ਸੱਤਿਆ ਭਾਰਤੀ ਸਕੂਲ ਵਿਖੇ ਬਾਲ ਦਿਵਸ ਅਤੇ ਰੰਗ-ਤਰੰਗ ਸਮਾਗਮ
ਚੋਗਾਵਾਂ, 15 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸੱਤਿਆ ਭਾਰਤੀ ਸਕੂਲ ਚੱਕ ਮਿਸ਼ਰੀ ਖਾਂ ਵਿਖੇ ਬਾਲ ਦਿਵਸ ਅਤੇ ਰੰਗ-ਤਰੰਗ ਸਮਾਗਮ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ।
ਚੋਗਾਵਾਂ, 15 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸੱਤਿਆ ਭਾਰਤੀ ਸਕੂਲ ਚੱਕ ਮਿਸ਼ਰੀ ਖਾਂ ਵਿਖੇ ਬਾਲ ਦਿਵਸ ਅਤੇ ਰੰਗ-ਤਰੰਗ ਸਮਾਗਮ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ।ਰੰਗ-ਤਰੰਗ ਸਮਾਗਮ ਦੇ ਤਹਿਤ ਬੱਚਿਆਂ ਲਈ ਕੁਇਜ਼ ਪ੍ਰਤੀਯੋਗਿਤਾ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਸਮਾਗਮ ਵਿਚ ਸਰਪੰਚ ਅੰਗਰੇਜ਼ ਸਿੰਘ, ਬਲਜਿੰਦਰ ਸਿੰਘ, ਕਮਿਊਨਿਟੀ ਮੈਂਬਰਾਂ ਅਤੇ ਬੱਚਿਆਂ ਦੇ ਮਾਤਾ-ਪਿਤਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਅੰਤ ਵਿਚ ਕੁਇਜ਼ ਅਤੇ ਡਰਾਇੰਗ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਬਾਲ ਦਿਵਸ ਦੀ ਖੁਸ਼ੀ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਸਾਰੇ ਬੱਚਿਆਂ ਨੂੰ ਗਿਫ਼ਟ ਅਤੇ ਰਿਫਰੈਸ਼ਮੈਂਟ ਵੰਡੇ ਗਏ। ਇਸ ਮੌਕੇ ਮੁੱਖ ਅਧਿਆਪਕ ਮਨਜੀਤ ਕੌਰ, ਅਧਿਆਪਕ ਕਵਲਜੀਤ ਕੌਰ, ਮੁਸਕਾਨ ਕੌਰ, ਸਿਮਰਨ ਸਾਹਨੀ, ਹਰਮਨਜੋਤ ਕੌਰ, ਮੋਨਿਕਾ ਅਤੇ ਮਨਜੀਤ ਮੌਜੂਦ ਰਹੇ।