16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਲੀਵਾਲ ਕੋਟਲੀ ਵਿਖੇ ਮੈਂਬਰ ਪੰਚਾਇਤ ਡੇਵਿਡ ਮਸੀਹ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ

ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੰਤ ਬਾਬਾ ਨਰਿੰਦਰ ਸਿੰਘ ਕਾਰ ਸੇਵਾ ਗੁਰਦੁਆਰਾ ਲੰਗਰ ਸਾਹਿਬ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਾਲੇ ਬਲਾਕ ਪ੍ਰਧਾਨ ਅਤੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਬੋਹੜਵਾਲਾ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪਰਿਵਾਰ ਵਲੋਂ ਉਨ੍ਹਾਂ ਦਾ ਸਤਿਕਾਰ ਸਹਿਤ ਸਵਾਗਤ ਕੀਤਾ।

Ad Position 21
No active advertisement
ਬਲਾਕ ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂੰ ਮੱਲ੍ਹੀ ਬੋਹੜਵਾਲਾ ਦੇ ਗ੍ਰਹਿ ਵਿਖੇ ਪਹੁੰਚੇ ਬਾਬਾ ਨਰਿੰਦਰ ਸਿੰਘ ਨਾਲ ਬਾਬਾ ਸਤਨਾਮ ਸਿੰਘ, ਨੰਬਰਦਾਰ ਰਣਜੀਤ ਸਿੰਘ ਮੱਲ੍ਹੀ ਤੇ ਹੋਰ ਪਿੰਡ ਵਾਸੀ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 17-11-2026
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੰਤ ਬਾਬਾ ਨਰਿੰਦਰ ਸਿੰਘ ਕਾਰ ਸੇਵਾ ਗੁਰਦੁਆਰਾ ਲੰਗਰ ਸਾਹਿਬ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਾਲੇ ਬਲਾਕ ਪ੍ਰਧਾਨ ਅਤੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਬੋਹੜਵਾਲਾ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪਰਿਵਾਰ ਵਲੋਂ ਉਨ੍ਹਾਂ ਦਾ ਸਤਿਕਾਰ ਸਹਿਤ ਸਵਾਗਤ ਕੀਤਾ। ਬਾਬਾ ਨਰਿੰਦਰ ਸਿੰਘ ਵਲੋਂ ਪਰਿਵਾਰ ਅਤੇ ਸਮੂਹ ਸੰਗਤ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬਾਬਾ ਨਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਸਾਨੂੰ ਸਰਬੱਤ ਦੇ ਭਲੇ, ਆਪਸੀ ਭਾਈਚਾਰੇ, ਸੇਵਾ ਅਤੇ ਨਿਮਰਤਾ ਦਾ ਸੰਦੇਸ਼ ਦਿੱਤਾ ਗਿਆ ਹੈ। ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ । ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲ੍ਹੀ ਬੋਹੜਵਾਲਾ ਨੇ ਬਾਬਾ ਨਰਿੰਦਰ ਸਿੰਘ ਦਾ ਆਪਣੇ ਗ੍ਰਹਿ ਵਿਖੇ ਪਹੁੰਚਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਆਗਮਨ ਪਰਿਵਾਰ ਲਈ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ। ਇਸ ਮੌਕੇ ਬਾਬਾ ਸਤਨਾਮ ਸਿੰਘ, ਨੰਬਰਦਾਰ ਰਣਜੀਤ ਸਿੰਘ ਮੱਲ੍ਹੀ ਬੋਹੜਵਾਲਾ, ਸਰਪੰਚ ਜਗਰੂਪ ਸਿੰਘ ਮੱਧੂਸਾਂਗਾ, ਪ੍ਰਿਤਪਾਲ ਸਿੰਘ ਮੱਲ੍ਹੀ, ਰਜਵੰਤ ਸਿੰਘ ਮੱਲ੍ਹੀ, ਗੁਰਦੀਪ ਸਿੰਘ, ਸੁਰਜੀਤ ਸਿੰਘ, ਪ੍ਰਧਾਨ ਹਰਪ੍ਰੀਤ ਸਿੰਘ, ਦਿਲਬਾਗ ਸਿੰਘ, ਦਲਬੀਰ ਸਿੰਘ, ਪਰਮਜੀਤ ਸਿੰਘ ਰੰਧਾਵਾ, ਰਵੇਲ ਸਿੰਘ, ਗੁਰਲਾਲ ਸਿੰਘ ਪਹਿਲਵਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਤੇੜਾ ਕਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਗੁ: ਨਾਨਕਸਰ ਸਠਿਆਲਾ ਵਿਖੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ 18 ਨੂੰ ਆਰੰਭ- ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ, ਗਿਆਨੀ ਬੂਟ...
Ad Position 24