16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਚੋਰਾਂ ਵਲੋਂ ਮੁੱਗੋ ਸੋਹੀ ’ਚ ਘਰ ਵਿਚ ਦਾਖ਼ਲ ਹੋ ਕੇ ਲੱਖਾਂ ਦਾ ਕੀਤਾ ਸਾਮਾਨ ਚੌਰੀ

ਜੈਂਤੀਪੁਰ, 16 (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕੀ ਪੈਦੇ ਪਿੰਡ ਮੁੱਗੋ ਸੋਹੀ ਦੇ ਵਸਨੀਕ ਗੁਰਮੁੱਖ ਸਿੰਘ ਪੁੱਤਰ ਮੁਖਤਾਰ ਸਿੰਘ ਜੋ ਪਿਛਲੇ ਕਾਫੀ ਦਿਨਾਂ ਤੋਂ ਹਸਪਤਾਲ ਵਿਚ ਜੇਰੇ ਇਲਾਜ ਹਨ ਬੀਤੀ ਰਾਤ ਉਨ੍ਹਾਂ ਦੇ ਘਰ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾ ਕੇ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਮੁੱਖ ਸਿੰਘ ਦੀ ਸਿਹਤ ਠੀਕ ਨਾ ਹੋਣ ਕਰਕੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਸੀ ਤੇ ਅਸੀਂ ਸਾਰਾ ਪਰਿਵਾਰ ਉਨ੍ਹਾਂ ਦੇ ਕੋਲ ਸੀ ਤੇ ਰਾਤ ਕਰੀਬ 1 ਵਜੇ ਚੋਰਾਂ ਵਲੋਂ ਸਾਡੇ ਘਰ ਦੀ ਕੰਧ ਟੱਪ ਕੇ ਘਰ ਦੇ ਅੰਦਰ ਦਾਖ਼ਲ ਹੋ ਕੇ ਐਲ.

Ad Position 21
No active advertisement
ਬੇਦਇੰਦਰ ਸਿੰਘ ਦੀ ਫਾਈਲ ਤਸਵੀਰ। 17-11-2026
ਜੈਂਤੀਪੁਰ, 16 (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕੀ ਪੈਦੇ ਪਿੰਡ ਮੁੱਗੋ ਸੋਹੀ ਦੇ ਵਸਨੀਕ ਗੁਰਮੁੱਖ ਸਿੰਘ ਪੁੱਤਰ ਮੁਖਤਾਰ ਸਿੰਘ ਜੋ ਪਿਛਲੇ ਕਾਫੀ ਦਿਨਾਂ ਤੋਂ ਹਸਪਤਾਲ ਵਿਚ ਜੇਰੇ ਇਲਾਜ ਹਨ ਬੀਤੀ ਰਾਤ ਉਨ੍ਹਾਂ ਦੇ ਘਰ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾ ਕੇ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਮੁੱਖ ਸਿੰਘ ਦੀ ਸਿਹਤ ਠੀਕ ਨਾ ਹੋਣ ਕਰਕੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਸੀ ਤੇ ਅਸੀਂ ਸਾਰਾ ਪਰਿਵਾਰ ਉਨ੍ਹਾਂ ਦੇ ਕੋਲ ਸੀ ਤੇ ਰਾਤ ਕਰੀਬ 1 ਵਜੇ ਚੋਰਾਂ ਵਲੋਂ ਸਾਡੇ ਘਰ ਦੀ ਕੰਧ ਟੱਪ ਕੇ ਘਰ ਦੇ ਅੰਦਰ ਦਾਖ਼ਲ ਹੋ ਕੇ ਐਲ. ਸੀ. ਡੀ., ਲੈਪਟਾਪ, ਪੰਜ ਘੜੀਆਂ 3 ਲੇਡੀਜ ਤੇ 2 ਜੈਂਟਸ, ਤਿੰਨ ਮੋਬਾਈਲ ਫੋਨ, ਦੋ ਚੂੜੀਆਂ ਸੋਨੇ ਦੀਆਂ, ਇਕ ਸੋਨੇ ਦੀ ਚੈਨ, ਇਕ ਜੋੜੀ ਟੌਪਿਸ, ਜੈਕਟਾਂ ਫੋਰਨ ਦੀਆਂ ਸਮੇਤ ਹੋਰ ਕੀਮਤੀ ਸਆਮਾਨ ਚੋਰੀ ਕਰਕੇ ਲੈ ਗਏ। ਜਿਸ ਦੀ ਸਾਰੀ ਘਟਨਾ ਸੀ. ਸੀ. ਟੀ. ਵੀ ਕੈਮਰੇ ’ਚ ਕੈਦ ਹੋਈ ਹੈ। ਪਰਿਵਾਰ ਵਲੋਂ ਪੁਲਿਸ ਥਾਣਾ ਕੱਥੂਨੰਗਲ ਨੂੰ ਲਿਖਤੀ ਸ਼ਿਕਾਇਤ ਕਰ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਕੱਥੂਨੰਗਲ ਦੇ ਐਸ. ਐਚ. ਓ. ਸਰਵਣ ਸਿੰਘ ਤੇ ਪੁਲਿਸ ਚੌਕੀ ਜੈਂਤੀਪੁਰ ਦੇ ਇੰਚਾਰਜ ਸੁਖਚੈਨ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜੇ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਈ. ਕੈਂਬਰਿਜ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਅਜਨਾਲਾ ਨੇੜਲੇ ਪਿੰਡ ਚੱਕ ਔਲ ਦੇ ਸੁਖਦੇਵ ਸਿੰਘ ਬਣੇ ਐਡਵੋਕੇਟ
Ad Position 24