15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਜੀਠਾ ਦੇ ਸਮੂਹ ਕਾਂਗਰਸੀ ਆਗੂਆਂ ਵਲੋਂ ਭਗਵੰਤ ਪਾਲ ਸਿੰਘ ਸੱਚਰ ਦਾ ਵਿਸ਼ੇਸ਼ ਸਨਮਾਨ * 2027 ਦੀਆਂ ਚੋਣਾਂ ਲਈ ਮਜੀਠਾ ਵਿਚ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ- ਬੱਗਾ, ਭੀਲੋਵਾਲ

ਚਵਿੰਡਾ ਦੇਵੀ, 15 ਨਵੰਬਰ (ਸਤਪਾਲ ਸਿੰਘ ਢੱਡੇ)-ਹਲਕਾ ਮਜੀਠਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਸ੍ਰ. ਭਗਵੰਤ ਪਾਲ ਸਿੰਘ ਸੱਚਰ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਵਰਕਰਾਂ ਦੀ ਬਿਹਤਰੀ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਅਹੁਦੇਦਾਰਾਂ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੂੰ ਸਨਮਾਨਿਤ ਕਰਦੇ ਹੋਏ ਮਜੀਠਾ ਦੀ ਸੀਨੀਅਰ ਲੀਡਰਸ਼ਿਪ। ਤਸਵੀਰ: ਸਤਪਾਲ ਸਿੰਘ ਢੱਡੇ 16-11-2026
ਚਵਿੰਡਾ ਦੇਵੀ, 15 ਨਵੰਬਰ (ਸਤਪਾਲ ਸਿੰਘ ਢੱਡੇ)-ਹਲਕਾ ਮਜੀਠਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਸ੍ਰ. ਭਗਵੰਤ ਪਾਲ ਸਿੰਘ ਸੱਚਰ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਵਰਕਰਾਂ ਦੀ ਬਿਹਤਰੀ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਅਹੁਦੇਦਾਰਾਂ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨਾਂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ, ਐਸ.ਸੀ. ਵਿੰਗ, ਬੀ.ਸੀ. ਵਿੰਗ, ਯੂਥ ਕਾਂਗਰਸ, ਕਿਸਾਨ ਵਿੰਗ ਅਤੇ ਹੋਰ ਫਰੰਟਲ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਨੇ ਸ੍ਰ. ਸੱਚਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਵਿਚ ਕਾਂਗਰਸੀ ਵਰਕਰਾਂ ਨਾਲ ਲਗਾਤਾਰ ਸੰਪਰਕ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਸਾਬਕਾ ਚੇਅਰਮੈਨ ਸ੍ਰ. ਜਗਦੇਵ ਸਿੰਘ ਬੱਗਾ ਅਤੇ ਸਾਬਕਾ ਚੇਅਰਮੈਨ ਸ੍ਰ. ਗੁਰਮੀਤ ਸਿੰਘ ਭੀਲੋਵਾਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ, ਇਕਜੁੱਟਤਾ ਅਤੇ ਪੂਰੀ ਮਿਹਨਤ ਨਾਲ ਹਲਕੇ ਵਿਚ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ਤੱਕ ਵਰਕਰਾਂ ਨੂੰ ਨਾਲ ਲੈ ਕੇ ਚੱਲਦਿਆਂ ਲੋਕਾਂ ਦੇ ਮੁੱਦਿਆਂ ਨੂੰ ਉਭਾਰਨਾ ਅਤੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸ੍ਰ. ਭਗਵੰਤ ਪਾਲ ਸਿੰਘ ਸੱਚਰ ਨੇ ਸਨਮਾਨ ਲਈ ਸਮੂਹ ਆਗੂਆਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ, ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇਣ ਲਈ ਵਚਨਬੱਧ ਹਨ। ਇਸ ਮੌਕੇ ਬਲਾਕ ਮਜੀਠਾ-1 ਦੇ ਪ੍ਰਧਾਨ ਸ੍ਰ. ਨਵਤੇਜਪਾਲ ਸਿੰਘ ਸੋਹੀਆਂ ਕਲਾਂ, ਬਲਾਕ ਮਜੀਠਾ-2 ਦੇ ਪ੍ਰਧਾਨ ਸ੍ਰ. ਸੰਦੀਪ ਸਿੰਘ ਕਾਜੀਕੋਟ, ਮਜੀਠਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰ. ਨਵਦੀਪ ਸਿੰਘ ਸੋਨਾ,ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸ੍ਰ. ਝਿਲਮਿਲ ਸਿੰਘ ਬਾਠ, ਸ੍ਰ. ਦਲਜੀਤ ਸਿੰਘ ਪੱਖਰਪੁਰਾ, ਸ੍ਰ. ਸਵਿੰਦਰ ਸਿੰਘ ਤਨੇਲ, ਬੀਬੀ ਮਨਜੀਤ ਕੌਰ ਅਤੇ ਸ੍ਰ. ਪਲਵਿੰਦਰ ਸਿੰਘ ਪੰਧੇਰ, ਯੂਥ ਵਿੰਗ ਦੇ ਹਲਕਾ ਇੰਚਾਰਜ ਸ੍ਰ. ਸ਼ਰਨਜੀਤ ਸਿੰਘ, ਬਲਾਕ ਮਜੀਠਾ-1 ਯੂਥ ਵਿੰਗ ਦੇ ਪ੍ਰਧਾਨ ਲਾਡੀ ਮਜੀਠਾ, ਬਲਾਕ ਮਜੀਠਾ-2 ਯੂਥ ਵਿੰਗ ਦੇ ਪ੍ਰਧਾਨ ਸ੍ਰ. ਅੰਮ੍ਰਿਤਪਾਲ ਸਿੰਘ, ਸ੍ਰ. ਅੰਮ੍ਰਿਤਪਾਲ ਸਿੰਘ ਪਾਖਰਪੁਰ, ਕਿਸਾਨ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਸ੍ਰ. ਹਰਜੀਤ ਸਿੰਘ ਤਨੇਲ, ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਸ੍ਰ. ਪਰਮਜੀਤ ਸਿੰਘਭੇਏਵਾਲ , ਸ੍ਰ. ਹਰਮਨ ਸਿੰਘ ਗਿੱਲ, ਐਸ.ਸੀ. ਵਿੰਗ ਮਜੀਠਾ-1 ਦੇ ਚੇਅਰਮੈਨ ਸ੍ਰ. ਸਵਿੰਦਰ ਸਿੰਘ ਆਕੜ ਮਜੀਠਾ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੜਿਆਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਕੀਰਤਨ ਦਰਬਾਰ ਕਰਵਾਇਆ * ਅੰਮ੍ਰਿਤ ਸੰਚਾਰ ਦੌਰਾਨ 20... ਅਗਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਲੋਂ ਬਾਲ ਦਿਵਸ ’ਤੇ ਖੇਡ ਉਤਸਵ
Ad Position 24