ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਮੀਤ ਮੈਨੇਜਰ ਭਾਈ ਸ਼ੇਰ ਸਿੰਘ
ਬਾਬਾ ਬਕਾਲਾ ਸਾਹਿਬ, 15 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਸਿੱਖ ਇਤਿਹਾਸ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦਾ ਸ਼ਾਨਾਮੱਤਾ ਇਤਿਹਾਸ ਹੈ ਅਤੇ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣ ਮੌਕੇ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਬਾਬਾ ਬਕਾਲਾ ਸਾਹਿਬ, 15 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਸਿੱਖ ਇਤਿਹਾਸ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦਾ ਸ਼ਾਨਾਮੱਤਾ ਇਤਿਹਾਸ ਹੈ ਅਤੇ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣ ਮੌਕੇ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ, ਸਿੰਘ ਸਾਹਿਬ ਜਥੇਦਾਰ ਬਾਬਾ ਕੀਰਤਨ ਸਿੰਘ , ਸਿੰਘ ਸਾਹਿਬ ਜਥੇਦਾਰ ਮੱਖਣ ਸਿੰਘ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਤੋਂ ਬਾਅਦ ਹੁਣ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਤਰਨਾ ਦਲ ਵੱਲੋਂ ਗੁਰੂ ਘਰ ਪਰਤੀ ਬੇਅੰਤ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਮੌਕੇ ਤਰਨਾ ਦਲ ਦੇ ਬਾਬਾ ਸੁੱਖਾ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਉ ਦਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਜਥੇਦਾਰ ਜਰਨੈਲ ਸਿੰਘ ਚੀਮਾਂਬਾਠ, ਅੰਮ੍ਰਿਤਪਾਲ ਸਿੰਘ ਚੀਮਾਂਬਾਠ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੌਲਸੇਲ ਵਾਲੇ), ਪ੍ਰਿੰ: ਦਿਲਬਾਗ ਸਿੰਘ ਭੁੱਲਰ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਮਨਜੀਤ ਸਿੰਘ ਕਥਾ ਵਾਚਕ, ਚਰਨ ਸਿੰਘ ਚੰਨਾ ਪਹਿਲਵਾਨ, ਜਥੇਦਾਰ ਆਤਮਾ ਸਿੰਘ (ਪਰਿਵਾਰ ਬਾਬਾ ਨੰਦ ਸਿੰਘ ਨੰਗਲੀ), ਹਰਦੀਪ ਸਿੰਘ ਕਾਲੇਕੇ, ਜਸਵਿੰਦਰ ਸਿੰਘ ਕਾਲਾ, ਜਰਮਨਜੀਤ ਸਿੰਘ, ਮੰਗਦੀਪ ਸਿੰਘ, ਲਖਵਿੰਦਰ ਸਿੰਘ ਅਤੇ ਹੋਰ ਸਿੰਘ ਹਾਜ਼ਰ ਸਨ ।