ਡੈਨੀ ਬੰਡਾਲਾ ਵਲੋਂ ਮਨਜੀਤ ਕੌਰ ਬੰਡਾਲਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਐੱਸ. ਸੀ. ਲਗਾਇਆ
ਨਵਾਂ ਪਿੰਡ, 16 ਨਵੰਬਰ (ਜਸਪਾਲ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਰੱਖਦਿਆਂ ਹੋਇਆਂ ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਾਰਜਕਾਰੀ ਪ੍ਰਧਾਨ ਵਲੋਂ ਵਿਧਾਨ ਸਭਾ ਹਲਕਾ ਹਲਕਾ ਜੰਡਿਆਲਾ ਗੁਰੂ ਤੋਂ ਮਨਜੀਤ ਕੌਰ ਬੰਡਾਲਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤਸਰ ਦਿਹਾਤੀ ਐੱਸ. ਸੀ.
ਨਵਾਂ ਪਿੰਡ, 16 ਨਵੰਬਰ (ਜਸਪਾਲ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਰੱਖਦਿਆਂ ਹੋਇਆਂ ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਾਰਜਕਾਰੀ ਪ੍ਰਧਾਨ ਵਲੋਂ ਵਿਧਾਨ ਸਭਾ ਹਲਕਾ ਹਲਕਾ ਜੰਡਿਆਲਾ ਗੁਰੂ ਤੋਂ ਮਨਜੀਤ ਕੌਰ ਬੰਡਾਲਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤਸਰ ਦਿਹਾਤੀ ਐੱਸ. ਸੀ. ਵਿੰਗ ਲਗਾਇਆ ਗਿਆ । ਇਸ ਮੌਕੇ ਡੈਨੀ ਬੰਡਾਲਾ ਨੇ ਕਿਹਾ ਕਿ ਕਾਂਗਰਸ ਜੋ ਕਿ ਇਕ ਧਰਮ ਨਿਰਪੱਖ ਪਾਰਟੀ ਹੈ ਵਲੋਂ ਹਮੇਸ਼ਾ ਹੀ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਪਾਰਟੀ ’ਚ ਨੁਮਾਇੰਦਗੀਆਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਮਨਜੀਤ ਕੌਰ ਨੇ ਡੈਨੀ ਬੰਡਾਲਾ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਜਸਮੇਰ ਸਿੰਘ ਖਲੈਰਾ ਪੰਜਾਬ ਓਪ ਪ੍ਰਧਾਨ ਕਿਸਾਨ ਵਿੰਗ ਕਾਂਗਰਸ, ਜ਼ਿਲ੍ਹਾ ਸਕੱਤਰ ਰਾਜ ਰਾਏਪੁਰ, ਸਰਪੰਚ ਰਣਜੀਤ ਸਿੰਘ ਰਾਣਾ ਜੰਡ, ਚੇਅਰਮੈਨ ਹਰਜੀਤ ਸਿੰਘ ਬੰਡਾਲਾ, ਸੀਨੀਅਰ ਆਗੂ ਰਵੀ ਫ਼ਤਹਿਪੂਰ, ਸਰਬਜੀਤ ਸਿੰਘ ਮੱਖਣਵਿੰਡੀ, ਅਮਰਜੀਤ ਕੌਰ, ਗੁਰ ਕੌਰ, ਇੰਦਰਜੀਤ ਕੌਰ, ਰਾਣੋ, ਮਨਪ੍ਰੀਤ ਕੌਰ, ਸੁਮਨਦੀਪ ਕੌਰ, ਰਘਬੀਰ ਸਿੰਘ ਮੈਂਬਰ ਪੰਚਾਇਤ ਤੇ ਸਰਬਜੀਤ ਕੌਰ ਆਦਿ ਹਾਜ਼ਰ ਸਨ।