੋਟਰਾਂ ਸਾਹਮਣੇ ਰੱਖਕੇ ਅਗਾਮੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਲਈ ਵੋਟਾਂ ਦੀ ਮੰਗ ਦਾ ਸਿਲਸਲਾ ਜਾਰੀ ਕੀਤਾ ਹੋਇਆ ਹੈ। ਪਿੰਡ ਅਵਾਣ ਵਿਖੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਧਾਲੀਵਾਲ ਵਲੋਂ ਮਾਂਵਾਂ ਧੀਆਂ ਸਤਿਕਾਰ ਯੋਜਨਾ ਵਿਚ ਅਹਿਮ ਕੜ੍ਹੀ ਨਿਭਾਉਣ ਵਾਲੀਆਂ ਸਖੀਆਂ ਨੂੰ ਵਿਸੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਪਰੰਤ ਸਰਪੰਚ ਸ਼ੇਰ ਸਿੰਘ ਅਵਾਣ ਦੇ ਗ੍ਰਹਿ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾ ਕੀਤੇ ਵਾਅਦੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇੰਨਬਿਨ ਲਾਗੂ ਕੀਤੇ ਜਾ ਚੁੱਕੇ ਹਨ। ਵਿਰੋਧੀ ਪਾਰਟੀਆਂ ਤੇ ਤੰਜ ਕੱਸਦਿਆਂ ਧਾਲੀਵਾਲ ਨੇ ਕਿਹਾ ਕਿ ਜਿਨਾਂ ਆਪਣੇ ਲੰਬੇ ਕਾਰਜਕਾਲ ਦੌਰਾਨ ਡੱਕਾ ਭੰਨ੍ਹ ਦੋਹਰਾ ਨਹੀਂ ਕੀਤਾ ਉਹ ਅੱਜ ਸਾਡੇ ਕੋਲੋਂ ਵਿਕਾਸ ਕਾਰਜਾਂ ਦਾ ਹਿਸਾਬ ਮੰਗਦੇ ਹਨ। ਧਾਲੀਵਾਲ ਨੇ ਕਿਹਾ ਕਿ ਅੱਜ ਸਾਢੇ ਸੱਤ ਸੋ ਕਿਸਾਨਾਂ ਨੂੰ ਦਿੱਲੀ ਮੋਰਚੇ ਦੌਰਾਨ ਸ਼ਹੀਦ ਕਰਨ ਵਾਲੀ ਭਾਜਪਾ ਨਾਲ ਸਾਂਝ ਪਾਉਣ ਲਈ ਅਕਾਲੀ ਦਲ ਤਰਲੋ ਮੱਛੀ ਹੋ ਰਿਹਾ ਹੈ ਪ੍ਰੰਤੂ ਪੰਜਾਬ ਦੇ ਲੋਕ ਇਨ੍ਹਾ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਉਹਨਾਂ ਨਾਲ ਸਰਪੰਚ ਸ਼ੇਰ ਸਿੰਘ ਅਵਾਣ, ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ, ਪੰਚ ਰਣਜੀਤ ਸਿੰਘ, ਜਸਵੰਤ ਸਿੰਘ ਅਵਾਣ, ਭਗਵਾਨ ਸਿੰਘ ਨੰਬਰਦਾਰ, ਲਖਵਿੰਦਰ ਸਿੰਘ, ਪੰਚ ਅਵੀਨਾਸ਼, ਪੀ.ਏ. ਮੁੱਖਤਾਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੁੱਢਾ ਥੇਹ ਦੇ ਕਰੀਬ 25 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਅਗਲੀ ਖ਼ਬਰ ਸ੍ਰੀ ਕਲਗੀਧਰ ਪਬਲਿਕ ਸਕੂਲ, ਬੁਤਾਲਾ ਨੇ ਕੈਨੇਡੀਅਨ ਬੋਰਡ ਨਾਲ ਇਤਿਹਾਸਕ ਸਾਂਝ ਕਰਕੇ ਰਚਿਆ ਨਵਾਂ ਇਤਿਹਾਸ
Ad Position 24