15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚ ਉੱਚ ਸਥਾਨ ਪ੍ਰਾਪਤ ਕੀਤਾ

ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ)-ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਏ ਗਏ ਬੀ. ਕਾਮ.

Ad Position 21
No active advertisement
ਅਜੀਤ ਡੈਸਕ 16-11-2026
ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ)-ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਏ ਗਏ ਬੀ. ਕਾਮ. ਐਲ. ਐਲ. ਬੀ. (ਪੰਜ ਸਾਲਾ ਕੋਰਸ) ਸਮੈਸਟਰ ਛੇਵਾਂ ਦੇ ਹੋਏ ਇਮਤਿਹਾਨਾਂ ’ਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥਣ ਤਨਵੀਂ ਚੋਪੜਾ ਨੇ 438/600 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: ਡਾ: ਜਸਪਾਲ ਸਿੰਘ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪ੍ਰਨੀਤ ਕੌਰ ਨੇ 71.39 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਬੀ.ਕਾਮ (ਲਾਅ) ਯੂਨੀਵਰਸਿਟੀ ਡਿਗਰੀ ਕੋਰਸ ’ਚੋਂ ਦੂਜਾ ਸਥਾਨ ਅਤੇ ਤਨਵੀਂ ਨੇ 71.36 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਇਸ ਮੌਕੇ ਡਾ: ਗੁਨੀਸ਼ਾ ਸਲੂਜਾ, ਡਾ: ਰਾਸ਼ੀਮਾ ਚੰਗੋਤਰਾ, ਡਾ: ਪੁਰਨਿਮਾ ਖੰਨਾ, ਪ੍ਰੋ: ਜਸਦੀਪ ਸਿੰਘ, ਪ੍ਰੋ: ਨਿਤਿਕਾ ਮਹਾਜਨ, ਪ੍ਰੋ: ਸੁਗਮ ਅਤੇ ਬਾਕੀ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ . ਏ . ਡੀ . ਅਕੈਡਮੀ ਨੇ ਟੀ -20 ਹੈਂਡਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਮਾਤਾ ਮਰੀਅਮ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ-ਡਾ. ਜੋਸ ਸੇਬਾਸਟੀਅਨ *ਅਜਨਾਲਾ ਵਿਖੇ ਮਾਂ ਮਰੀਅਮ ਦਾ 37ਵਾਂ...
Ad Position 24