15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੇਂਟ ਸੋਲਜਰ ਸਕੂਲ ਦਾ ਸਾਲਾਨਾ ਸਮਾਰੋਹ ਕਲਾ ਅਤੇ ਸੱਭਿਆਚਾਰ ਦਾ ਅਦਭੁੱਤ ਨਮੂਨਾ ਸੀ- ਮੇਜਰ ਜਨਰਲ ਜੌਨ ਕੈਂਡਲ

ਜੰਡਿਆਲਾ ਗੁਰੂ, 15 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਸਾਲਾਨਾ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਾਲ ਸਮਾਰੋਹ ਦਾ ਵਿਸ਼ਾ ‘ਇੱਕ ਰਾਸ਼ਟਰ, ਅਣਗਿਣਤ ਕਹਾਣੀਆਂ–ਭਾਰਤ ਦੀ ਅਮਰ ਗਾਥਾ’ ਸੀ, ਜਿਸ ਰਾਹੀਂ ਵਿਦਿਆਰਥੀਆਂ ਨੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ, ਇਤਿਹਾਸਕ ਗੌਰਵ, ਅਧਿਆਤਮਿਕ ਪਰੰਪਰਾਵਾਂ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ।

Ad Position 21
No active advertisement
ਸਮਾਗਮ ਸ਼ੁਰੂ ਕਰਨ ਵੇਲੇ ਜੋਤੀ ਪਰਜਵਲਤ ਕਰਦੇ ਹੋਏ ਮੁੱਖ ਮਹਿਮਾਨ ਅਤੇ ਸਮਾਗਮ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ। ਤਸਵੀਰ : ਅੰਮ੍ਰਿਤ ਪਾਲ ਸਿੰਘ 16-11-2026
ਜੰਡਿਆਲਾ ਗੁਰੂ, 15 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਸਾਲਾਨਾ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਾਲ ਸਮਾਰੋਹ ਦਾ ਵਿਸ਼ਾ ‘ਇੱਕ ਰਾਸ਼ਟਰ, ਅਣਗਿਣਤ ਕਹਾਣੀਆਂ–ਭਾਰਤ ਦੀ ਅਮਰ ਗਾਥਾ’ ਸੀ, ਜਿਸ ਰਾਹੀਂ ਵਿਦਿਆਰਥੀਆਂ ਨੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ, ਇਤਿਹਾਸਕ ਗੌਰਵ, ਅਧਿਆਤਮਿਕ ਪਰੰਪਰਾਵਾਂ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਮੁੱਖ ਸੇਵਾਦਾਰ ਬਾਬਾ ਪਰਮਾਨੰਦ ਜੀ ਦੇ ਆਸ਼ੀਰਵਾਦ ਨਾਲ ਹੋਈ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਜੋਂ ਡਾ. ਗੁਰਿੰਦਰਪਾਲ ਸਿੰਘ ਜੋਸਨ ਚੇਅਰਮੈਨ ਸਾਰਾਗੜ੍ਹੀ ਫਾਊਂਡੇਸ਼ਨ, ਮੇਜਰ ਜਨਰਲ ਜੌਨ ਕੈਂਡਲ (ਡੀ.ਐੱਲ. ਵੀ.ਆਰ.), ਡਿਪਟੀ ਕਮਾਂਡਰ ਲੈਂਡ ਫੋਰਸਿਜ਼ ਬ੍ਰਿਟਿਸ਼ ਆਰਮੀ, ਲੈਫਟੀਨੈਂਟ ਕਰਨਲ ਐਲਿਸ ਆਰਚਰ, ਵਾਰੰਟ ਅਫ਼ਸਰ ਅਸ਼ੋਕ ਕੁਮਾਰ ਚੌਹਾਨ ਅਤੇ ਕਾਰਪੋਰਲ ਅਨੂ ਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸਵਾਗਤੀ ਨਾਚ, ਸ਼ਬਦ ਗਾਇਨ, ਰਾਮਾਇਣ ’ਤੇ ਆਧਾਰਿਤ ਨਾਟਕ, ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਨੂੰ ਦਰਸਾਉਂਦੀ ਨਾਟਕ ਪੇਸ਼ਕਾਰੀ, ਗਿੱਧਾ, ਭੰਗੜਾ ਅਤੇ ਗਤਕੇ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਸਮਾਗਮ ਵਿਚ ਬ੍ਰਿਟਿਸ਼ ਆਰਮੀ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਅਤੇ ਸਕੂਲ ਵਲੋਂ ਕੀਤੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ। ਮੇਜਰ ਜਨਰਲ ਜੌਨ ਕੈਂਡਲ ਨੇ ਕਿਹਾ ਕਿ ਸਕੂਲ ਦਾ ਸਾਲਾਨਾ ਸਮਾਰੋਹ ਕਲਾ ਅਤੇ ਸਮਰਪਣ ਦਾ ਅਦਭੁੱਤ ਨਮੂਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲੀ ਵਾਰ ਅਜਿਹਾ ਸ਼ਾਨਦਾਰ ਪ੍ਰਬੰਧ ਦੇਖਿਆ ਹੈ ਅਤੇ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਬੇਹੱਦ ਉੱਚਾ ਹੈ। ਉਨ੍ਹਾਂ ਨੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਪਿਆਰ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਗਮ ਵਿਚ ਡਾ. ਅਮਨਦੀਪ ਕੌਰ, ਹਰਜਿੰਦਰ ਪਾਲ ਕੌਰ, ਹਰਬੀਰ ਸਿੰਘ ਥਿੰਦ, ਸਵਿੰਦਰ ਸਿੰਘ ਚੰਦੀ, ਸਰਪੰਚ ਸਬੇਗ ਸਿੰਘ, ਮਾਸਟਰ ਮਨਜੀਤ ਸਿੰਘ, ਰਵਿੰਦਰ ਸਿੰਘ, ਦਿਲਬਾਗ ਸਿੰਘ ਛੱਜਲਵੱਡੀ, ਪੰਡਿਤ ਕਿਸ਼ਨ ਦਵੇਸਰ, ਕੌਂਸਲਰ ਸਰਬਜੀਤ ਸਿੰਘ ਡਿੰਪੀ, ਕੁਲਵਿੰਦਰ ਸਿੰਘ, ਅਵਤਾਰ ਸਿੰਘ ਕਾਲਾ, ਅਰਸ਼ਦੀਪ ਸਿੰਘ, ਪ੍ਰਿੰਸੀਪਲ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ, ਪ੍ਰਿੰਸ ਗੁਲਸ਼ਨ ਜੈਨ ਅਤੇ ਜਰਨੈਲ ਸਿੰਘ ਸਮੇਤ ਹੋਰ ਪਤਵੰਤੇ ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮਟਰਾਂ ਦੀ ਫਸਲ ਨੇ ਕਿਸਾਨ ਦੇ ਅਰਮਾਨ ’ਤੇ ਪਾਣੀ ਫੇਰਿਆ ਅਗਲੀ ਖ਼ਬਰ ਸੱਤਾ ਦਾ ਨਿੱਘ ਮਾਣ ਰਹੇ ਲੋਕਾਂ ਨੇ ਵਿਦੇਸ਼ਾਂ ਵਿਚ ਵੱਡੀਆਂ ਜਾਇਦਾਦਾਂ ਬਣਾਈਆਂ-૶ਹਰਪ੍ਰਤਾਪ ਅਜਨਾਲਾ
Ad Position 24