17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ੍ਰੀ ਮਾਤਾ ਗੰਗਾ ਕੰਨਿਆ ਸਕੂਲ, ਬਾਬਾ ਬਕਾਲਾ ਸਾਹਿਬ ਨੇ ਧਾਰਮਿਕ ਵਿੱਦਿਅਕ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਬਾਬਾ ਬਕਾਲਾ ਸਾਹਿਬ, 16 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇ ਵਿਦਿਆ ਦੇ ਨਾਲ ਨਾਲ ਧਾਰਮਿਕ ਵਿੱਦਿਅਕ ਮੁਕਾਬਲਿਆਂ ਵਿਚ ਵੀ ਅਹਿਮ ਮੱਲਾਂ ਮਾਰੀਆਂ ਹਨ । ਰਣਜੀਤ ਅਖਾੜਾ ਸੰਗੀਤ ਅਕੈਡਮੀ, ਦਮਦਮੀ ਟਕਸਾਲ, ਵਡਾਲਾ ਗ੍ਰੰਥੀਆਂ, ਗੁਰਦਾਸਪੁਰ ਵਲੋਂ ਕਰਵਾਏ ਗਏ ਸਾਲਾਨਾ ਧਾਰਮਿਕ ਵਿੱਦਿਅਕ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 17-11-2026
ਬਾਬਾ ਬਕਾਲਾ ਸਾਹਿਬ, 16 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇ ਵਿਦਿਆ ਦੇ ਨਾਲ ਨਾਲ ਧਾਰਮਿਕ ਵਿੱਦਿਅਕ ਮੁਕਾਬਲਿਆਂ ਵਿਚ ਵੀ ਅਹਿਮ ਮੱਲਾਂ ਮਾਰੀਆਂ ਹਨ । ਰਣਜੀਤ ਅਖਾੜਾ ਸੰਗੀਤ ਅਕੈਡਮੀ, ਦਮਦਮੀ ਟਕਸਾਲ, ਵਡਾਲਾ ਗ੍ਰੰਥੀਆਂ, ਗੁਰਦਾਸਪੁਰ ਵਲੋਂ ਕਰਵਾਏ ਗਏ ਸਾਲਾਨਾ ਧਾਰਮਿਕ ਵਿੱਦਿਅਕ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਸ਼ਬਦ ਗਾਇਨ૶ਦੂਜਾ ਸਥਾਨ, ਕਵਿਤਾ૶ਪਹਿਲਾ ਸਥਾਨ, ਕਵੀਸ਼ਰੀ (ਸੀਨੀਅਰ) ਦੂਜਾ ਸਥਾਨ, ਕਵੀਸ਼ਰੀ (ਜੂਨੀਅਰ) ਦੂਜਾ ਸਥਾਨ, ਸ਼ੁੱਧ ਗੁਰਬਾਣੀ ਤੀਜਾ ਸਥਾਨ, ਦਸਤਾਰਬੰਦੀ ਮੁਕਾਬਲਾ ૶ ਪਹਿਲਾ ਸਥਾਨ ਅਤੇ ਪੇਂਟਿੰਗ ਵਿਚ ਵਿਸ਼ੇਸ਼ ਇਨਾਮ ਹਾਂਸਲ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਦੇ ਮੌਕੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਿਹਨਤੀ ਅਧਿਆਪਕਾਂ ਨੇ ਦਮਦਮੀ ਟਕਸਾਲ ਦੇ ਸਤਿਕਾਰਯੋਗ ਨੁਮਾਇੰਦਿਆਂ ਪਾਸੋਂ ਇਨਾਮ ਪ੍ਰਾਪਤ ਕੀਤੇ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪਵਨਦੀਪ ਕੌਰ ਅਤੇ ਧਾਰਮਿਕ ਅਧਿਆਪਕਾ ਸਤਿਬੀਰ ਕੌਰ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਬੱਚਿਆਂ ਵਿਚ ਰੰਗ-ਤਰੰਗ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ
Ad Position 24