ਪਿੰਡ ਬੁੱਢਾ ਥੇਹ ਦੇ ਕਰੀਬ 25 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ
ਬਿਆਸ, 14 ਨਵੰਬਰ (ਨਰਿੰਦਰ ਸਿੰਘ)-ਪਿੰਡ ਬੁੱਢਾ ਥੇਹ ਦੇ ਵਾਰਡ ਨੰਬਰ 4 ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕਾ ਇੰਚਾਰਜ ਸਰਬਜੀਤ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਭਾਈ ਗੁਰਪ੍ਰੀਤ ਸਿੰਘ ਸਮੇਤ 25 ਪਰਿਵਾਰਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਦਫ਼ਤਰ ਸਕੱਤਰ ਪਰਗਟ ਸਿੰਘ ਮੀਆਂਵਿੰਡ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਬਿਆਸ, 14 ਨਵੰਬਰ (ਨਰਿੰਦਰ ਸਿੰਘ)-ਪਿੰਡ ਬੁੱਢਾ ਥੇਹ ਦੇ ਵਾਰਡ ਨੰਬਰ 4 ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕਾ ਇੰਚਾਰਜ ਸਰਬਜੀਤ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਭਾਈ ਗੁਰਪ੍ਰੀਤ ਸਿੰਘ ਸਮੇਤ 25 ਪਰਿਵਾਰਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਦਫ਼ਤਰ ਸਕੱਤਰ ਪਰਗਟ ਸਿੰਘ ਮੀਆਂਵਿੰਡ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਦੇ ਨਾਲ ਪਿੰਡ ਦੀ ਸਮੁੱਚੀ ਟੀਮ ਨੇ ਵੀ ਇਸ ਸਮਾਗਮ ਵਿਚ ਸ਼ਿਰਕਤ ਕੀਤੀ। ਪਾਰਟੀ ਵਿਚ ਸ਼ਾਮਲ ਹੋਣ ਵਾਲੀ ਟੀਮ ਦੇ ਪ੍ਰਮੁੱਖ ਮੈਂਬਰਾਂ ਵਿਚ ਸਿਕੰਦਰ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ, ਬਖਤੋਰ ਸਿੰਘ, ਗਗਨ ਸਿੰਘ , ਲਵਪ੍ਰੀਤ ਸਿੰਘ, ਕਰਨ ਸਿੰਘ, ਮੱਸਾ ਸਿੰਘ ਅਤੇ ਮਨਜਿੰਦਰ ਸਿੰਘ ਸ਼ਾਮਲ ਹਨ। ਸਰਬਜੀਤ ਸਿੰਘ ਖ਼ਾਨਪੁਰ ਅਤੇ ਸਮੁੱਚੀ ਟੀਮ ਵਲੋਂ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ।