16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਚੂੰਗ ਵਿਖੇ ਸ਼ਾਨਦਾਰ ਸਾਇੰਸ ਮੇਲਾ ਕਰਵਾਇਆ

ਚੌਕ ਮਹਿਤਾ, 16 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਬਾਲ ਦਿਵਸ ਮੌਕੇ ‘ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਵਿਦਿਅਕ ਸੰਸਥਾਵਾਂ, ਚੂੰਗ’ ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ਾਲ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿਚ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 17-11-2026
ਚੌਕ ਮਹਿਤਾ, 16 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਬਾਲ ਦਿਵਸ ਮੌਕੇ ‘ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਵਿਦਿਅਕ ਸੰਸਥਾਵਾਂ, ਚੂੰਗ’ ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ਾਲ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿਚ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਾਇੰਸ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਵਿਗਿਆਨ ਅਤੇ ਤਕਨਾਲੋਜੀ ਨਾਲ ਸੰਬੰਧਿਤ ਬਹੁਤ ਹੀ ਜਾਣਕਾਰੀ ਭਰਪੂਰ ਵਰਕਿੰਗ ਅਤੇ ਨਾਨ-ਵਰਕਿੰਗ ਮਾਡਲ ਬਣਾ ਕੇ ਪ੍ਰਦਰਸ਼ਿਤ ਕੀਤੇ ਗਏ। ਬੱਚਿਆਂ ਨੇ ਆਪਣੇ ਪ੍ਰੋਜੈਕਟਾਂ ਰਾਹੀਂ ਵਾਤਾਵਰਣ ਸੰਭਾਲ, ਸੂਰਜੀ ਊਰਜਾ, ਪੁਲਾੜ ਵਿਗਿਆਨ, ਪ੍ਰਦੂਸ਼ਣ ਦੀ ਸਮੱਸਿਆ ਅਤੇ ਆਧੁਨਿਕ ਤਕਨੀਕਾਂ ਵਰਗੇ ਅਹਿਮ ਵਿਸ਼ਿਆਂ ਬਾਰੇ ਬਹੁਤ ਹੀ ਖੂਬਸੂਰਤ ਢੰਗ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਨ ਰਘਬੀਰ ਸਿੰਘ ਸੋਹਲ, ਡਾ. ਰਣਜੀਤ ਸਿੰਘ ਅਠਵਾਲ, ਐਡਵੋਕੇਟ ਅਮਨਦੀਪ ਸਿੰਘ ਉਦੋਕੇ ਵਾਈਸ ਪ੍ਰੈਜ਼ੀਡੈਂਟ ਲੀਗਲ ਵਿੰਗ, ਪ੍ਰਿੰਸੀਪਲ ਤੇਜਬੀਰ ਸਿੰਘ ਸੋਹਲ, ਬਲਜਿੰਦਰ ਸਿੰਘ ਰਾਜੂ, ਜਗਜੀਤ ਸਿੰਘ ਮਿੰਟੂ, ਬਿਕਰਮ ਸਿੰਘ ਖੱਬੇ ਰਾਜਪੂਤਾਂ, ਗੁਰਬੀਰ ਕੌਰ ਰੰਧਾਵਾ (ਪ੍ਰਿੰਸੀਪਲ ਦਸਮੇਸ਼ ਵਿੱਦਿਅਕ ਸੰਸਥਾਵਾਂ), ਸਲਿੰਦਰਜੀਤ ਸਿੰਘ ਰਾਜਨ, ਮੱਖਣ ਸਿੰਘ ਭੈਣੀਵਾਲ, ਅਤੇ ਹੋਰ ਬਾਹਰੋਂ ਆਈਆਂ ਸ਼ਖ਼ਸੀਅਤਾਂ ਨੇ ਸਾਇੰਸ ਮੇਲੇ ਦਾ ਨਿਰੀਖਣ ਕਰਦਿਆਂ ਵਿਦਿਆਰਥੀਆਂ ਦੀ ਮਿਹਨਤ ਅਤੇ ਸਾਇੰਸ ਅਧਿਆਪਕਾਂ ਦੀ ਯੋਗ ਅਗਵਾਈ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਡਾਇਰੈਕਟਰ ਪ੍ਰਿੰਸੀਪਲ ਜਸਪ੍ਰੀਤ ਕੌਰ ਸੋਹਲ, ਪ੍ਰਿੰਸੀਪਲ ਮੰਤੇਸ਼ ਕੁਮਾਰ, ਪ੍ਰਿੰਸੀਪਲ ਮਨਪ੍ਰੀਤ ਕੌਰ ਛੀਨਾ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਕੱਢੇ ਰੋਡ ਮਾਰਚ ਦਾ ਓਠੀਆਂ ਪਹੁੰਚਣ ’ਤੇ ਭਰਵਾਂ ਸਵਾਗਤ
Ad Position 24