ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਵਿਧਾਇਕ ਦਲਬੀਰ ਸਿੰਘ ਟੌਂਗ
ਬਾਬਾ ਬਕਾਲਾ ਸਾਹਿਬ, 16 ਨਵੰਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਕਿਹਾ ਹੈ ਕਿ ਹਲਕਾ ਬਾਬਾ ਬਕਾਲਾ ਸਾਹਿਬ ਨੇ ਉਨ੍ਹਾਂ ਨੂੰ ਬਹੁਤ ਵੱਡਾ ਮਾਣ ਬਖਸ਼ਿਆ ਅਤੇ ਵੱਡੀ ਲੀਡ ਨਾਲ ਜਿਤਾਕੇ ਵਿਧਾਨ ਸਭਾ ਵਿਚ ਭੇਜਿਆ ਸੀ, ਉਹ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਵਡਾਲਾ ਕਲਾਂ ਵਿਖੇ ਤੀਰਥ ਯਾਤਰਾ ਕਰਕੇ ਆਈ ਸੰਗਤ ਨਾਲ ਮੁਲਾਕਾਤ ਕਰਨ ਅਤੇ ਬਜ਼ੁਰਗਾਂ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਸ: ਟੌਂਗ ਨੇ ਕਿਹਾ ਕਿ ਸਾਰੇ ਧਰਮਾਂ ਦੇ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾ ਕੇ ਮੁੱਖ ਮੰਤਰੀ ਸ.
ਘ
ਘਰ ਵਿਚ ਹੋਈ ਲੱਖਾਂ ਰੁਪਏ ਦੀ ਚੌਰੀ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ। ਤਸਵੀਰ : ਭੁਪਿੰਦਰ ਸਿੰਘ ਗਿੱਲ
17-11-2026
ਬਾਬਾ ਬਕਾਲਾ ਸਾਹਿਬ, 16 ਨਵੰਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਕਿਹਾ ਹੈ ਕਿ ਹਲਕਾ ਬਾਬਾ ਬਕਾਲਾ ਸਾਹਿਬ ਨੇ ਉਨ੍ਹਾਂ ਨੂੰ ਬਹੁਤ ਵੱਡਾ ਮਾਣ ਬਖਸ਼ਿਆ ਅਤੇ ਵੱਡੀ ਲੀਡ ਨਾਲ ਜਿਤਾਕੇ ਵਿਧਾਨ ਸਭਾ ਵਿਚ ਭੇਜਿਆ ਸੀ, ਉਹ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਵਡਾਲਾ ਕਲਾਂ ਵਿਖੇ ਤੀਰਥ ਯਾਤਰਾ ਕਰਕੇ ਆਈ ਸੰਗਤ ਨਾਲ ਮੁਲਾਕਾਤ ਕਰਨ ਅਤੇ ਬਜ਼ੁਰਗਾਂ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਸ: ਟੌਂਗ ਨੇ ਕਿਹਾ ਕਿ ਸਾਰੇ ਧਰਮਾਂ ਦੇ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾ ਕੇ ਮੁੱਖ ਮੰਤਰੀ ਸ. ਭਗਵੰਤ ਮਾਨ ਪੰਜਾਬ ਦੇ ਸੱਚੇ ਪੁੱਤ ਦਾ ਫ਼ਰਜ਼ ਨਿਭਾ ਰਹੇ ਹਨ ਅਤੇ ਲਾਭਪਾਤਰੀ ਬਜ਼ੁਰਗ ਉਨ੍ਹਾਂ ਨੂੰ ਅਸੀਸਾਂ ਦਿੰਦੇ ਨਹੀਂ ਥੱਕਦੇ। ਉਨਾਂ ਨੇ 26 ਨਵੰਬਰ ਨੂੰ ਹੋਣ ਜਾ ਰਹੀ ਮੋਗਾ ਵਿਖੇ ਵਿਸ਼ਾਲ ਰੈਲੀ (ਪਾਰਟੀ ਦੇ ਸਥਾਪਨਾ ਦਿਵਸ) ਨੂੰ ਕਾਮਯਾਬ ਕਰਨ ਲਈ ਸਮੂਹ ਵਰਕਰਾਂ ਨੂੰ ਵੱਧ ਚੜ੍ਹਕੇ ਸ਼ਾਮੂਲੀਅਤ ਕਰਨ ਲਈ ਅਪੀਲ ਕੀਤੀ। ਇਸ ਮੌਕੇ ਸੀਨੀਅਰ ਆਗੂ ਅਤੇ ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਸੰਜੀਵ ਭੰਡਾਰੀ ਪ੍ਰਧਾਨ ਨਗਰ ਪੰਚਾਇਤ ਰਈਆ, ਚੇਅਰਮੈਨ ਯੋਗਰਾਜ ਸਿੰਘ ਜੋਗੀ ਟੌਂਗ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਸਰਪੰਚ ਹੀਰਾ ਸਿੰਘ ਜਸਪਾਲ, ਸਰਪੰਚ ਜੋਬਨਪ੍ਰੀਤ ਸਿੰਘ ਸਿੰਘਪੁਰਾ, ਮੈਂਬਰ ਨਰਿੰਦਰ ਸਿੰਘ ਵਡਾਲਾ, ਨਾਜਰ ਸਿੰਘ ਵਡਾਲਾ, ਸਰਪੰਚ ਵਰਿੰਦਰ ਸਿੰਘ ਮਿੱਠੂ ਧੂਲਕਾ, ਮੈਂਬਰ ਹਰਜਿੰਦਰ ਸਿੰਘ ਜੇ.ਈ. ਜਸਪਾਲ, ਸਰਪੰਚ ਫਲਵਿੰਦਰ ਸਿੰਘ ਖਿਲਚੀਆਂ, ਸਰਪੰਚ ਪ੍ਰਦੀਪ ਸਿੰਘ ਬੋਦੇਵਾਲ, ਸਰਪੰਚ ਸੁਰਿੰਦਰ ਸਿੰਘ ਕੰਗ ਬੁਟਾਰੀ, ਸਰਪੰਚ ਗੁਰਜੀਤ ਸਿੰਘ ਫੱਤੂਵਾਲ ਅਤੇ ਹੋਰ ਹਾਜ਼ਰ ਸਨ।