ਪੀਰ ਬਾਬਾ ਦਸਤਗੀਰ ਦੀ ਦਰਗਾਹ ’ਤੇ ਸਾਲਾਨਾ ਮੇਲਾ 20 ਨੂੰ
ਚੋਗਾਵਾਂ, 17 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਸਬਾ ਲੋਪੋਕੇ ਵਿਖੇ ਪੀਰ ਬਾਬਾ ਦਸਤਗੀਰ ਦੀ ਦਰਗਾਹ ’ਤੇ ਸਾਲਾਨਾ ਮੇਲਾ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਸਮੂਹ ਪਿੰਡ, ਇਲਾਕਾ ਵਾਸੀ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ 19 ਨਵੰਬਰ ਰਾਤ ਨੂੰ ਭਜਨ ਮੰਡਲੀ ਵਲੋਂ ਗੁਣਗਾਨ ਕੀਤਾ ਜਾਵੇਗਾ ਅਤੇ 20 ਨਵੰਬਰ ਨੂੰ ਸਵੇਰੇ 10 ਵਜੇ ਦਰਗਾਹ ’ਤੇ ਝੰਡੇ ਤੇ ਚਾਦਰ ਚੜ੍ਹਾ ਕੇ ਮੇਲੇ ਦੀ ਸ਼ੁਰੂਆਤ ਕੀਤੀ ਜਾਵੇਗੀ।
ਚੋਗਾਵਾਂ, 17 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਸਬਾ ਲੋਪੋਕੇ ਵਿਖੇ ਪੀਰ ਬਾਬਾ ਦਸਤਗੀਰ ਦੀ ਦਰਗਾਹ ’ਤੇ ਸਾਲਾਨਾ ਮੇਲਾ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਸਮੂਹ ਪਿੰਡ, ਇਲਾਕਾ ਵਾਸੀ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ 19 ਨਵੰਬਰ ਰਾਤ ਨੂੰ ਭਜਨ ਮੰਡਲੀ ਵਲੋਂ ਗੁਣਗਾਨ ਕੀਤਾ ਜਾਵੇਗਾ ਅਤੇ 20 ਨਵੰਬਰ ਨੂੰ ਸਵੇਰੇ 10 ਵਜੇ ਦਰਗਾਹ ’ਤੇ ਝੰਡੇ ਤੇ ਚਾਦਰ ਚੜ੍ਹਾ ਕੇ ਮੇਲੇ ਦੀ ਸ਼ੁਰੂਆਤ ਕੀਤੀ ਜਾਵੇਗੀ। ਉਪਰੰਤ ਦੁਪਹਿਰ 12:00 ਵਜੇ ਪ੍ਰਸਿੱਧ ਕਵਾਲ ਪੀਰਾਂ ਦੀ ਮਹਿਮਾ ਦਾ ਗੁਣਗਾਨ ਕਰਨਗੇ। ਮੇਲੇ ਵਿਚ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਇਸ ਮੌਕੇ ਮੈਂਬਰ ਕਾਰਜ ਸਿੰਘ, ਬੂਟਾ ਸਿੰਘ, ਚਰਨਜੀਤ ਸਿੰਘ, ਦਿਲਬਾਗ ਸਿੰਘ ਲਾਡੀ, ਅਵਤਾਰ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਗੁਰਪਾਲ ਸਿੰਘ ਪਾਲੀ, ਡਾ. ਜਗਦੀਸ਼ ਰਾਜ ਨੰਦਾ, ਪ੍ਰਮੋਦ ਕੁਮਾਰ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ।