ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਬੱਚਿਆਂ ਵਿਚ ਰੰਗ-ਤਰੰਗ ਦੇ ਮੁਕਾਬਲੇ ਕਰਵਾਏ
ਟਾਹਲੀ ਸਾਹਿਬ, 16 ਨਵੰਬਰ (ਵਿਨੋਦ ਭੀਲੋਵਾਲ)-ਸੱਤਿਆ ਭਾਰਤੀ ਖਿਦੋਵਾਲੀ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਫਾਉਡੇਸ਼ਨ ਆਪਣੇ ਫਲੈਗਸ਼ਿਪ ਪ੍ਰੋਗਰਾਮਾਂ ਰਾਹੀਂ ਵਿੱਦਿਅਕ ਮੁਕਾਬਲੇ ਅਤੇ ਰੰਗ ਤਰੰਗ ਪ੍ਰੋਗਰਾਮ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਪੱਧਰ ’ਤੇ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਕਲਾਕ੍ਰਿਤੀਆਂ ਅਤੇ ਅੰਗਰੇਜ਼ੀ ਕੁਇਜ਼ ਰਾਹੀਂ ਸਕੂਲ ਆਪਣੀ ਰਚਨਾਤਨਕ ਪ੍ਰਤਿਭਾ ਪੇਸ਼ ਕਰਨ ਦਾ ਦੇ ਖੁੱਲ੍ਹਾ ਮੌਕੇ ਦਿੱਤਾ ਜਾਂਦਾ ਹੈ, ਪ੍ਰੋਗਰਾਮ ਦੇ ਅਖ਼ੀਰ ’ਚ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾ ਤੇ ਸਟਾਫ਼ ਵਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
17-11-2026