14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀ.ਡੀ.ਐੱਸ. ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ

ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਬੀ. ਡੀ.

Ad Position 21
No active advertisement
ਗੱਲਬਾਤ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਰਪੰਚ ਸ਼ੇਰ ਸਿੰਘ ਅਵਾਣ ਤੇ ਹੋਰ। ਤਸਵੀਰ : ਬਲਵਿੰਦਰ ਸਿੰਘ ਸੰਧੂ 15-11-2026
ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਬੀ.ਡੀ.ਐੱਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਲੋਂ ਐੱਮ.ਡੀ ਰਘਬੀਰ ਸਿੰਘ ਢਿੱਲੋਂ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਢਿੱਲੋਂ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ. ਹਰਪ੍ਰਤਾਪ ਸਿੰਘ ਅਜਨਾਲਾ ਨੇ ਸਕੂਲ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਪੀ.ਪੀ.ਐੱਸ. ਨਾਭਾ ਦੇ ਅਧਿਆਪਕ ਬੇਹੱਦ ਸਮਰਪਿਤ ਸਨ ਅਤੇ ਉਨ੍ਹਾਂ ਦਾ ਮਕਸਦ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਬਿਹਤਰ ਬਣਾਉਣਾ ਸੀ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣਾ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਹੈ। ਉਨ੍ਹਾਂ ਆਪਣੇ ਕਾਰੋਬਾਰੀ ਤਜਰਬੇ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਉਪਲਬਧ ਸੰਭਾਵਨਾਵਾਂ ਬਾਰੇ ਵੀ ਪ੍ਰੇਰਿਤ ਕੀਤਾ। ਇਸ ਮੌਕੇ ਐੱਮ.ਡੀ. ਰਘਬੀਰ ਸਿੰਘ ਢਿੱਲੋਂ ਨੇ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਸਮਾਗਮ ਦੇ ਅੰਤ ਵਿਚ ਐੱਮ.ਡੀ ਰਘਬੀਰ ਸਿੰਘ ਢਿੱਲੋਂ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਢਿੱਲੋਂ ਵੱਲੋਂ ਮੁੱਖ ਮਹਿਮਾਨ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਢਿੱਲੋਂ ਨੇ ਸਮੂਹ ਮਹਿਮਾਨਾਂ, ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਾਲਾਨਾ ਸਮਾਗਮ ਨੇ ਵਿਦਿਆਰਥੀਆਂ ਦੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦੀ ਪ੍ਰਭਾਵਸ਼ਾਲੀ ਝਲਕ ਪੇਸ਼ ਕੀਤੀ।ਇਸ ਮੌਕੇ ਸ਼੍ਰੀਮਤੀ ਪ੍ਰਕਾਸ਼ ਕੌਰ ਢਿੱਲੋਂ, ਰਾਣਾ ਤੇ ਧਰਮ ਪਤਨੀ ਸ੍ਰੀਮਤੀ ਸਵੇਤਾ ਰਾਣਾ, ਡਿਪਟੀ ਕਮਾਡੈਂਟ ਦੀਪਕ ਦੁਬੇ, ਬਲਾਕ ਕਾਂਗਰਸ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਯੂਥ ਕਾਂਗਰਸ ਪ੍ਰਧਾਨ ਸਰਬਜੋਤ ਸਿੰਘ ਮਾਹਲ, ਯੂਥ ਕਾਂਗਰਸ ਬਲਾਕ ਅਜਨਾਲਾ 1 ਦੇ ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਜਗਰੂਪ ਸਿੰਘ ਨੰਗਲ, ਕੋਆਰਡੀਨੇਟਰ ਅਮਰਦੀਪ ਸਿੰਘ ਅਤੇ ਮੈਡਮ ਅਵਨੀਤ ਕੌਰ, ਅਰਪਨਦੀਪ ਸਿੰਘ ਢਿੱਲੋਂ, ਕਰਮਨਦੀਪ ਸਿੰਘ ਢਿੱਲੋਂ, ਕੁਲਦੀਪ ਕੌਰ, ਪਰਮਿੰਦਰ ਕੌਰ, ਮਨਰੀਤ ਕੌਰ, ਪ੍ਰਭਜੋਤ ਕੌਰ, ਐਲਿਸ ਪਤਰਸ, ਵਿਜੇ ਲਕਸ਼ਮੀ, ਪੂਨਮ, ਕੋਮਲਪ੍ਰੀਤ ਕੌਰ, ਅਰਸ਼ਦੀਪ ਕੌਰ, ਕਿਰਨਦੀਪ ਕੌਰ, ਵਿਦੀ, ਮਨਦੀਪ ਕੌਰ, ਕਰਨ ਅਤੇ ਗੁਰਬਾਜ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰੀਬ ਡੇਢ ਦਹਾਕੇ ਬਾਅਦ ਦੋਰਾਹਾ ਦੇ ਗੁਰੂ ਤੇਗ ਬਹਾਦਰ ਰੋਡ ਦਾ ਨਵੀਨੀਕਰਨ ਹੋਇਆ ਸ਼ੁਰੂ ਅਗਲੀ ਖ਼ਬਰ ਗੁਰਮੁਖ ਸਿੰਘ ਔਲਖ ਜੇਠੂਵਾਲ ਦੇ ਅੰਤਿਮ ਸੰਸਕਾਰ ’ਤੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਹੋਏ ਸ਼ਾਮਿਲ
Ad Position 24