‘ ਆਪ’ ਵਿਚ ਸ਼ਾਮਿਲ ਹੋਏ ਸੁਰਿੰਦਰਪਾਲ ਸਿੰਘ ਤਾਲਬਪੁਰਾ ’ਤੇ ਅਕਾਲੀ ਵਾਰਿਸ ਪੰਜਾਬ ਦੇ ਆਗੂ ਸੁਰਜੀਤ ਸਿੰਘ ਕੋਟਲੀ ਕੋਕਾ ਨੇ ਲਗਾਏ ਗੰਭੀਰ ਦੋਸ਼
ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਅੱਜ ਅਜਨਾਲਾ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਦੀ ਪਿਛਲੀ ਪਾਰਟੀ ਸਰਗਰਮੀਆਂ ਅਤੇ ਕਾਰਜਸ਼ੈਲੀ ’ਤੇ ਸਵਾਲ ਉਠਾਏ ਗਏ। ਇਸ ਮੌਕੇ ਪਾਰਟੀ ਦੇ ਐੱਸ.
ਪ
ਪ੍ਰੈੱਸ ਕਾਨਫ਼ਰੰਸ ਦੌਰਾਨ ਪ੍ਰਧਾਨ ਸੁਰਜੀਤ ਸਿੰਘ ਕੋਕਾ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਨਾਲ ਬੈਠੇ ਚੋਣ ਇੰਚਾਰਜ ਭਾਈ ਕਾਬਲ ਸਿੰਘ ਸ਼ਾਹਪੁਰ, ਸੁਮਨਜੀਤ ਕੌਰ ਤੇ ਹੋਰ ਆਗੂ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
18-11-2026
ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਅੱਜ ਅਜਨਾਲਾ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਦੀ ਪਿਛਲੀ ਪਾਰਟੀ ਸਰਗਰਮੀਆਂ ਅਤੇ ਕਾਰਜਸ਼ੈਲੀ ’ਤੇ ਸਵਾਲ ਉਠਾਏ ਗਏ। ਇਸ ਮੌਕੇ ਪਾਰਟੀ ਦੇ ਐੱਸ.ਸੀ. ਵਿੰਗ ਦੇ ਹਲਕਾ ਅਜਨਾਲਾ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਕੋਟਲੀ ਕੋਕਾ ਨੇ ਕਥਿਤ ਦੋਸ਼ ਲਗਾਇਆ ਕਿ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੂੰ ਪਾਰਟੀ ਦੇ ਅਨੁਸ਼ਾਸਨ ਅਤੇ ਨੀਤੀਆਂ ਦੇ ਉਲਟ ਗਤੀਵਿਧੀਆਂ ਕਾਰਨ ਪਹਿਲਾਂ ਹੀ ਪੰਜ ਸਾਲਾਂ ਲਈ ਪਾਰਟੀ ਵਿਚੋਂ ਬਰਖ਼ਾਸਤ ਕੀਤਾ ਜਾ ਚੁੱਕਾ ਸੀ। ਉਨ੍ਹਾਂ ਕਿਹਾ ਕਿ ਸ. ਤਾਲਬਪੁਰਾ ਪਾਰਟੀ ਵਿਚ ਸੇਵਾਦਾਰ ਵਜੋਂ ਕੰਮ ਕਰਦੇ ਸਨ, ਨਾ ਕਿ ਹਲਕਾ ਇੰਚਾਰਜ ਜਾਂ ਉਮੀਦਵਾਰ ਵਜੋਂ ਜਦਕਿ ਹੁਣ ‘ਆਪ’ ਆਗੂਆਂ ਵਲੋਂ ਅਜਿਹਾ ਕਰਕੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਤਾਲਬਪੁਰਾ ਵਲੋਂ ਸੋਸ਼ਲ ਮੀਡੀਆ ’ਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਹਲਕਾ ਅਜਨਾਲਾ ਤੋਂ ਵਿਧਾਨ ਸਭਾ ਚੋਣ ਲੜਾਉਣ ਸੰਬੰਧੀ ਪੋਸਟਾਂ ਪਾਈਆਂ ਗਈਆਂ ਸਨ, ਜਿਸ ਕਾਰਨ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਸੰਬੰਧੀ ਸ਼ਿਕਾਇਤਾਂ ਸਾਹਮਣੇ ਆਈਆਂ ਅਤੇ ਪਾਰਟੀ ਵਲੋਂ ਕਾਰਵਾਈ ਕੀਤੀ ਗਈ। ਪ੍ਰਧਾਨ ਸੁਰਜੀਤ ਸਿੰਘ ਕੋਕਾ ਨੇ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਹੜ੍ਹ ਪੀੜਤਾਂ ਲਈ ਇਕੱਠੇ ਕੀਤੇ ਰਾਸ਼ਨ, ਪਾਣੀ ਅਤੇ ਦਵਾਈਆਂ ਦੀ ਵੰਡ ਸੰਬੰਧੀ ਵੀ ਸੁਰਿੰਦਰਪਾਲ ਸਿੰਘ ਤਾਲਬਪੁਰਾ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਰਾਹਤ ਸਮੱਗਰੀ ਦੀ ਸਹੀ ਢੰਗ ਨਾਲ ਵੰਡ ਨਹੀਂ ਹੋਈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਅਜਨਾਲਾ ਦੇ ਚੋਣ ਇੰਚਾਰਜ ਭਾਈ ਕਾਬਲ ਸਿੰਘ ਸ਼ਾਹਪੁਰ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਹਲਕਾ ਅਜਨਾਲਾ ਤੋਂ ਚੋਣ ਮੈਦਾਨ ਵਿਚ ਉਤਾਰੇ ਜੇਲ੍ਹ ਵਿਚ ਬੰਦ ਦਲਜੀਤ ਸਿੰਘ ਕਲਸੀ ਦੇ ਪਰਿਵਾਰ ਦੀ ਪੰਥ ਅਤੇ ਪੰਜਾਬ ਪ੍ਰਤੀ ਦੇਣ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਕਲਸੀ ਪਰਿਵਾਰ ਆਪਣਾ ਚੱਲਦਾ ਕਾਰੋਬਾਰ ਛੱਡ ਕੇ ਦਿੱਲੀ ਪਹੁੰਚਿਆ ਸੀ।ਉਨ੍ਹਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵੀ ਅਪੀਲ ਕੀਤੀ ਕਿ ਪਾਰਟੀ ਵਿਚ ਸ਼ਾਮਲ ਕੀਤੇ ਜਾਣ ਵਾਲੇ ਆਗੂਆਂ ਦੇ ਪਿਛੋਕੜ ਅਤੇ ਸਿਆਸੀ ਸਰਗਰਮੀਆਂ ਦੀ ਪੜਤਾਲ ਜ਼ਰੂਰ ਕੀਤੀ ਜਾਵੇ। ਇਸ ਮੌਕੇ ਸਕੱਤਰ ਸਿੰਘ ਅਜਨਾਲਾ, ਜੋਬਨਜੀਤ ਸਿੰਘ ਚਮਿਆਰੀ, ਸੁਮਨਜੀਤ ਕੌਰ ਜ਼ਿਲ੍ਹਾ ਮੀਤ ਪ੍ਰਧਾਨ ਇਸਤਰੀ ਵਿੰਗ, ਮਨਜਿੰਦਰ ਕੌਰ ਸਹਿੰਸਰਾ, ਸੁਮਨਦੀਪ ਕੌਰ ਰਮਦਾਸ ਅਤੇ ਜੋਬਨਜੀਤ ਸਿੰਘ ਦਿਆਲਪੁਰਾ ਆਦਿ ਆਗੂ ਹਾਜ਼ਰ ਸਨ।