17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪਿੰਡ ਨੰਗਲ ਪੰਨੂਆਂ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਛੇਵਾਂ ਕਬੱਡੀ ਖੇਡ ਟੂਰਨਾਮੈਂਟ ਕਰਵਾਇਆ

ਮਜੀਠਾ, 17 ਨਵੰਬਰ (ਜਗਤਾਰ ਸਿੰਘ ਸਹਿਮੀ)-ਬੰਦੀ ਛੋੜ ਦਿਵਸ ਨੂੰ ਸਮਰਪਿਤ ਪਿੰਡ ਨੰਗਲ ਪੰਨੂਆਂ ਵਿਖੇ ਛੇਵਾਂ ਵਿਸ਼ਾਲ ਕਬੱਡੀ ਖੇਡ ਟੂਰਨਾਮੈਂਟ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਪੰਜਾਬ ਦੀਆਂ ਦੋ ਨਾਮਵਰ ਟੀਮਾਂ ਬੁੱਢਾ ਥੇਹ ਕਬੱਡੀ ਕਲੱਬ ਅਤੇ ਧਨੌਲਾ ਕਬੱਡੀ ਕਲੱਬ ਵਿਚਕਾਰ ਖੇਡਿਆ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਮਜੀਠਾ, 17 ਨਵੰਬਰ (ਜਗਤਾਰ ਸਿੰਘ ਸਹਿਮੀ)-ਬੰਦੀ ਛੋੜ ਦਿਵਸ ਨੂੰ ਸਮਰਪਿਤ ਪਿੰਡ ਨੰਗਲ ਪੰਨੂਆਂ ਵਿਖੇ ਛੇਵਾਂ ਵਿਸ਼ਾਲ ਕਬੱਡੀ ਖੇਡ ਟੂਰਨਾਮੈਂਟ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਪੰਜਾਬ ਦੀਆਂ ਦੋ ਨਾਮਵਰ ਟੀਮਾਂ ਬੁੱਢਾ ਥੇਹ ਕਬੱਡੀ ਕਲੱਬ ਅਤੇ ਧਨੌਲਾ ਕਬੱਡੀ ਕਲੱਬ ਵਿਚਕਾਰ ਖੇਡਿਆ ਗਿਆ। ਅੰਤ ਵਿਚ ਬੁੱਢਾ ਥੇਹ ਕਬੱਡੀ ਕਲੱਬ ਦੀ ਟੀਮ ਨੇ ਪੰਜ ਅੰਕਾਂ ਦੇ ਫ਼ਰਕ ਨਾਲ ਧਨੌਲਾ ਕਬੱਡੀ ਕਲੱਬ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਪਹਿਲੇ ਸਥਾਨ ’ਤੇ ਆਈ ਬੁੱਢਾ ਥੇਹ ਕਬੱਡੀ ਕਲੱਬ ਦੀ ਟੀਮ ਨੂੰ 25 ਹਜ਼ਾਰ ਰੁਪਏ ਨਗਦ ਰਾਸ਼ੀ ਤੇ ਦੂਜੇ ਸਥਾਨ ’ਤੇ ਰਹੀ ਧਨੌਲਾ ਕਬੱਡੀ ਕਲੱਬ ਦੀ ਟੀਮ ਨੂੰ 20 ਹਜ਼ਾਰ ਰੁਪਏ ਨਗਦ ਰਾਸ਼ੀ ਅਤੇ ਸੁੰਦਰ ਸ਼ੀਲਡਾਂ ਕੱਪ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਬਾਬਾ ਅਵਤਾਰ ਸਿੰਘ ਵਿਧੀ ਚੰਦ ਛਾਉਣੀ ਸੁੱਰਸਿੰਘ ਦੇ ਮੁੱਖ ਸੇਵਾਦਾਰ ਬਾਬਾ ਜਸਵਿੰਦਰ ਸਿੰਘ ਵਲੋਂ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਹ ਖੇਡ ਟੂਰਨਾਮੈਂਟ ਹਰ ਸਾਲ ਦੀ ਤਰ੍ਹਾਂ ਗੁਰਮੀਤ ਸਿੰਘ ਬਿੱਟੂ (ਗੁਰੂ ਨਾਨਕ ਡੇਅਰੀ, ਮਜੀਠਾ ਰੋਡ, ਅੰਮ੍ਰਿਤਸਰ) ਵਾਲਿਆਂ ਵਲੋਂ ਕਰਵਾਇਆ ਗਿਆ। ਟੂਰਨਾਮੈਂਟ ਦੌਰਾਨ ਕੋਚ ਦੌਲਤ ਸਿੰਘ, ਨਵਤੇਜ ਸਿੰਘ ਏਕਲਗੱਡਾ ਅਤੇ ਬਲਕਾਰ ਸਿੰਘ ਕਾਲਾ ਅਫ਼ਗਾਨਾ ਨੇ ਰੈਫਰੀ ਦੀ ਭੂਮਿਕਾ ਨਿਭਾਈ, ਜਦੋਂ ਕਿ ਹਰਜੀਤ ਸਿੰਘ ਵਡਾਲਾ ਨੇ ਕਮੈਂਟਰੀ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਉਕਤ ਤੋਂ ਇਲਾਵਾ ਅਨਮੋਲ ਸਿੰਘ ਨੰਗਲ ਪੰਨੂਆਂ, ਹਰਬੰਸ ਸਿੰਘ ਮੱਲੀ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਪਹਿਲਵਾਨ ਅਜੀਤ ਸਿੰਘ ਨਾਗ ਨਵੇਂ, ਦਿਲਾਵਰ ਸਿੰਘ, ਗੁਰਜੰਟ ਸਿੰਘ, ਹਰਜਿੰਦਰ ਸਿੰਘ, ਲਖਬੀਰ ਸਿੰਘ, ਹਰਪਾਲ ਸਿੰਘ ਪੰਨੂ, ਕਿਸਾਨ ਆਗੂ ਗੁਰਮੇਲ ਸਿੰਘ (ਸਿੱਧੂਪੁਰ) ਤੋਂ ਇਲਾਵਾ ਪਿੰਡ ਦੇ ਮੋਹਤਬਰ, ਇਲਾਕਾ ਨਿਵਾਸੀ ਅਤੇ ਪ੍ਰਬੰਧਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਦਸਤਗੀਰ ਦੀ ਦਰਗਾਹ ’ਤੇ ਸਾਲਾਨਾ ਮੇਲਾ 20 ਨੂੰ ਅਗਲੀ ਖ਼ਬਰ 93ਵੀਂ ਬੱਸ ਨੂੰ ਕੈਬਨਿਟ ਮੰਤਰੀ ਈ.ਟੀ.ਓ. ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Ad Position 24