ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ.ਐਸ.ਸੀ ਨਰਸਿੰਗ ਦੇ ਤੀਜੇ ਸਮੈਸਟਰ ਦੇ ਨਤੀਜਿਆਂ ’ਚ ਹਾਸਿਲ ਕੀਤੀਆਂ ਪੁਜ਼ੀਸ਼ਨਾਂ
ਜੇਠੂਵਾਲ, 14 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮ੍ਰਿਤਸਰ-ਬਟਾਲਾ ਰੋਡ ’ਤੇ ਸਥਿਤ ਆਨੰਦ ਕਾਲਜ ਆਫ਼ ਐਜੂਕੇਸਨ ਨਰਸਿੰਗ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਬੀ. ਐਸ.
ਜੇਠੂਵਾਲ, 14 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮ੍ਰਿਤਸਰ-ਬਟਾਲਾ ਰੋਡ ’ਤੇ ਸਥਿਤ ਆਨੰਦ ਕਾਲਜ ਆਫ਼ ਐਜੂਕੇਸਨ ਨਰਸਿੰਗ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਬੀ.ਐਸ.ਸੀ ਨਰਸਿੰਗ ਤੀਜੇ ਸਮੈਸਟਰ ਦੇ ਐਲਾਨੇ ਨਤੀਜਿਆਂ ਵਿਚ ਮੱਲਾਂ ਮਾਰ ਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ। ਜਿਨ੍ਹਾਂ ਵਿਚ ਪਲਕਪ੍ਰੀਤ ਕੌਰ ਨੇ ਪਹਿਲਾਂ, ਨਿਤਮ ਨੇ ਦੂਜਾ, ਪਲਕ ਵੜੈਚ ਨੇ ਤੀਜਾ। ਇਸ ਤੋਂ ਇਲਾਵਾ ਹੋਰ ਵੀ ਹੋਣਹਾਰ ਵਿਦਿਆਰਥਣਾਂ ਵਲੋਂ ਚੰਗੇ ਅੰਕ ਲੈ ਕੇ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕੀਤੀਆਂ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ.ਐਮ.ਐਮ ਅਨੰਦ ਕਾਲਜ ਦੇ ਡਾਇਰੈਕਟਰ ਸੁਰਯਿਆ ਅਨੰਦ, ਐਡਮਿਨੀਸਟ੍ਰਟਰ ਮਿਸ ਰੇਨੂ ਠਾਕਰ, ਪ੍ਰਿੰਸੀਪਲ ਰਚਨਾ ਕੁਮਾਰੀ ਵਲੋਂ ਵਧਾਈ ਦਿੰਦਿਆਂ ਇਨਾ ਹੋਣਹਾਰ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ, ਕਾਲਜ ਦੇ ਚੇਅਰਮੈਨ ਡਾ.ਐਮ.ਐਮ ਅਨੰਦ ਨੇ ਉਕਤ ਪ੍ਰੀਖਿਆ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਚੰਗੀ ਸਿੱਖਿਆ ਹਾਸਿਲ ਕਰਕੇ ਇਸ ਨਤੀਜੇ ਵਿਚੋਂ ਵੱਖ ਵੱਖ ਸਥਾਨ ਹਸਿਲ ਕੀਤੇ ਹਨ । ਇਸ ਮੌਕੇ ਉੂਸਾ ਸਰੀਨ, ਵਾਈਸ ਪ੍ਰਿੰਸੀਪਲ ਰਮਨਜੀਤ ਕੌਰ ਸੋਹਲ, ਪ੍ਰੋਫੈਸਰ ਮਨਵਿੰਦਰ, ਸਾਕਸ਼ੀ ਸ਼ਰਮਾ, ਭਾਵਨਾ ਸ਼ਰਮਾ, ਪੂਨਮ, ਹਰਲੀਨ ਕੌਰ, ਮਨਦੀਪ ਕੌਰ, ਪ੍ਰਿਯੰਕਾ, ਰੁਪਨਦੀਪ, ਨਵਜੋਤ ਕੌਰ, ਕੋਮਲ ਢਿੱਲੋਂ, ਪੁਨਰ, ਰਮਨਦੀਪ ਕੌਰ, ਰਮਨ ਸੰਧੂ, ਹਰਮਨਜੋਤ ਕੌਰ, ਸਰਨਦੀਪ ਕੌਰ, ਸਿਮਰਨ ਢਿੱਲੋਂ, ਸੁਖਸਰਨ , ਆਬੀਦਾ, ਨਿਧੀ, ਰਿੱਪਨਦੀਪ ਕੌਰ, ਸ਼ਵੇਤਾ, ਪੱਲਵੀ ਅਤੇ ਅੰਜਲੀ ਸਮੇਤ ਹੋਰ ਸਟਾਫ ਤੇ ਵਿਦਿਆਰਥਣਾਂ ਹਾਜ਼ਰ ਸਨ।