17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਚੇਤਨਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਚੇਤਨਪੁਰਾ, 17 ਨਵੰਬਰ (ਮਹਾਂਬੀਰ ਸਿੰਘ ਗਿੱਲ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਪਿੰਡ ਚੇਤਨਪੁਰਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸਵੇਰੇ ਸਥਾਨਕ ਗੁਰਦੁਆਰਾ ਸਾਹਿਬ ਚੜ੍ਹਦੀ ਪੱਤੀ, ਚੇਤਨਪੁਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹੋਈ।

Ad Position 21
No active advertisement
ਅਜੀਤ ਡੈਸਕ 18-11-2026
ਚੇਤਨਪੁਰਾ, 17 ਨਵੰਬਰ (ਮਹਾਂਬੀਰ ਸਿੰਘ ਗਿੱਲ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਪਿੰਡ ਚੇਤਨਪੁਰਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸਵੇਰੇ ਸਥਾਨਕ ਗੁਰਦੁਆਰਾ ਸਾਹਿਬ ਚੜ੍ਹਦੀ ਪੱਤੀ, ਚੇਤਨਪੁਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹੋਈ। ਇਸ ਮੌਕੇ ਸਮੂਹ ਸੰਗਤ ਨੇ ਗੁਰਬਾਣੀ ਦਾ ਜਾਪ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਸ਼ਾਮ ਨੂੰ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਇਆ ਗਿਆ। ਧਾਰਮਿਕ ਦੀਵਾਨ ਦੀ ਸ਼ੁਰੂਆਤ ਭਾਈ ਜੋਗਾ ਸਿੰਘ ਮਹਿਲ ਜੰਡਿਆਲਾ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਨਾਲ ਕੀਤੀ ਗਈ। ਉਪਰੰਤ ਭਾਈ ਬਲਵਿੰਦਰ ਸਿੰਘ ਝੰਡੇਰਾਂ ਵਾਲਿਆਂ ਦੇ ਰਾਗੀ ਜਥੇ ਨੇ ਆਪਣੀ ਸੁਰੀਲੀ ਆਵਾਜ਼ ਵਿਚ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਭਾਈ ਕੇਵਲ ਸਿੰਘ ਮਹਿਤਾ ਦੇ ਕਵੀਸ਼ਰੀ ਜਥੇ ਵਲੋਂ ਸਿੱਖ ਇਤਿਹਾਸ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਅਤੇ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ ਗਿਆ। ਸਮਾਗਮ ਦੇ ਅਖੀਰਲੇ ਪੜਾਅ ਦੌਰਾਨ ਭਾਈ ਗੁਰ ਸਾਹਿਬ ਸਿੰਘ ਖਾਲਸਾ ਜਫਰਵਾਲ ਦੇ ਜਥੇ ਵਲੋਂ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ‘ਨਾਨਕ ਨਾਮ ਜਹਾਜ਼ ਹੈ’ ਦੇ ਮੁੱਖ ਸੇਵਾਦਾਰ ਸੰਤ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲੇ, ਬਾਬਾ ਪ੍ਰਭਜੀਤ ਸਿੰਘ ਕੰਦੋਵਾਲੀ, ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਵਾਲੇ,ਬਾਬਾ ਦਲੇਰ ਸਿੰਘ ਚੇਤਨਪੁਰਾ ਵਲੋਂ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ| ਇਸ ਮੌਕੇ ਚਰਨਜੀਤ ਸਿੰਘ ਰਸੀਵਰ ਗੁ . ਬਾਬਾ ਬੁੱਢਾ ਸਹਿਬ, ਮੈਨੇਜਰ ਜਰਮਨਜੀਤ ਸਿੰਘ, ਜਗਬੀਰ ਸਿੰਘ ਜਗਦੇਵ ਕਲਾਂ, ਮਨਿੰਦਰ ਸਿੰਘ ਦਬੁਰਜੀ, ਸਰਪੰਚ ਜਸਬੀਰ ਸਿੰਘ ਰਾਜਾ, ਸੁਖਚੈਨ ਸਿੰਘ ਲਾਡਾ, ਹਰਜੀਤ ਸਿੰਘ ਪੰਧੇਰ, ਬਾਬਾ ਕੁਲਦੀਪ ਸਿੰਘ ਕੰਦੋਵਾਲੀ, ਬਾਬਾ ਬਲਜੀਤ ਸਿੰਘ ਕੰਦੋਵਾਲੀ, ਹਲਕਾ ਅਜਨਾਲਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਦਲਜੀਤ ਸਿੰਘ ਕਲਸੀ ਦੀ ਪਤਨੀ ਬੀਬੀ ਨਰਿੰਦਰ ਕੌਰ ਕਲਸੀ, ਬਾਬਾ ਕੇਵਲ ਸਿੰਘ ਮੱਝੂਪੁਰਾ, ਬਾਬਾ ਗੁਰਭੇਜ ਸਿੰਘ ਚੇਤਨਪੁਰਾ, ਭਾਈ ਗੁਰਜੀਤ ਸਿੰਘ ਚੇਤਨਪੁਰਾ, ਪ੍ਰਭਦੀਪ ਸਿੰਘ ਲਾਡਾ ਚੇਤਨਪੁਰਾ, ਨੰਬਰਦਾਰ ਡਾ. ਸੁਰਜੀਤ ਸਿੰਘ, ਥਾਣੇਦਾਰ ਅਜਮੇਰ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਡਾ. ਇਕਬਾਲ ਸਿੰਘ ਪਠਾਣ ਨੰਗਲ, ਜਸਪਾਲ ਸਿੰਘ ਦੋਧੀ, ਡਾ. ਹੁਸ਼ਿਆਰ ਸਿੰਘ, ਕੰਵਲ ਰਣਬੀਰ ਸਿੰਘ ਗਿੱਲ, ਸੁਖਵੰਤ ਸਿੰਘ ਚੇਤਨਪੁਰੀ, ਅਰਸ਼ਦੀਪ ਸਿੰਘ, ਅੰਮ੍ਰਿਤਪਾਲ ਸਿੰਘ ਰਾਣਾ, ਅਮਰਜੀਤ ਸਿੰਘ ਗਿੱਲ, ਮੁਖਤਾਰ ਸਿੰਘ ਅੰਗਰੇਜ ਸਿੰਘ, ਤਰਸੇਮ ਸਿੰਘ ਫੌਜੀ, ਮਨਜਿੰਦਰ ਸਿੰਘ, ਡਾ. ਰਣਜੀਤ ਸਿੰਘ, ਜਸਪਾਲ ਸਿੰਘ ਦੋਧੀ, ਬਲਕਾਰ ਸਿੰਘ ਦੋਧੀ, ਅਵਤਾਰ ਸਿੰਘ ਗਿੱਲ, ਸ਼ਮਸ਼ੇਰ ਸਿੰਘ ਗਿੱਲ, ਬਾਬਾ ਸੁਖਦੇਵ ਸਿੰਘ, ਜਥੇਦਾਰ ਬਖਸ਼ੀਸ਼ ਸਿੰਘ, ਗੁਰਤੇਜ ਸਿੰਘ, ਪ੍ਰਧਾਨ ਗੁਰਲਾਲ ਸਿੰਘ, ਦੀਪੀ ਗਿੱਲ, ਬਲਵਿੰਦਰ ਸਿੰਘ, ਕੁਲਵੰਤ ਸਿੰਘ, ਅਤੇ ਅੰਗਰੇਜ਼ ਸਿੰਘ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਨਿਰਵੈਲ ਸਿੰਘ ਨੇ ਸਮੂਹ ਨਗਰ ਵਲੋਂ ਆਏ ਸੰਤਾਂ- ਮਹਾਂਪੁਰਸ਼ਾਂ, ਜਥਿਆਂ ਅਤੇ ਸਮੂਹ ਸੰਗਤਾਂ ਦਾ ਕੋਟਨ ਕੋਟ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਸੱਚੀਆਂ ਮਾਈਆਂ ਸਠਿਆਲਾ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਤੇ ਧਾਰਮਿਕ ਸਮਗਾਮ ਅਗਲੀ ਖ਼ਬਰ ਪੀਰ ਬਾਬਾ ਦਸਤਗੀਰ ਦੀ ਦਰਗਾਹ ’ਤੇ ਸਾਲਾਨਾ ਮੇਲਾ 20 ਨੂੰ
Ad Position 24