15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਿੰਡ ਕੜਿਆਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਕੀਰਤਨ ਦਰਬਾਰ ਕਰਵਾਇਆ * ਅੰਮ੍ਰਿਤ ਸੰਚਾਰ ਦੌਰਾਨ 20 ਪ੍ਰਾਣੀਆਂ ਛਕਿਆ ਅੰਮ੍ਰਿਤ

ਹਰਸਾ ਛੀਨਾ, 15 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਦੋ ਰੋਜਾ 17ਵਾਂ ਸਾਲਾਨਾ ਮਹਾਨ ਕੀਰਤਨ ਦਰਬਾਰ ਪਿੰਡ ਕੜਿਆਲ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਵਾਨਿਤ ਸੰਤ ਮਹਾਂਪੁਰਖ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਗੁਰਦੁਆਰਾ ਸਿੰਘ ਸਭਾ ਪਿੰਡ ਕੜਿਆਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਏ ਮਹਾਨ ਕੀਰਤਨ ਦਰਬਾਰ ਵਿਚ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ਼ ਵਾਲੇ ਅਤੇ ਬਾਬਾ ਗੁਰਵਿੰਦਰ ਸਿੰਘ ਨੇਪਾਲ ਵਾਲਿਆਂ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਨਾਮ ਸਿਮਰਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਭਾਵਪੂਰਨ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 16-11-2026
ਹਰਸਾ ਛੀਨਾ, 15 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਦੋ ਰੋਜਾ 17ਵਾਂ ਸਾਲਾਨਾ ਮਹਾਨ ਕੀਰਤਨ ਦਰਬਾਰ ਪਿੰਡ ਕੜਿਆਲ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਵਾਨਿਤ ਸੰਤ ਮਹਾਂਪੁਰਖ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਗੁਰਦੁਆਰਾ ਸਿੰਘ ਸਭਾ ਪਿੰਡ ਕੜਿਆਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਏ ਮਹਾਨ ਕੀਰਤਨ ਦਰਬਾਰ ਵਿਚ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ਼ ਵਾਲੇ ਅਤੇ ਬਾਬਾ ਗੁਰਵਿੰਦਰ ਸਿੰਘ ਨੇਪਾਲ ਵਾਲਿਆਂ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਨਾਮ ਸਿਮਰਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਭਾਵਪੂਰਨ ਅਪੀਲ ਕੀਤੀ। ਸਮਾਗਮ ਦੌਰਾਨ ਢਾਡੀ ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ, ਕਵੀਸ਼ਰ ਭਾਈ ਪ੍ਰਿਤਪਾਲ ਸਿੰਘ ਬਰਗਾੜੀ ਵਾਲੇ ਅਤੇ ਗਿਆਨੀ ਕੇਵਲ ਸਿੰਘ ਮਹਿਤਾ ਵਾਲਿਆਂ ਦੇ ਜੱਥੇ ਵਲੋਂ ਸਿੱਖੀ ਦੇ ਅਮੀਰ ਇਤਿਹਾਸ ਨੂੰ ਜੋਸ਼ੀਲੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਸਰਵਣ ਕਰਵਾਇਆ। ਕਥਾਵਾਚਕ ਗਿਆਨੀ ਜੰਗ ਸਿੰਘ ਤਰਨਾ ਦਲ ਵਾਲੇ, ਗਿਆਨੀ ਗੁਰਵਿੰਦਰ ਸਿੰਘ ਨੰਗਲੀ ਵਾਲੇ ਅਤੇ ਬਾਬਾ ਪਰਮਪ੍ਰੀਤ ਸਿੰਘ ਮਹਿਲਪੁਰ ਵਾਲਿਆਂ ਵਲੋਂ ਗੁਰਬਾਣੀ ਦੀ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਮਾਜਿਕ ਬੁਰਾਈਆਂ ਖ਼ਿਲਾਫ਼ ਡਟਣ ਅਤੇ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਨਣ ਦਾ ਸੁਨੇਹਾ ਦਿੱਤਾ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਪੁੱਜੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਅਤੇ ਭਾਈ ਸੁਖਜੀਤ ਸਿੰਘ ਰਾਗੀ ਜੱਥਿਆਂ ਵਲੋਂ ਮਨੋਹਰ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਸਮੇਂ ਸੰਪਰਦਾਇ ਦਲ ਬਾਬਾ ਬਿਧੀ ਚੰਦ ਤੋਂ ਪੁਜੇ ਪੰਜ ਪਿਆਰਿਆਂ ਵਲੋਂ ਅੰਮ੍ਰਿਤ ਸੰਚਾਰ ਦਾ ਬਾਟਾ ਤਿਆਰ ਕੀਤਾ ਗਿਆ ਅਤੇ 20 ਦੇ ਕਰੀਬ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਸਟੇਜ ਸਕੱਤਰ ਦੀ ਸੇਵਾ ਭਾਈ ਗੁਰਪ੍ਰੀਤ ਸਿੰਘ ਸੌੜੀਆਂ ਵਾਲਿਆਂ ਵਲੋਂ ਬਾਖੂਬੀ ਨਿਭਾਈ ਗਈ। ਕੀਰਤਨ ਦਰਬਾਰ ਵਿਚ ਬਾਬਾ ਚਰਨਜੀਤ ਸਿੰਘ ਸੁਰ ਸਿੰਘ ਵਾਲੇ, ਬਾਬਾ ਨਾਹਰ ਸਿੰਘ ਸਾਧ, ਬਾਬਾ ਅਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ, ਬਾਬਾ ਸੰਤੋਖ ਸਿੰਘ, ਨਵਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਿੰਘ ਸਭਾ ਕੜਿਆਲ, ਬਲਵਿੰਦਰ ਸਿੰਘ ਮੋੜ ਵਾਲੇ, ਹਰਦੀਪ ਸਿੰਘ ਬੇਰੀ ਵਾਲੇ, ਗੁਰਮੀਤ ਸਿੰਘ ਪੱਪਾ ਬਾਵਾ ਜਿੰਦਾ, ਸਾਬਕਾ ਸਰਪੰਚ ਨਿਰਮਲ ਸਿੰਘ ਸੰਧੂ, ਗੁਰਪਿੰਦਰ ਸਿੰਘ ਮੋੜ ਵਾਲੇ, ਨੰਬਰਦਾਰ ਕੁਲਵਿੰਦਰ ਸਿੰਘ ਭਲਵਾਨ, ਇੰਦਰ ਸਿੰਘ ਲੋਪੋਕੇ, ਨਵਪ੍ਰੀਤ ਸਿੰਘ ਨਾਵ ਕੜਿਆਲ ਮੈਂਬਰ ਬਲਾਕ ਸੰਮਤੀ, ਸਰਪੰਚ ਹਰਮਨਦੀਪ ਸਿੰਘ ਜੱਗਾ ਸ਼ਾਹ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ, ਮੈਂਬਰ ਰਣਜੀਤ ਸਿੰਘ ਕਾਲੀ, ਬਾਪੂ ਅਜੀਤ ਸਿੰਘ ਢਿੱਲੋਂ, ਨੰਬਰਦਾਰ ਹਰਦੀਪ ਸਿੰਘ ਕੰਬੋਜ, ਲਵਪ੍ਰੀਤ ਸਿੰਘ ਬਾਠ, ਬਾਬਾ ਜਰਨੈਲ ਸਿੰਘ, ਗੁਰਲਾਲ ਸਿੰਘ ਡੇਰੇ ਵਾਲੇ, ਏਕਮਬੀਰ ਸਿੰਘ ਕੜਿਆਲ, ਸਾ. ਸਰਪੰਚ ਜੱਸਾ ਸਿੰਘ ਸ਼ਾਹਪੁਰ, ਸੂਬੇਦਾਰ ਜਸਪਾਲ ਸਿੰਘ ਲੰਗੋਮਾਹਲ ਸੁਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਵਿਖੇ ਬਾਲ ਦਿਵਸ ਅਤੇ ਰੰਗ-ਤਰੰਗ ਸਮਾਗਮ ਅਗਲੀ ਖ਼ਬਰ ਮਜੀਠਾ ਦੇ ਸਮੂਹ ਕਾਂਗਰਸੀ ਆਗੂਆਂ ਵਲੋਂ ਭਗਵੰਤ ਪਾਲ ਸਿੰਘ ਸੱਚਰ ਦਾ ਵਿਸ਼ੇਸ਼ ਸਨਮਾਨ * 2027 ਦੀਆਂ ਚੋਣਾਂ ਲਈ ਮਜੀਠਾ ਵਿਚ...
Ad Position 24